ਨਵੀਂ ਦਿੱਲੀ : ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ 22 ਮਈ 2022 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਕੇਂਦਰ ਸਰਕਾਰ ਵੱਲੋਂ ਪੈਟਰੋਲ 'ਤੇ 8 ਅਤੇ ਡੀਜ਼ਲ 'ਤੇ 6 ਐਕਸਾਈਜ਼ ਡਿਊਟੀ ਘਟਾਏ ਜਾਣ ਕਾਰਨ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOC) ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ।
ਜਦੋਂ ਕਿ ਇੱਕ ਲੀਟਰ ਡੀਜ਼ਲ ਲਈ ਹੁਣ 89.62 ਰੁਪਏ ਦੇਣੇ ਪੈਣਗੇ। ਐਕਸਾਈਜ਼ ਡਿਊਟੀ 'ਚ ਕਟੌਤੀ ਤੋਂ ਬਾਅਦ ਪੈਟਰੋਲ 8.69 ਰੁਪਏ ਅਤੇ ਡੀਜ਼ਲ 7.05 ਰੁਪਏ ਸਸਤਾ ਹੋ ਗਿਆ ਹੈ। ਦੂਜੇ ਪਾਸੇ ਮੁੰਬਈ 'ਚ ਅੱਜ ਪੈਟਰੋਲ ਦੀ ਕੀਮਤ 113.35 ਰੁਪਏ ਅਤੇ ਡੀਜ਼ਲ ਦੀ ਕੀਮਤ 97.28 ਰੁਪਏ ਹੋ ਗਈ ਹੈ। ਇੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕ੍ਰਮਵਾਰ 7.16 ਰੁਪਏ ਅਤੇ 7.49 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਹੈ।
ਕੋਲਕਾਤਾ ਅਤੇ ਚੇਨਈ ਦੀ ਗੱਲ ਕਰੀਏ ਤਾਂ ਇੱਥੇ ਵੀ ਤੇਲ ਦੀਆਂ ਕੀਮਤਾਂ ਹੇਠਾਂ ਆਈਆਂ ਹਨ। ਕੋਲਕਾਤਾ 'ਚ ਅੱਜ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ਕ੍ਰਮਵਾਰ 115.12 ਰੁਪਏ ਅਤੇ 99.83 ਰੁਪਏ ਪ੍ਰਤੀ ਲੀਟਰ ਸਨ।
ਚੇਨਈ 'ਚ ਇਕ ਲੀਟਰ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ 94.24 ਰੁਪਏ ਹੈ। ਇੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 8.22 ਰੁਪਏ ਅਤੇ 6.70 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਜੇਕਰ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਲਿੰਕ 'ਤੇ ਕਲਿੱਕ ਕਰਕੇ ਦੇਖ ਸਕਦੇ ਹੋ।
ਆਮ ਜਨਤਾ ਨੂੰ ਵੱਡੀ ਰਾਹਤ

ਮੋਦੀ ਸਰਕਾਰ ਵੱਲੋਂ ਡੀਜ਼ਲ-ਪੈਟਰੋਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਫੈਸਲਾ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਵੱਡੀ ਰਾਹਤ ਹੈ। ਵਧਦੀ ਮਹਿੰਗਾਈ ਸਰਕਾਰ ਲਈ ਸਭ ਤੋਂ ਵੱਡੀ ਚਿੰਤਾ ਬਣ ਗਈ ਸੀ। ਇਸ ਕਾਰਨ ਇੱਕ ਪਾਸੇ ਵਿਕਾਸ ਦਰ ਰੁਕਣ ਦਾ ਖ਼ਤਰਾ ਸੀ ਅਤੇ ਦੂਜੇ ਪਾਸੇ ਰਿਜ਼ਰਵ ਬੈਂਕ (ਆਰਬੀਆਈ) 'ਤੇ ਦਰਾਂ ਵਧਾਉਣ ਦਾ ਦਬਾਅ ਸੀ। ਸਰਕਾਰ ਦੇ ਇਸ ਫੈਸਲੇ ਨਾਲ ਦੋਹਾਂ ਮੋਰਚਿਆਂ 'ਤੇ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।
ਕੱਚੇ ਤੇਲ 'ਚ ਤੇਜ਼ੀ ਜਾਰੀ
ਕੌਮਾਂਤਰੀ ਬਾਜ਼ਾਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ ਹੈ। ਬ੍ਰੈਂਟ ਕਰੂਡ ਦੀ ਕੀਮਤ 0.46 ਫੀਸਦੀ ਵਧ ਕੇ 112.5 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਜਦਕਿ WTI ਕਰੂਡ ਦੀ ਕੀਮਤ 0.35 ਫੀਸਦੀ ਵਧ ਕੇ 110.3 ਡਾਲਰ ਪ੍ਰਤੀ ਬੈਰਲ ਹੋ ਗਈ ਹੈ।
ਸੀਐਨਜੀ ਦੋ ਮਹੀਨਿਆਂ ਵਿੱਚ 19.60 ਰੁਪਏ ਹੋਈ ਮਹਿੰਗੀ
ਦਿੱਲੀ 'ਚ ਸ਼ਨੀਵਾਰ ਨੂੰ CNG ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਿਛਲੇ ਦੋ ਮਹੀਨਿਆਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ 13ਵੀਂ ਵਾਰ ਵਾਧਾ ਕੀਤਾ ਗਿਆ ਹੈ। ਦਿੱਲੀ ਅਤੇ ਐਨਸੀਆਰ ਵਿੱਚ ਸੀਐਨਜੀ ਦੀ ਕੀਮਤ 73.61 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 75.61 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
7 ਮਾਰਚ ਤੋਂ ਬਾਅਦ ਕੀਮਤਾਂ ਵਿੱਚ ਇਹ 13ਵਾਂ ਵਾਧਾ ਹੈ। ਕੁੱਲ ਮਿਲਾ ਕੇ ਇਸ ਸਮੇਂ ਦੌਰਾਨ ਸੀਐਨਜੀ ਦੀ ਕੀਮਤ ਵਿੱਚ 19.60 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਪਿਛਲੇ ਇੱਕ ਸਾਲ ਵਿੱਚ ਕੀਮਤਾਂ ਵਿੱਚ 32.21 ਰੁਪਏ ਪ੍ਰਤੀ ਕਿਲੋ ਜਾਂ 60 ਫੀਸਦੀ ਤੱਕ ਦਾ ਵਾਧਾ ਹੋਇਆ ਹੈ।