Petrol Diesel Prices Update Today: ਸਰਕਾਰੀ ਤੇਲ ਕੰਪਨੀਆਂ (government oil companies) ਨੇ ਵੀਰਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ (Retail prices of petrol and diesel) ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ (oil prices) 'ਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਬਿਹਾਰ 'ਚ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ, ਪਰ ਉੱਤਰ ਪ੍ਰਦੇਸ਼ ਦੇ ਕੁਝ ਸ਼ਹਿਰਾਂ 'ਚ ਇਹ ਸਸਤੇ ਹੋ ਗਏ ਹਨ ਅਤੇ ਕੁਝ ਥਾਵਾਂ 'ਤੇ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਗਲੋਬਲ ਬਾਜ਼ਾਰ (global market) 'ਚ ਕੱਚੇ ਤੇਲ ਦੀ ਕੀਮਤ ਵੀ 83 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ।


ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਨੋਇਡਾ 'ਚ ਪੈਟਰੋਲ 6 ਪੈਸੇ ਮਹਿੰਗਾ ਹੋ ਕੇ 96.65 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 6 ਪੈਸੇ ਵਧ ਕੇ 89.82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 10 ਪੈਸੇ ਸਸਤਾ ਹੋ ਕੇ 96.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਸਸਤਾ ਹੋ ਕੇ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 35 ਪੈਸੇ ਸਸਤਾ ਹੋ ਕੇ 107.24 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 32 ਪੈਸੇ ਦੀ ਗਿਰਾਵਟ ਨਾਲ 94.04 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।


ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ


ਗਲੋਬਲ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਬ੍ਰੈਂਟ ਕਰੂਡ ਦੀ ਕੀਮਤ 83.03 ਡਾਲਰ ਪ੍ਰਤੀ ਬੈਰਲ ਹੋ ਗਈ ਹੈ। WTI ਦੀ ਦਰ ਵੀ ਅੱਜ ਵਧ ਕੇ 78.14 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ।


ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ ਕੀਤੀਆਂ ਗਈਆਂ ਹਨ ਜਾਰੀ 


- ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।


ਇੰਝ ਚੈੱਕ ਕਰੋ ਨਵੇਂ ਰੇਟ


ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।