(Source: ECI/ABP News)
Petrol-Diesel Prices Today on August 25: ਹਫਤੇ 'ਚ 5 ਵਾਰ ਘਟੀਆਂ ਡੀਜ਼ਲ ਦੀਆਂ ਕੀਮਤਾਂ, ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ
Petrol and Diesel Price: ਪੈਟਰੋਲ ਦੀ ਕੀਮਤ ਹੁਣ ਮੁੰਬਈ ਵਿੱਚ 107.53 ਰੁਪਏ ਤੇ ਕੋਲਕਾਤਾ ਵਿੱਚ 101.82 ਰੁਪਏ ਪ੍ਰਤੀ ਲੀਟਰ ਹੈ। ਜਦੋਂਕਿ ਚੇਨਈ ਵਿੱਚ ਪੈਟਰੋਲ ਦੀ ਕੀਮਤ 99.20 ਰੁਪਏ ਹੈ।
![Petrol-Diesel Prices Today on August 25: ਹਫਤੇ 'ਚ 5 ਵਾਰ ਘਟੀਆਂ ਡੀਜ਼ਲ ਦੀਆਂ ਕੀਮਤਾਂ, ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ Petrol, diesel prices on August 25: Fuel prices unchanged, check rates in your city Petrol-Diesel Prices Today on August 25: ਹਫਤੇ 'ਚ 5 ਵਾਰ ਘਟੀਆਂ ਡੀਜ਼ਲ ਦੀਆਂ ਕੀਮਤਾਂ, ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ](https://feeds.abplive.com/onecms/images/uploaded-images/2021/06/11/94cb8aaedadc6beff2251bfee403c7a3_original.jpg?impolicy=abp_cdn&imwidth=1200&height=675)
Today Petrol and Diesel Price in India: ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਬਹੁਤ ਬਦਲਾਅ ਵੇਖਣ ਨੂੰ ਮਿਲਿਆ। ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ ਹਾਲਾਂਕਿ, ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਿਆ ਹੈ ਤੇ ਕਈ ਸ਼ਹਿਰਾਂ ਵਿੱਚ ਵੀ ਡੀਜ਼ਲ 100 ਰੁਪਏ ਦੇ ਨੇੜੇ ਵਿਕ ਰਿਹਾ ਹੈ। ਤੇਲ ਦੀਆਂ ਕੀਮਤਾਂ ਰੋਜ਼ਾਨਾ ਸਵੇਰੇ ਬਦਲਦੀਆਂ ਹਨ।
ਘਰੇਲੂ ਤੇਲ ਕੰਪਨੀਆਂ ਨੇ ਬੁੱਧਵਾਰ (25 ਅਗਸਤ, 2021) ਦਾ ਰੇਟ ਜਾਰੀ ਕਰ ਦਿੱਤਾ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟੀਆਂ ਸੀ। ਜੇ ਅਸੀਂ ਅੱਜ ਦੀਆਂ ਕੀਮਤਾਂ ਨੂੰ ਵੇਖਦੇ ਹਾਂ, ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਤੇਲ ਦੀਆਂ ਕੀਮਤਾਂ ਸਥਿਰ ਹਨ। ਮੰਗਲਵਾਰ ਨੂੰ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ 15 ਪੈਸੇ ਦੀ ਕਟੌਤੀ ਕੀਤੀ ਗਈ ਸੀ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਨਵੀਂ ਦਰ ਮੁਤਾਬਕ ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ 101.49 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ 88.92 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ ਵਿੱਚ ਵੀ ਪੈਟਰੋਲ 107.52 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 96.48 ਪੈਸੇ ਪ੍ਰਤੀ ਲੀਟਰ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਭਾਰੀ ਟੈਕਸਾਂ ਕਾਰਨ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ ਹਨ।
ਪ੍ਰਮੁੱਖ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ
ਸ਼ਹਿਰ ਪੈਟਰੋਲ (ਰੁਪਏ/ਲੀਟਰ) ਡੀਜ਼ਲ (ਰੁਪਏ/ਲੀਟਰ)
ਨਵੀਂ ਦਿੱਲੀ 101.49 88.92
ਮੁੰਬਈ 107.52 96.48
ਕੋਲਕਾਤਾ 101.82 91.98
ਚੇਨਈ 99.20 93.52
ਬੰਗਲੁਰੂ 104.98 94.34
ਚੰਡੀਗੜ੍ਹ 97.66 88.62
ਦੱਸ ਦੇਈਏ ਕਿ ਕੀਮਤ ਵਿੱਚ ਵਾਧੇ ਤੋਂ ਬਾਅਦ 19 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ।
ਇਨ੍ਹਾਂ ਸੂਬਿਆਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ
ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।
ਇੱਥੇ ਚੈੱਕ ਕਰੋ ਤੇਲ ਦੀਆਂ ਕੀਮਤਾਂ- https://iocl.com/Products/PetrolDieselPrices.aspx
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)