Petrol Diesel Price: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਭਾਵ ਐਤਵਾਰ ਨੂੰ ਸਥਿਰ ਰਹੀਆਂ। ਇਨ੍ਹਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ 'ਚ 4 ਫੀਸਦੀ ਦਾ ਵਾਧਾ ਹੋਇਆ ਸੀ। ਪਰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ। ਹਾਲਾਂਕਿ, ਕੁਝ ਸੂਬਿਆਂ ਅਤੇ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।


ਅਸਾਮ 'ਚ ਪੈਟਰੋਲ 0.34 ਪੈਸੇ ਮਹਿੰਗਾ ਹੋ ਗਿਆ ਹੈ ਜਦਕਿ ਡੀਜ਼ਲ ਦੀ ਕੀਮਤ 'ਚ 0.33 ਪੈਸੇ ਦਾ ਵਾਧਾ ਹੋਇਆ ਹੈ। ਅੱਜ ਸਵੇਰੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।


Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ


ਦੇਸ਼ ਦੇ ਵੱਡੇ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


– ਉੱਤਰ ਪ੍ਰਦੇਸ਼ ਵਿੱਚ ਪੈਟਰੋਲ 96.38 ਰੁਪਏ ਅਤੇ ਡੀਜ਼ਲ 89.55 ਰੁਪਏ ਪ੍ਰਤੀ ਲੀਟਰ
- ਮਹਾਰਾਸ਼ਟਰ 'ਚ ਪੈਟਰੋਲ 106.96 ਰੁਪਏ ਅਤੇ ਡੀਜ਼ਲ 93.46 ਰੁਪਏ ਪ੍ਰਤੀ ਲੀਟਰ
ਪੱਛਮੀ ਬੰਗਾਲ 'ਚ ਪੈਟਰੋਲ 106.82 ਰੁਪਏ ਅਤੇ ਡੀਜ਼ਲ 93.49 ਰੁਪਏ ਪ੍ਰਤੀ ਲੀਟਰ
- ਤਾਮਿਲਨਾਡੂ 'ਚ ਪੈਟਰੋਲ 103.45 ਰੁਪਏ ਅਤੇ ਡੀਜ਼ਲ 95.08 ਰੁਪਏ ਪ੍ਰਤੀ ਲੀਟਰ


ਇੰਝ ਚੈੱਕ ਕਰੋ ਨਵੇਂ ਰੇਟ 


ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।