ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੁਣ ਅਸਮਾਨ ਨੂੰ ਛੁਹ ਰਹੀਆਂ ਹਨ ਅਤੇ ਇਹ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਦੇਸ਼ ਦੇ ਕਈ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਪਹੁੰਚ ਗਈ ਹੈ। ਪਿਛਲੇ ਕੁਝ ਹਫ਼ਤਿਆਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਜਾਰੀ ਹੈ। ਅਜਿਹੀ ਸਥਿਤੀ ਵਿੱਚ ਲਗਾਤਾਰ ਪੰਜਵੇਂ ਦਿਨ ਗਾਹਕਾਂ ਲਈ ਰਾਹਤ ਦੀ ਖ਼ਬਰ ਹੈ, ਕਿਉਂਕਿ ਵੀਰਵਾਰ ਨੂੰ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।
ਪਿਛਲੇ ਹਫ਼ਤਿਆਂ ਵਿੱਚ ਜਿੱਥੇ ਪ੍ਰਤੀ ਦਿਨ ਤੇਲ ਦੀਆਂ ਕੀਤਮਾਂ ਔਸਤਨ 20 ਪੈਸੇ ਦਾ ਵਾਧਾ ਹੋਇਆ ਸੀ। ਦੱਸ ਦਈਏ ਕਿ ਪਿਛਲੇ ਹਫ਼ਤੇ ਸ਼ਨੀਵਾਰ ਨੂੰ ਹੀ ਤੇਲ ਦੀਆਂ ਕੀਮਤਾਂ ਵਿੱਚ 25 ਪੈਸੇ ਦਾ ਵਾਧਾ ਹੋਇਆ ਸੀ, ਪਰ ਉਦੋਂ ਤੋਂ ਕੀਮਤਾਂ ਵਿੱਚ ਤੇਜ਼ੀ ਨੂੰ ਬ੍ਰੈਕ ਲੱਗੀ ਹੈ।
ਵੱਡੇ ਸ਼ਹਿਰ ਪੈਟਰੋਲ ਦੀਆਂ ਕੀਮਤਾਂ ਡੀਜ਼ਲ ਦੀਆਂ ਕੀਮਤਾਂ
ਦਿੱਲੀ: 91.17 ਰੁਪਏ ਪ੍ਰਤੀ ਲੀਟਰ 81.47 ਰੁਪਏ ਪ੍ਰਤੀ ਲੀਟਰ
ਮੁੰਬਈ: 97.57 ਰੁਪਏ ਪ੍ਰਤੀ ਲੀਟਰ 88.60 ਰੁਪਏ ਪ੍ਰਤੀ ਲੀਟਰ
ਕੋਲਕਾਤਾ: 91.35 ਰੁਪਏ ਪ੍ਰਤੀ ਲੀਟਰ 84.35 ਰੁਪਏ ਪ੍ਰਤੀ ਲੀਟਰ
ਚੇਨਈ: 93.11 ਰੁਪਏ ਪ੍ਰਤੀ ਲੀਟਰ 86.45 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ: 87.73 ਰੁਪਏ ਪ੍ਰਤੀ ਲੀਟਰ 81.17 ਰੁਪਏ ਪ੍ਰਤੀ ਲੀਟਰ
ਦੱਸ ਦਈਏ ਕਿ ਤੁਸੀਂ ਆਪਣੇ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇਸ ਦੇ ਲਈ ਤੁਹਾਨੂੰ ਆਪਣੇ ਫੋਨ ਤੋਂ ਮੈਸੇਜ਼ ਭੇਜਣਾ ਪਏਗਾ ਅਤੇ ਤੁਹਾਨੂੰ ਆਪਣੇ ਫੋਨ 'ਤੇ ਪੂਰੀ ਜਾਣਕਾਰੀ ਮਿਲ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਅਤੇ ਰੁਪਏ ਅਤੇ ਡਾਲਰ ਦੇ ਅੰਤਰ 'ਤੇ ਨਿਰਭਰ ਕਰਦੀ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਵੀਡੀਓ ਸ਼ੇਅਰ ਕਰ ਮੁੜ ਘੇਰੀ ਆਪਣੀ ਹੀ ਸਰਕਾਰ, ਲਗਾਏ ਗੰਭੀਰ ਇਲਜ਼ਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin