![ABP Premium](https://cdn.abplive.com/imagebank/Premium-ad-Icon.png)
Petrol Diesel Prices: ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ
Petrol Diesel Rate update today: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
![Petrol Diesel Prices: ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ petrol diesel prices in punjab and haryana on 21 december 2023 check latest rates know details Petrol Diesel Prices: ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ](https://feeds.abplive.com/onecms/images/uploaded-images/2023/10/25/686fedeaf89bfae0a25557a6f3fb4f111698197590091279_original.jpg?impolicy=abp_cdn&imwidth=1200&height=675)
Petrol Diesel Prices: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਭਗ ਸਸਤੀਆਂ ਰਹੀਆਂ। ਵੀਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 0.62 ਡਾਲਰ ਦੀ ਗਿਰਾਵਟ ਨਾਲ 73.60 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.47 ਡਾਲਰ ਵਧ ਕੇ 79.70 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।
ਪੱਛਮੀ ਬੰਗਾਲ 'ਚ ਅੱਜ ਪੈਟਰੋਲ 42 ਪੈਸੇ ਅਤੇ ਡੀਜ਼ਲ 39 ਪੈਸੇ ਮਹਿੰਗਾ ਵਿਕ ਰਿਹਾ ਹੈ। ਹਿਮਾਚਲ ਵਿੱਚ ਪੈਟਰੋਲ ਦੀ ਕੀਮਤ ਵਿੱਚ 28 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 26 ਪੈਸੇ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਕੇਰਲ, ਮਹਾਰਾਸ਼ਟਰ ਅਤੇ ਗੋਆ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ। ਪੰਜਾਬ 'ਚ ਪੈਟਰੋਲ 27 ਪੈਸੇ ਅਤੇ ਡੀਜ਼ਲ 25 ਪੈਸੇ ਸਸਤਾ ਹੋ ਗਿਆ ਹੈ। ਗੁਜਰਾਤ, ਕਰਨਾਟਕ ਅਤੇ ਤਾਮਿਲਨਾਡੂ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ
- ਪੰਜਾਬ 'ਚ ਪੈਟਰੋਲ 98.45 ਰੁਪਏ ਅਤੇ ਡੀਜ਼ਲ 84.25 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?
- ਅੰਮ੍ਰਿਤਸਰ 'ਚ ਪੈਟਰੋਲ 98.74 ਰੁਪਏ ਅਤੇ ਡੀਜ਼ਲ 89.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਨੋਇਡਾ 'ਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.95 ਰੁਪਏ ਅਤੇ ਡੀਜ਼ਲ 94.70 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇੰਝ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)