Petrol Diesel Price: ਨਵੀਂ ਦਿੱਲੀ: ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ ਹਨ। ਕਈ ਸੂਬਿਆਂ ਵਿੱਚ ਪੈਟਰੋਲ ਦੇ ਰੇਟ 100 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਦੀ ਦਰ ਨਾਲ ਵੇਚੇ ਜਾ ਰਹੇ ਹਨ। ਘਰੇਲੂ ਤੇਲ ਕੰਪਨੀਆਂ ਨੇ 28 ਅਗਸਤ, 2021 ਸ਼ਨੀਵਾਰ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਦੀਆਂ ਕੀਮਤਾਂ ਸਥਿਰ ਹਨ।


ਦੱਸ ਦਈਏ ਕਿ ਇਸ ਹਫਤੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ। ਉਦੋਂ ਤੋਂ ਕੀਮਤਾਂ ਸਥਿਰ ਰਹੀਆਂ ਹਨ। ਦੇਸ਼ ਵਿੱਚ ਰਿਕਾਰਡ ਕੀਮਤਾਂ 'ਤੇ ਤੇਲ ਵਿਕ ਰਿਹਾ ਹੈ। ਇਸ ਕਾਰਨ ਲੋੜੀਂਦੀ ਹਰ ਚੀਜ਼ ਮਹਿੰਗੀ ਹੋ ਰਹੀ ਹੈ। ਕਿਉਂਕਿ ਕਿਸੇ ਵੀ ਸਾਮਾਨ ਦਾ ਆਵਾਜਾਈ ਕਿਰਾਇਆ ਵੱਧ ਗਿਆ ਹੈ।


ਜੇਕਰ ਅਸੀਂ ਅੱਜ ਤੇਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਇੰਡੀਅਨ ਆਇਲ ਦੀ ਵੈਬਸਾਈਟ ਮੁਤਾਬਕ ਕੀਮਤਾਂ ਸਥਿਰ ਹਨ। ਮੰਗਲਵਾਰ ਨੂੰ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ 15 ਪੈਸੇ ਦੀ ਕਟੌਤੀ ਕੀਤੀ ਗਈ।


ਪ੍ਰਮੁੱਖ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ


ਸ਼ਹਿਰ ਪੈਟਰੋਲ (ਰੁਪਏ/ਲੀਟਰ) ਡੀਜ਼ਲ (ਰੁਪਏ/ਲੀਟਰ)


ਨਵੀਂ ਦਿੱਲੀ 101.49 88.92


ਮੁੰਬਈ 107.52 96.48


ਕੋਲਕਾਤਾ 101.82 91.98


ਚੇਨਈ 99.20 93.52


ਬੰਗਲੁਰੂ 104.98 94.34


ਚੰਡੀਗੜ੍ਹ 97.66 88.62


ਜੇਕਰ ਗੱਲ ਕਰੀਏ ਪੰਜਬਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 102.54 ਰੁਪਏ ਪ੍ਰਤੀ ਲਿਟਰ ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 90.97 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਡੀਜ਼ਲ ਦੀ ਕੀਮਤ 88.62 ਰੁਪਏ ਤੇ ਪੈਟਰੋਲ ਦੀ ਕੀਮਤ 97.66 ਰੁਪਏ ਪ੍ਰਤੀ ਲਿਟਰ ਹੋ ਗਈ ਹੈ।


ਦੱਸ ਦੇਈਏ ਕਿ ਤਾਮਿਲਨਾਡੂ ਤੋਂ ਬਾਅਦ, ਪੁਡੂਚੇਰੀ ਸਰਕਾਰ ਨੇ ਵੀ ਪੈਟਰੋਲ ਦੀਆਂ ਕੀਮਤਾਂ ਵਿੱਚ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਬੁੱਧਵਾਰ ਨੂੰ ਹੀ ਪੁਡੂਚੇਰੀ 'ਚ ਪੈਟਰੋਲ' ’ਤੇ ‘ਵੈਟ’ (ਵੈਲਿਊ ਐਡਿਡ ਟੈਕਸ VAT) 'ਚ ਤਿੰਨ ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਪੁਡੁਚੁਰੀ ਤੇ ਕ੍ਰਾਈਕਲ ਖੇਤਰ ਵਿੱਚ ਪੈਟਰੋਲ ਦੀ ਕੀਮਤ ਵਿੱਚ 2.43 ਰੁਪਏ ਪ੍ਰਤੀ ਲਿਟਰ ਦੀ ਰਾਹਤ ਮਿਲੀ ਹੈ। ਪੁਡੂਚੇਰੀ ਵਿੱਚ ਅੱਜ ਪੈਟਰੋਲ 101.81 ਰੁਪਏ ਤੇ ਡੀਜ਼ਲ 92.73 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।


ਕੀਮਤਾਂ ਤੈਅ ਹੁੰਦੀਆਂ ਰੋਜ਼ਾਨਾ ਸਵੇਰੇ


ਦਰਅਸਲ, ਵਿਦੇਸ਼ੀ ਮੁਦਰਾ ਦਰਾਂ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਮੁੱਲ ਦੇ ਅਧਾਰ ’ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਬਦਲਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਰੇਟ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਸੋਧਦੇ ਹਨ।


ਐਸਐਮਐਸ ਰਾਹੀਂ ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੇ ਰੇਟ


ਤੁਸੀਂ ਆਪਣੇ ਸ਼ਹਿਰ ਵਿੱਚ ਰੋਜ਼ਾਨਾ ਐਸਐਮਐਸ ਦੁਆਰਾ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੀ ਜਾਂਚ ਵੀ ਕਰ ਸਕਦੇ ਹੋ। ਇੰਡੀਅਨ ਆਇਲ (ਆਈਓਸੀ) ਦੇ ਖਪਤਕਾਰ ਆਰਐਸਪੀ <ਡੀਲਰ ਕੋਡ> ਨੂੰ 9224992249 ਅਤੇ ਐਚਪੀਸੀਐਲ (ਐਚਪੀਸੀਐਲ) ਦੇ ਖਪਤਕਾਰ ਐਚਪੀਪੀਆਰਸੀਈ <ਡੀਲਰ ਕੋਡ> ਨੂੰ 9222201122 ਨੰਬਰ 'ਤੇ ਭੇਜ ਸਕਦੇ ਹਨ। ਬੀਪੀਸੀਐਲ ਦੇ ਗਾਹਕ ਆਰਐਸਪੀ <ਡੀਲਰ ਕੋਡ> ਨੂੰ 9223112222 ਨੰਬਰ 'ਤੇ ਭੇਜ ਸਕਦੇ ਹਨ।


ਇਹ ਵੀ ਪੜ੍ਹੋ: ਬਾਘਾਪੁਰਾਣਾ 'ਚ ਸੁਖਬੀਰ ਬਾਦਲ ਦਾ ਤਿੱਖਾ ਵਿਰੋਧ, ਕਿਸਾਨਾਂ 'ਤੇ ਲਾਠੀਚਾਰਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904