Petrol-Diesel Price News: ਦੀਵਾਲੀ ਤੋਂ ਠੀਕ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰਾਹਤ ਦੀ ਖ਼ਬਰ ਆਈ ਹੈ। ਤੇਲ ਕੰਪਨੀਆਂ ਨੇ ਅੱਜ ਯਾਨੀ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ। ਲਗਾਤਾਰ ਸੱਤ ਦਿਨਾਂ ਤੋਂ ਵਧਣ ਵਾਲੀਆਂ ਕੀਮਤਾਂ ਤੋਂ ਬਾਅਦ ਅੱਜ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਕੱਲ ਯਾਨੀ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 'ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਮੰਗਲਵਾਰ ਨੂੰ ਤੇਲ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ।
ਚਾਰ ਮਹਾਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਫਿਲਹਾਲ ਮੁੰਬਈ 'ਚ ਪੈਟਰੋਲ 115.85 ਰੁਪਏ ਅਤੇ ਡੀਜ਼ਲ 106.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 106 ਰੁਪਏ ਪ੍ਰਤੀ ਲੀਟਰ ਵਧ ਗਈ ਹੈ ਅਤੇ ਇਸ ਸਮੇਂ 106.66 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਹੀ ਹੈ, ਜਦਕਿ ਡੀਜ਼ਲ ਦੀ ਕੀਮਤ 102.59 ਰੁਪਏ ਪ੍ਰਤੀ ਲੀਟਰ ਹੈ।
ਸਿਟੀ ਪੈਟਰੋਲ (ਰੁ./ਲੀਟਰ) ਡੀਜ਼ਲ (ਰੁ./ਲੀਟਰ)
ਨਵੀਂ ਦਿੱਲੀ 110.04 98.42
ਮੁੰਬਈ 115.85 106.62
ਕੋਲਕਾਤਾ 110.49 101.56
ਚੇਨਈ 106.66 102.59
ਸਰਕਾਰੀ ਤੇਲ ਕੰਪਨੀਆਂ ਮੁਤਾਬਕ ਚਾਰ ਮਹਾਨਗਰਾਂ ਚੋਂ ਮੁੰਬਈ ਵਿੱਚ ਤੇਲ ਦੀਆਂ ਕੀਮਤਾਂ ਸਭ ਤੋਂ ਵੱਧ ਹਨ। ਵੈਲਯੂ ਐਡਿਡ ਟੈਕਸ ਜਾਂ ਵੈਟ ਦੇ ਕਾਰਨ ਤੇਲ ਦੀਆਂ ਦਰਾਂ ਸੂਬੇ ਤੋਂ ਸੂਬੇ ਵਿੱਚ ਵੱਖ-ਵੱਖ ਹੁੰਦੀਆਂ ਹਨ।
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ
ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਬ੍ਰੈਂਟ ਕਰੂਡ ਫਿਊਚਰਜ਼ 87 ਸੈਂਟ ਜਾਂ 1.03 ਫੀਸਦੀ ਡਿੱਗ ਕੇ 83.85 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਯੂਐਸ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਫਿਊਚਰਜ਼ 85 ਸੈਂਟ ਜਾਂ 1 ਫੀਸਦੀ ਡਿੱਗ ਕੇ 82.76 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।
ਇਹ ਵੀ ਪੜ੍ਹੋ: National Sports Awards: ਮਨਪ੍ਰੀਤ ਸਿੰਘ ਨੂੰ ਵੀ ਕੀਤਾ ਜਾਵੇਗਾ ਖੇਲ ਰਤਨ ਐਵਾਰਡ ਨਾਲ ਸਨਮਾਨਿਤ, ਇੱਥੇ ਵੇਖੋ ਜੇਤੂਆਂ ਦੀ ਪੂਰੀ ਲਿਸਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin