ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ 05 ਅਗਸਤ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ (diesel-Petrol Price) ਜਾਰੀ ਕਰ ਦਿੱਤੀਆਂ ਹਨ। ਅੱਜ ਲਗਾਤਾਰ 19ਵਾਂ ਦਿਨ ਹੈ, ਜਦੋਂ ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੇਟਿੰਗ ਕੰਪਨੀ ਨੇ ਪੈਟਰੋਲ (Petrol Price) ਅਤੇ ਡੀਜ਼ਲ (Diesel Prices) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਹੈ, ਜਿਸ ਕਾਰਨ ਤੇਲ ਕੰਪਨੀਆਂ ਨੇ ਫਿਲਹਾਲ ਬਾਲਣ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਹੈ।


ਇਸ ਦੇ ਨਾਲ ਹੀ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰੀ ਦੇ ਕਾਰਨ ਘਰੇਲੂ ਬਾਜ਼ਾਰ ਨੂੰ ਕੱਚੇ ਤੇਲ ਦੇ ਨਰਮ ਹੋਣ ਦਾ ਪੂਰਾ ਲਾਭ ਨਹੀਂ ਮਿਲ ਰਿਹਾ ਹੈ। ਇਸ ਸਾਲ 01 ਮਈ ਤੋਂ ਬਾਅਦ ਪੈਟਰੋਲ ਦੀ ਕੀਮਤ 41 ਦਿਨ ਵਧੀ ਹੈ, ਜਦੋਂ ਕਿ 50 ਦਿਨਾਂ ਤੋਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।


ਰਾਜਧਾਨੀ ਦਿੱਲੀ ਵਿੱਚ ਇਨ੍ਹਾਂ 41 ਦਿਨਾਂ ਦੌਰਾਨ ਪੈਟਰੋਲ ਦੀ ਕੀਮਤ ਵਿੱਚ 11.44 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ ਇਸ ਸਮੇਂ ਦੌਰਾਨ 09.14 ਰੁਪਏ ਪ੍ਰਤੀ ਲੀਟਰ ਵਧੀ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ।


ਜਾਣੋ ਵੱਖ-ਵੱਖ ਸ਼ਹਿਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਮਾਹਿਰਾਂ ਦਾ ਮੰਨਣਾ ਹੈ ਕਿ ਅਗਸਤ ਮਹੀਨੇ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਸਸਤਾ ਹੋਣ ਦੀ ਉਮੀਦ ਨਹੀਂ ਹੈ। ਅੱਜ (05 ਅਗਸਤ, 2021) ਦੀ ਗੱਲ ਕਰੀਏ ਤਾਂ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 101.84 ਰੁਪਏ ਅਤੇ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 107.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 97.45 ਹੈ।


ਇਸੇ ਤਰ੍ਹਾਂ ਕੋਲਕਾਤਾ ਅਤੇ ਚੇਨਈ ਵਿੱਚ ਵੀ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 102.08 ਰੁਪਏ ਅਤੇ 102.49 ਰੁਪਏ ਪ੍ਰਤੀ ਲੀਟਰ ਹਨ। ਅੱਜ ਵੀ ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 93.02 ਰੁਪਏ ਅਤੇ 94.39 ਰੁਪਏ ਪ੍ਰਤੀ ਲੀਟਰ ਹੈ।


ਨਾਲ ਹੀ ਚੇਨਈ 'ਚ ਪੈਟਰੋਲ 102.49 ਰੁਪਏ ਪ੍ਰਤੀ ਲੀਟਰ ਜਦੋਂ ਕਿ ਡੀਜ਼ਲ 94.39 ਰੁਪਏ ਪ੍ਰਤੀ ਲੀਟਰ, ਗੁਰੂਗ੍ਰਾਮ 'ਚ ਪੈਟਰੋਲ 99.46 ਪ੍ਰਤੀ ਲੀਟਰ ਅਤੇ ਡੀਜ਼ਲ 90.47 ਰੁਪਏ ਪ੍ਰਤੀ ਲੀਟਰ ਅਤੇ ਹਰਿਆਣਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਪੈਟਰੋਲ 97.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.50 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।


ਜਾਣੋ ਕਦੋਂ ਤੱਕ ਹੈ ਕੀਮਤਾਂ ਘਟਣ ਦੀ ਉਮੀਦ?


ਆਮ ਆਦਮੀ 'ਤੇ ਵਧਦੇ ਬੋਝ ਦੇ ਵਿਚਕਾਰ ਵੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹ ਬਾਲਣ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਨਹੀਂ ਕਰੇਗੀ। ਦੱਸ ਦਈਏ ਕਿ ਭਾਰਤ ਉਹ ਦੇਸ਼ ਹੈ ਜੋ ਬਾਲਣ 'ਤੇ ਸਭ ਤੋਂ ਵੱਧ ਟੈਕਸ ਇਕੱਠਾ ਕਰਦਾ ਹੈ। ਨਾ ਸਿਰਫ ਕੇਂਦਰ ਸਰਕਾਰ ਬਲਕਿ ਸੂਬਾ ਸਰਕਾਰਾਂ ਨੇ ਵੀ ਸੰਕੇਤ ਦਿੱਤਾ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ 'ਤੇ ਲਗਾਏ ਜਾਣ ਵਾਲੇ ਵੈਟ ਨੂੰ ਨਹੀਂ ਘਟਾਉਣਗੇ।


ਅਜਿਹੀ ਸਥਿਤੀ ਵਿੱਚ ਕੀਮਤਾਂ ਵਿੱਚ ਕਟੌਤੀ ਲਈ ਆਮ ਲੋਕਾਂ ਦੀ ਉਮੀਦ ਤੇਲ ਕੰਪਨੀਆਂ ਨਾਲ ਜੁੜੀ ਹੋਈ ਹੈ। ਤੇਲ ਕੰਪਨੀਆਂ ਬਾਲਣ ਵਿੱਚ ਕਟੌਤੀ ਅਤੇ ਵਾਧਾ ਕਰਨ ਲਈ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 'ਤੇ ਨਿਰਭਰ ਕਰਦੀਆਂ ਹਨ। ਉਨ੍ਹਾਂ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਭਾਲ ਵੀ ਕਰਨੀ ਪੈਂਦੀ ਹੈ।


ਇਹ ਵੀ ਪੜ੍ਹੋ: ਕਿਸਾਨ ਮੋਰਚੇ ਵਲੋਂ ਮੁਅੱਤਲ ਚੱਲ ਰਹੇ Gurnam Chaduni ਨੇ ਮੁੜ ਅਲਾਪਿਆ 'Mission Punjab' ਦਾ ਰਾਗ, ਕਿਹਾ 117 ਸੀਟਾਂ 'ਤੇ ਲੜਾਂਗੇ ਚੋਣ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904