Petrol Diesel Prices Today: ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਦੂਜੇ ਦਿਨ ਵੀ ਪੈਟਰੋਲ ਦੀ ਕੀਮਤ (Petrol Price) ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ, ਜਦੋਂਕਿ ਡੀਜ਼ਲ ਦੀ ਕੀਮਤ (Diesel Prices) ਸਸਤੀ ਹੋ ਗਈ ਹੈ। ਪਿਛਲੇ ਮਹੀਨੇ, 17 ਜੁਲਾਈ ਤੋਂ ਬਾਅਦ ਲਗਾਤਾਰ ਦੂਜੇ ਦਿਨ ਪੈਟਰੋਲ ਦੀ ਕੀਮਤ ਸਥਿਰ ਰਹੀ, ਜਦੋਂਕਿ ਡੀਜ਼ਲ ਦੀ ਕੀਮਤ ਵਿੱਚ 20 ਪੈਸੇ ਦੀ ਗਿਰਾਵਟ ਆਈ।


ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.84 ਰੁਪਏ ਹੈ ਜਦੋਂਕਿ ਡੀਜ਼ਲ ਦੀ ਕੀਮਤ 89.47 ਰੁਪਏ ਪ੍ਰਤੀ ਲਿਟਰ (Petrol Diesel Prices) ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਤੇ ਡੀਜ਼ਲ ਦੀ ਕੀਮਤ 97.04 ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 102.08 ਰੁਪਏ ਤੇ ਡੀਜ਼ਲ ਦੀ ਕੀਮਤ 92.57 ਰੁਪਏ ਪ੍ਰਤੀ ਲਿਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ, ਪੈਟਰੋਲ 100 ਤੋਂ ਪਾਰ ਹੈ, ਇੱਥੇ ਪੈਟਰੋਲ 102.49 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 94.02 ਰੁਪਏ ਪ੍ਰਤੀ ਲਿਟਰ ਹੈ।


ਦੇਸ਼ ਦੇ ਪ੍ਰਮੁੱਖ ਮਹਾਨਗਰਾਂ ਵਿੱਚ ਇਹ ਕੀਮਤਾਂ


ਅੱਜ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਇੱਕ ਲਿਟਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ।


ਸ਼ਹਿਰ         ਡੀਜ਼ਲ         ਪੈਟਰੋਲ


ਦਿੱਲੀ               89.47             101.84


ਮੁੰਬਈ              97.04             107.83


ਕੋਲਕਾਤਾ         92.57             102.08


ਚੇਨਈ          94.02             102.49


 (ਪੈਟਰੋਲ-ਡੀਜ਼ਲ ਦੀ ਕੀਮਤ ਰੁਪਏ ਪ੍ਰਤੀ ਲਿਟਰ ’ਚ ਹੈ)


ਇਨ੍ਹਾਂ ਰਾਜਾਂ ਵਿੱਚ ਪੈਟਰੋਲ ਦੀ ਕੀਮਤ ਹੋਈ 100 ਰੁਪਏ ਤੋਂ ਪਾਰ


ਮੱਧ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਓਡੀਸ਼ਾ, ਜੰਮੂ-ਕਸ਼ਮੀਰ ਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ, ਮਹਾਨਗਰਾਂ ਮੁੰਬਈ, ਹੈਦਰਾਬਾਦ ਤੇ ਬੰਗਲੌਰ ਵਿੱਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਦਾ ਅੰਕੜਾ ਪਾਰ ਕਰ ਚੁੱਕਾ ਹੈ।


ਜਾਣੋ ਕਿ ਤੁਹਾਡੇ ਸ਼ਹਿਰ ਵਿੱਚ ਕਿੰਨੀ ਕੀਮਤ


ਤੁਸੀਂ ਐਸਐਮਐਸ ਰਾਹੀਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਅਨੁਸਾਰ, ਤੁਹਾਨੂੰ ਆਰਐਸਪੀ ਤੇ ਆਪਣਾ ਸਿਟੀ ਕੋਡ ਲਿਖਣਾ ਹੋਵੇਗਾ ਅਤੇ ਇਸ ਨੂੰ 9224992249 ਨੰਬਰ ਤੇ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।


ਇੱਥੇ ਵੇਖੋ- https://iocl.com/Products/PetrolDieselPrices.aspx


ਇੱਥੇ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ. ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ, ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।


ਇਨ੍ਹਾਂ ਮਾਪਦੰਡਾਂ ਦੇ ਆਧਾਰ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ.।ਡੀਲਰ ਉਹ ਲੋਕ ਹਨ ਜੋ ਪੈਟਰੋਲ ਪੰਪ ਚਲਾ ਰਹੇ ਹਨ। ਉਹ ਟੈਕਸ ਅਤੇ ਆਪਣੇ ਮਾਰਜਨ ਨੂੰ ਜੋੜਨ ਤੋਂ ਬਾਅਦ ਖ਼ਪਤਕਾਰਾਂ ਨੂੰ ਖੁਦ ਪ੍ਰਚੂਨ ਕੀਮਤਾਂ ਤੇ ਪੈਟਰੋਲ ਵੇਚਦੇ ਹਨ। ਇਹ ਲਾਗਤ ਪੈਟਰੋਲ ਰੇਟ ਅਤੇ ਡੀਜ਼ਲ ਰੇਟ ਵਿੱਚ ਵੀ ਜੋੜ ਦਿੱਤੀ ਜਾਂਦੀ ਹੈ।


ਇਹ ਵੀ ਪੜ੍ਹੋ: Demolition of Maharaja Ranjit Singh's Statue: ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ 'ਤੇ ਭੜਕੀ ਬੀਜੇਪੀ, ਪਾਕਿਸਤਾਨ ਅੰਬੈਸੀ ਵੱਲ ਕੂਚ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904