Petrol-Diesel Price Today 2 September: ਪੈਟਰੋਲ-ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ
Petrol-Diesel Price Today: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਦੱਸ ਦਈਏ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਬੀਤੇ ਦਿਨ ਕਰੀਬ 15 ਪੈਸੇ ਦੀ ਰਾਹਤ ਦਿੱਤੀ ਗਈ ਸੀ।
Petrol-Diesel Price in India: ਸਤੰਬਰ ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਆਈ। ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.34 ਰੁਪਏ ਹੈ ਜਦੋਂਕਿ ਡੀਜ਼ਲ ਦੀ ਕੀਮਤ 88.77 ਰੁਪਏ ਪ੍ਰਤੀ ਲੀਟਰ ਹੈ।
ਇਸ ਦੇ ਨਾਲ ਹੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.39 ਰੁਪਏ ਤੇ ਡੀਜ਼ਲ ਦੀ ਕੀਮਤ 96.33 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 101.72 ਰੁਪਏ ਤੇ ਡੀਜ਼ਲ ਦੀ ਕੀਮਤ 91.84 ਰੁਪਏ ਪ੍ਰਤੀ ਲੀਟਰ ਹੈ। ਗੱਲ ਕਰੀਏ ਚੇਨਈ ਦੀ ਤਾਂ ਇੱਥੇ ਪੈਟਰੋਲ 99.08 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 93.38 ਰੁਪਏ ਪ੍ਰਤੀ ਲੀਟਰ ਹੈ।
ਅੱਜ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਕੱਲ੍ਹ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 15-15 ਪੈਸੇ ਦੀ ਕਟੌਤੀ ਕੀਤੀ ਸੀ। ਜਦੋਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਲ੍ਹ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਆਈ ਸੀ।
ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ 24 ਤਰੀਕ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਸੀ।
ਆਈਓਸੀਐਲ ਮੁਤਾਬਕ, ਰਾਜਧਾਨੀ ਦਿੱਲੀ ਵਿੱਚ ਵੀਰਵਾਰ ਨੂੰ ਇੱਕ ਲੀਟਰ ਪੈਟਰੋਲ ਦੀ ਕੀਮਤ 101.34 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 88.77 ਰੁਪਏ ਪ੍ਰਤੀ ਲੀਟਰ ਹੈ। ਕੀਮਤਾਂ 'ਚ 15 ਪੈਸੇ ਦੀ ਕਟੌਤੀ ਕੀਤੀ ਗਈ ਹੈ।
ਇੱਥੇ ਵੇਖੋ- https://iocl.com/Products/PetrolDieselPrices.aspx
ਸ਼ਹਿਰ ਪੈਟਰੋਲ/ਪ੍ਰਤੀ ਲੀਟਰ ਡੀਜ਼ਲ/ਪ੍ਰਤੀ ਲੀਟਰ
ਦਿੱਲੀ 101.34 88.77
ਮੁੰਬਈ 107.39 96.33
ਕੋਲਕਾਤਾ 101.72 91.84
ਚੇਨਈ 99.08 93.38
ਚੰਡੀਗੜ੍ਹ 97.53 88.48
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904