Petrol diesel price : ਅਗਲੇ ਹਫ਼ਤੇ ਲੱਗੇਗਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਝਟਕਾ ! ਚੋਣਾਂ ਤੋਂ ਬਾਅਦ ਵਧੇਗਾ ਭਾਅ
ਦੇਸ਼ ਵਿੱਚ ਅਗਲੇ ਹਫ਼ਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ ਹੋਣ ਦੀ ਸੰਭਾਵਨਾ ਹੈ।
Petrol diesel price : ਦੇਸ਼ ਵਿੱਚ ਅਗਲੇ ਹਫ਼ਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਜਾਣ ਕਾਰਨ ਪੈਦਾ ਹੋਏ 9 ਰੁਪਏ ਪ੍ਰਤੀ ਲੀਟਰ ਦੇ ਘਾਟੇ ਨੂੰ ਪੂਰਾ ਕੀਤਾ ਜਾ ਸਕੇਗਾ।
ਦੱਸ ਦਈਏ ਕਿ 2014 ਦੇ ਮੱਧ ਤੋਂ ਬਾਅਦ ਪਹਿਲੀ ਵਾਰ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 110 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈਆਂ ਹਨ, ਇਸ ਡਰ ਕਾਰਨ ਕਿ ਰੂਸ ਤੋਂ ਤੇਲ ਤੇ ਗੈਸ ਦੀ ਸਪਲਾਈ ਵਿੱਚ ਵਿਘਨ ਪੈ ਸਕਦਾ ਹੈ। ਇਸ ਦਾ ਬੋਝ ਭਾਰਤੀਆਂ ਉੱਪਰ ਪੈਣਾ ਲਾਜ਼ਮੀ ਹੈ। ਚੋਣਾਂ ਕਰਕੇ ਤੇਲ ਕਪੰਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾ ਰਹੀਆਂ ਪਰ ਅਗਲੇ ਹਫਤੇ ਨਤੀਜੇ ਆਉਂਦਿਆਂ ਹੀ ਵੱਡਾ ਝਟਕਾ ਲੱਗੇਗਾ।
ਤੇਲ ਮੰਤਰਾਲੇ ਦੇ ਪੈਟਰੋਲੀਅਮ ਯੋਜਨਾ ਤੇ ਵਿਸ਼ਲੇਸ਼ਣ ਸੈੱਲ (PPAC) ਦੀ ਜਾਣਕਾਰੀ ਅਨੁਸਾਰ 1 ਮਾਰਚ ਨੂੰ ਭਾਰਤ ਵਿੱਚ ਕੱਚੇ ਤੇਲ ਦੀ ਖਰੀਦਦਾਰੀ 102 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ, ਜੋ ਅਗਸਤ 2014 ਤੋਂ ਬਾਅਦ ਸਭ ਤੋਂ ਵੱਧ ਹੈ। ਜੇਪੀ ਮੋਰਗਨ ਨੇ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ "ਅਗਲੇ ਹਫ਼ਤੇ ਵਿਧਾਨ ਸਭਾ ਚੋਣਾਂ ਹੋਣ ਤੋਂ ਬਾਅਦ ਅਸੀਂ ਪੈਟਰੋਲ ਤੇ ਡੀਜ਼ਲ ਦੋਵਾਂ ਈਂਧਨਾਂ ਦੀਆਂ ਕੀਮਤਾਂ ਵਿੱਚ ਵਾਧੇ ਦੀ ਉਮੀਦ ਕਰਦੇ ਹਾਂ। ਉੱਤਰ ਪ੍ਰਦੇਸ਼ ਵਿਧਾਨ ਸਭਾ ਲਈ ਸੱਤਵੇਂ ਤੇ ਆਖਰੀ ਪੜਾਅ ਦੀ ਵੋਟਿੰਗ 7 ਫਰਵਰੀ ਨੂੰ ਹੈ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ।
ਸਰਕਾਰੀ ਮਾਲਕੀ ਵਾਲੀ ਈਂਧਨ ਰਿਟੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (IOC), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਪੈਟਰੋਲ ਤੇ ਡੀਜ਼ਲ 'ਤੇ ਪ੍ਰਤੀ ਲੀਟਰ 5.70 ਰੁਪਏ ਦਾ ਨੁਕਸਾਨ ਕਰ ਰਹੀਆਂ ਹਨ। ਬ੍ਰੋਕਰੇਜ ਨੇ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਸਧਾਰਣ ਮਾਰਕੀਟਿੰਗ ਮਾਰਜਿਨ 'ਤੇ ਵਾਪਸ ਜਾਣ ਲਈ ਪ੍ਰਚੂਨ ਕੀਮਤਾਂ ਨੂੰ 9 ਰੁਪਏ ਪ੍ਰਤੀ ਲੀਟਰ ਜਾਂ 10 ਪ੍ਰਤੀਸ਼ਤ ਵਧਾਉਣ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : Russia and Ukraine War : ਰੂਸ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490