(Source: ECI/ABP News/ABP Majha)
Petrol Diesel Price Today 12 Oct: ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਇੱਥੇ ਕਰੋ ਤੇਲ ਦੀਆਂ ਕੀਮਤਾਂ ਚੈੱਕ
Petrol Diesel Prices: ਤੇਲ ਕੰਪਨੀਆਂ ਨੇ ਮੰਗਲਵਾਰ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਸੱਤ ਦਿਨਾਂ ਬਾਅਦ ਤੇਲ ਦੀ ਵਧਦੀ ਕੀਮਤ ਤੋਂ ਆਮ ਆਦਮੀ ਨੂੰ ਰਾਹਤ ਮਿਲੀ ਹੈ।
Petrol Diesel Price Today: ਤੇਲ ਕੰਪਨੀਆਂ ਨੇ ਮੰਗਲਵਾਰ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਸੱਤ ਦਿਨਾਂ ਬਾਅਦ ਤੇਲ ਦੀ ਵਧਦੀ ਕੀਮਤ ਤੋਂ ਆਮ ਆਦਮੀ ਨੂੰ ਰਾਹਤ ਮਿਲੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਤੇਲ ਦੀਆਂ ਕੀਮਤਾਂ ਅੱਜ ਸਥਿਰ ਹਨ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 104.44 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਇੱਕ ਲੀਟਰ ਡੀਜ਼ਲ ਦੀ ਕੀਮਤ 93.17 ਰੁਪਏ ਹੈ।
ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ ਵਿੱਚ ਪੈਟਰੋਲ ਦੀ ਕੀਮਤ 104.44 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 93.17 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.41 ਰੁਪਏ ਅਤੇ ਡੀਜ਼ਲ ਦੀ ਕੀਮਤ 101.03 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 105.09 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 96.28 ਰੁਪਏ ਪ੍ਰਤੀ ਲੀਟਰ ਹੈ।
ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ 101.79 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.59 ਰੁਪਏ ਪ੍ਰਤੀ ਲੀਟਰ ਹੈ।
ਜੇਕਰ ਗੱਲ ਕਰੀਏ ਸਿਟੀ ਬਿਊਟੀਫੁਲ ਚੰਡੀਗੜ੍ਹ ਦੀ ਤਾਂ ਇੱਥੇ ਮੰਗਲਵਾਰ ਨੂੰ ਪੈਟਰੋਲ 100.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.90 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।
ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ
ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।
ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।
ਇੱਥੇ ਵੇਖੋ- https://iocl.com/Products/PetrolDieselPrices.aspx
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ: Lakhimpur Kheri Violence: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਗ੍ਰਿਫਤਾਰ ਕਰੇਗੀ ਪੁਲਿਸ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: