Petrol Diesel Prices Today: ਦੇਸ਼ 'ਚ ਵਧਦੀ ਮਹਿੰਗਾਈ ਦਰਮਿਆਨ ਅੱਜ (5 ਮਈ ਨੂੰ) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਿਛਲੇ 28 ਦਿਨਾਂ ਤੋਂ ਸਥਿਰ ਹਨ, ਇਹ ਰਾਹਤ ਦੀ ਖ਼ਬਰ ਹੈ। ਪਿਛਲੀ ਵਾਰ 6 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਸੀ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਿਉਂ ਵਾਧਾ?
22 ਮਾਰਚ ਤੋਂ 6 ਅਪ੍ਰੈਲ ਦਰਮਿਆਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਣ ਦਾ ਸਭ ਤੋਂ ਵੱਡਾ ਕਾਰਨ ਰੂਸ-ਯੂਕਰੇਨ ਯੁੱਧ ਹੈ। ਫਰਵਰੀ 'ਚ ਸ਼ੁਰੂ ਹੋਈ ਜੰਗ ਤੋਂ ਬਾਅਦ ਦੁਨੀਆ ਭਰ 'ਚ ਕੱਚੇ ਤੇਲ ਦੀ ਕੀਮਤ ਵਧ ਗਈ ਸੀ।
ਇੱਥੇ ਆਪਣੇ ਸ਼ਹਿਰ ਦਾ ਰੇਟ ਜਾਣੋ
ਦਿੱਲੀ ਪੈਟਰੋਲ 105.41 ਰੁਪਏ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ
ਮੁੰਬਈ ਪੈਟਰੋਲ 120.51 ਰੁਪਏ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 110.85 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ
ਕੋਲਕਾਤਾ ਪੈਟਰੋਲ 115.12 ਰੁਪਏ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ
- ਨੋਇਡਾ ਵਿੱਚ ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ
- ਲਖਨਊ 'ਚ ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ
ਪੋਰਟ ਬਲੇਅਰ 'ਚ ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ
- ਪਟਨਾ 'ਚ ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ
ਸਭ ਤੋਂ ਸਸਤਾ ਅਤੇ ਮਹਿੰਗਾ ਪੈਟਰੋਲ ਅਤੇ ਡੀਜ਼ਲ
ਦੇਸ਼ ਵਿੱਚ ਸਭ ਤੋਂ ਮਹਿੰਗਾ ਪੈਟਰੋਲ ਮਹਾਰਾਸ਼ਟਰ ਦੇ ਪਰਭਾਨੀ ਵਿੱਚ 123.46 ਰੁਪਏ ਪ੍ਰਤੀ ਲੀਟਰ ਹੈ, ਜਦੋਂ ਕਿ ਆਂਧਰਾ ਪ੍ਰਦੇਸ਼ ਦੇ ਚਿਤੂਰ ਵਿੱਚ ਡੀਜ਼ਲ ਦੀ ਕੀਮਤ 107.61 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਪੋਰਟ ਬਲੇਅਰ 'ਚ ਸਭ ਤੋਂ ਸਸਤਾ ਪੈਟਰੋਲ 91.45 ਰੁਪਏ ਅਤੇ ਡੀਜ਼ਲ 85.83 ਰੁਪਏ ਪ੍ਰਤੀ ਲੀਟਰ ਹੈ।
ਕੀਮਤ ਕਿਵੇਂ ਹੇਠਾਂ ਆਵੇਗੀ
ਹਾਲ ਹੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸਿਆ ਸੀ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ ਪਰ ਕੁਝ ਸੂਬੇ ਆਪਣੇ ਟੈਕਸ ਨਹੀਂ ਘਟਾ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਰਾਸ਼ਟਰ ਦੇ ਹਿੱਤ ਵਿੱਚ ਸੂਬਿਆਂ ਨੂੰ ਟੈਕਸ ਘਟਾਉਣਾ ਚਾਹੀਦਾ ਹੈ। ਇਸ ਦਾ ਮਤਲਬ ਹੈ ਕਿ ਕੇਂਦਰ ਨੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ, ਹੁਣ ਜੇਕਰ ਸਾਰੇ ਸੂਬੇ ਵੀ ਟੈਕਸ ਘਟਾ ਦੇਣ ਤਾਂ ਪੈਟਰੋਲ-ਡੀਜ਼ਲ ਸਸਤਾ ਹੋ ਜਾਵੇਗਾ।
ਕੀਮਤਾਂ ਰੋਜ਼ਾਨਾ ਸਵੇਰੇ 6 ਵਜੇ ਬਦਲਦੀਆਂ ਹਨ
ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਰੋਜ਼ਾਨਾ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਕਈ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।