Petrol-Diesel Prices Today, 16 Oct: ਮਹਿੰਗਾਈ ਦਾ ਬੋਝ ਲਗਾਤਾਰ ਜਾਰੀ, ਤੇਲ ਦੀਆਂ ਕੀਮਤਾਂ ਅੱਜ ਫਿਰ ਵਧੀਆਂ, ਜਾਣੋ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਕਿੰਨਾ ਮਹਿੰਗਾ ਹੋ ਗਿਆ?
Petrol-Diesel Prices: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 35 ਪੈਸੇ ਪ੍ਰਤੀ ਲੀਟਰ ਦੇ ਵਾਧੇ ਦਾ ਇਹ ਲਗਾਤਾਰ ਤੀਜਾ ਦਿਨ ਹੈ। ਇਸ ਤੋਂ ਪਹਿਲਾਂ 12 ਅਤੇ 13 ਅਕਤੂਬਰ ਨੂੰ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।
Petrol-Diesel Prices Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਿਨੋ ਦਿਨ ਰਿਕਾਰਡ ਬਣਾ ਰਹੀਆਂ ਹਨ। ਅਕਤੂਬਰ ਦੇ ਮਹੀਨੇ ਵਿੱਚ ਕੁਝ ਦਿਨਾਂ ਨੂੰ ਛੱਡ ਕੇ ਤੇਲ ਦੀਆਂ ਕੀਮਤਾਂ ਵਿੱਚ ਲਗਪਗ ਰੋਜ਼ਾਨਾ ਵਾਧਾ ਕੀਤਾ ਗਿਆ। ਦੱਸ ਦਈਏ ਕਿ 16 ਅਕਤੂਬਰ ਯਾਨੀ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੋਵੇਂ 35-35 ਪੈਸੇ ਪ੍ਰਤੀ ਲੀਟਰ ਮਹਿੰਗੇ ਹੋ ਗਏ ਹਨ।
ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ, ਦਿੱਲੀ ਵਿੱਚ ਪੈਟਰੋਲ 105.14 ਰੁਪਏ ਤੋਂ ਵਧ ਕੇ 105.49 ਰੁਪਏ ਪ੍ਰਤੀ ਲੀਟਰ ਹੋ ਗਿਆ, ਜਦੋਂ ਕਿ ਡੀਜ਼ਲ ਸ਼ੁੱਕਰਵਾਰ ਨੂੰ 93.87 ਰੁਪਏ ਤੋਂ ਵਧ ਕੇ 94.22 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਘਰੇਲੂ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਾ ਕਾਰਨ ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਦੱਸਿਆ ਜਾ ਰਿਹਾ ਹੈ।
ਲਗਾਤਾਰ ਤੀਜੇ ਦਿਨ ਪੈਟਰੋਲ ਅਤੇ ਡੀਜ਼ਲ 35 ਪੈਸੇ ਮਹਿੰਗਾ ਹੋਇਆ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਪੈਸੇ ਪ੍ਰਤੀ ਲੀਟਰ ਦੇ ਵਾਧੇ ਦਾ ਇਹ ਲਗਾਤਾਰ ਤੀਜਾ ਦਿਨ ਹੈ। ਇਸ ਤੋਂ ਪਹਿਲਾਂ 12 ਅਤੇ 13 ਅਕਤੂਬਰ ਨੂੰ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹੈ, ਜਦੋਂ ਕਿ ਮੱਧ ਪ੍ਰਦੇਸ਼, ਰਾਜਸਥਾਨ, ਆਂਧਰਾ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਬਿਹਾਰ ਸਮੇਤ ਇੱਕ ਦਰਜਨ ਸੂਬਿਆੰ ਵਿੱਚ ਡੀਜ਼ਲ ਵੀ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।
ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ
ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।
ਇੱਥੇ ਵੇਖੋ- https://iocl.com/Products/PetrolDieselPrices.aspx
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ: ਅਲੀ ਅੱਬਾਸ ਜ਼ਫ਼ਰ ਨੇ ‘ਵੁਆਇਡ’ ਮਿਊਜ਼ਿਕ ਵੀਡੀਓ ਲਈ ਦਿਲਜੀਤ ਦੋਸਾਂਝ ਤੋਂ ਨਹੀਂ ਲਈ ਕੋਈ ਫ਼ੀਸ, ਜਾਣੋ ਕਾਰਨ...
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: