ਨਵੀਂ ਦਿੱਲੀ: ਪੈਟਰੋ-ਡੀਜ਼ਲ ਦੀਆਂ ਕੀਮਤਾਂ ਇੱਕ ਵਾਰ ਫੇਰ ਅਸਮਾਨੀ ਚੜ੍ਹ ਦੀਆਂ ਜਾ ਰਹੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਫੇਰ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਹੈ। ਗਾਜ਼ਾ ਵਿੱਚ ਵਧਦੇ ਤਣਾਅ ਕਾਰਨ ਅਮਰੀਕਾ ਤੇ ਪੱਛਮੀ ਏਸ਼ੀਆ ਦੇ ਦੇਸ਼ਾਂ ਦੀ ਤੇਲ ਨੀਤੀ ਤੇ ਬੁਰਾ ਅਸਰ ਪਿਆ ਹੈ। ਇਹੀ ਕਾਰਨ ਹੈ ਕਿ ਸ਼ਨੀਵਾਰ ਨੂੰ ਦਿੱਲੀ ਦੇ ਬਜ਼ਾਰ ਵਿੱਚ ਪੈਟਰੋਲ 24 ਪੈਸੇ ਪ੍ਰਤੀ ਲੀਟਰ ਵੱਧ ਕੇ 92.58 ਰੁਪਏ ਪ੍ਰਤੀ ਲੀਟਰ ਹੋ ਗਈ। ਡੀਜ਼ਲ 27 ਪੈਸੇ ਵੱਧਕੇ 83.22 ਰੁਪਏ ਪ੍ਰਤੀ ਲੀਟਰ ਹੋ ਗਿਆ।
ਸਰਕਾਰੀ ਤੇਲ ਕੰਪਨੀਆਂ ਨੇ ਇਸ ਤੋਂ ਪਹਿਲਾਂ 27 ਫਰਵਰੀ 2021 ਨੂੰ ਡੀਜ਼ਲ ਦੇ ਰੇਟ ਵਿੱਚ 17 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤੋਂ ਬਾਅਦ ਦੋ ਮਹੀਨੇ ਤੋਂ ਵੀ ਜ਼ਿਆਦਾ ਦਿਨਾਂ ਤੱਕ ਤੇਲ ਦੀਆਂ ਕੀਮਤਾਂ ਵਿੱਚ ਉਛਾਲ ਦੇਖਣ ਨੂੰ ਨਹੀਂ ਮਿਲਿਆ। ਮਾਰਚ-ਅਪਰੈਲ ਦੇ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ। ਪੰਜ ਰਾਜਾਂ ਦੀਆਂ ਚੋਣਾਂ ਮਗਰੋਂ ਡੀਜ਼ਲ 2.49 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ।
ਜਾਣੋ ਕੀ ਨੇ ਤੁਹਾਡੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੇ ਰੇਟ
- ਚੰਡੀਗੜ੍ਹ ਵਿਚ ਪੈਟਰੋਲ 89.05 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 82.60 ਰੁਪਏ ਪ੍ਰਤੀ ਲੀਟਰ
- ਇਸ ਵੇਲੇ ਦਿੱਲੀ ਵਿਚ ਪੈਟਰੋਲ 92.58 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 83.22 ਰੁਪਏ ਪ੍ਰਤੀ ਲੀਟਰ
- ਮੁੰਬਈ ਵਿੱਚ ਪੈਟਰੋਲ 98.88 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 90.40 ਰੁਪਏ ਪ੍ਰਤੀ ਲੀਟਰ
- ਚੇਨਈ ਵਿਚ ਪੈਟਰੋਲ 94.34 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 88.07 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਵਿੱਚ ਪੈਟਰੋਲ 92.67 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 86.06 ਰੁਪਏ ਪ੍ਰਤੀ ਲੀਟਰ
- ਭੋਪਾਲ ਵਿੱਚ ਪੈਟਰੋਲ 100.63 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 91.59 ਰੁਪਏ ਪ੍ਰਤੀ ਲੀਟਰ
- ਰਾਂਚੀ ਵਿੱਚ ਪੈਟਰੋਲ 89.57 ਰੁਪਏ ਤੇ ਡੀਜ਼ਲ 87.90 ਰੁਪਏ ਪ੍ਰਤੀ ਲੀਟਰ
- ਬੰਗਲੌਰ ਵਿੱਚ ਪੈਟਰੋਲ 95.66 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 88.22 ਰੁਪਏ ਪ੍ਰਤੀ ਲੀਟਰ
- ਪਟਨਾ ਵਿੱਚ ਪੈਟਰੋਲ 88.89 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 83.46 ਰੁਪਏ ਪ੍ਰਤੀ ਲੀਟਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :