Petrol Diesel Price Today : ਤੇਲ ਕੰਪਨੀਆਂ ਨੇ ਸ਼ੁੱਕਰਵਾਰ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ ਹੋਏ ਨੂੰ ਅੱਜ 27 ਦਿਨ ਹੋ ਗਏ ਹਨ। ਦੱਸ ਦਈਏ ਕਿ ਦੇਸ਼ ਭਰ 'ਚ ਤੇਲ ਦੀਆਂ ਕੀਮਤਾਂ 'ਚ ਆਖਰੀ ਬਦਲਾਅ 22 ਮਈ ਨੂੰ ਹੋਇਆ ਸੀ, ਜਦੋਂ ਕੇਂਦਰ ਸਰਕਾਰ ਨੇ 21 ਮਈ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ ਸੀ। 22 ਮਈ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। 

 

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 111.35 ਰੁਪਏ ਅਤੇ ਡੀਜ਼ਲ ਦੀ 97.28 ਰੁਪਏ ਹੈ। ਦੂਜੇ ਪਾਸੇ ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਜੇਕਰ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਲਿੰਕ 'ਤੇ ਕਲਿੱਕ ਕਰਕੇ ਦੇਖ ਸਕਦੇ ਹੋ।


ਤੇਲ ਕੰਪਨੀਆਂ ਨੂੰ ਭਾਰੀ ਨੁਕਸਾਨ


ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਕਾਰਨ ਤੇਲ ਕੰਪਨੀਆਂ ਨੂੰ ਪੈਟਰੋਲ 'ਤੇ 10 ਤੋਂ 11 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 'ਤੇ 23 ਤੋਂ 25 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਆਈ ਹੈ। ਬ੍ਰੈਂਟ ਕਰੂਡ 120 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਖਿਸਕ ਗਿਆ ਹੈ।

SMS ਰਾਹੀਂ ਆਪਣੇ ਸ਼ਹਿਰ ਵਿੱਚ ਚੈੱਕ ਕਰੋ ਪੈਟਰੋਲ ਅਤੇ ਡੀਜ਼ਲ ਦੇ ਰੇਟ  


ਤੁਸੀਂ ਐਸਐਮਐਸ ਰਾਹੀਂ ਰੋਜ਼ਾਨਾ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਆਇਲ (IOC) ਦੇ ਗਾਹਕ RSP<ਡੀਲਰ ਕੋਡ> ਨੂੰ 9224992249 ਨੰਬਰ 'ਤੇ ਭੇਜ ਸਕਦੇ ਹਨ ਅਤੇ HPCL ਗਾਹਕ HPPRICE <ਡੀਲਰ ਕੋਡ> ਨੰਬਰ 9222201122 'ਤੇ ਭੇਜ ਸਕਦੇ ਹਨ। BPCL ਗਾਹਕ RSP<ਡੀਲਰ ਕੋਡ> ਨੰਬਰ 9223112222 'ਤੇ ਭੇਜ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਕੱਚੇ ਤੇਲ ਦੀਆਂ ਕੀਮਤਾਂ ਦਾ ਅਸਰ ਨਾ ਸਿਰਫ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਪੈਂਦਾ ਹੈ ਸਗੋਂ ਰੋਜ਼ਾਨਾ ਜ਼ਿੰਦਗੀ 'ਚ ਇਸਤੇਮਾਲ ਹੋਣ ਵਾਲੀਆਂ ਹੋਰ ਕਈ ਚੀਜ਼ਾਂ ਦੀਆਂ ਕੀਮਤਾਂ 'ਤੇ ਵੀ ਅਸਰ ਪੈਂਦਾ ਹੈ। ਦਰਅਸਲ, ਕੱਚੇ ਤੇਲ ਦੀ ਵਰਤੋਂ 2 ਹਜ਼ਾਰ ਤੋਂ ਵੱਧ ਚੀਜ਼ਾਂ ਦੇ ਨਿਰਮਾਣ ਵਿਚ ਕੀਤੀ ਜਾਂਦੀ ਹੈ।