ਪੜਚੋਲ ਕਰੋ

ਫਿਰ ਵਧਣਗੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ 

Petrol-Diesel Price: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧਣਗੀਆਂ। ਊਰਜਾ ਮਾਹਿਰਾਂ ਦਾ ਮੰਨਣਾ ਹੈ ਕਿ ਹੁਣ ਭਾਵੇਂ ਈਂਧਨ ਸਸਤਾ ਹੋ ਗਿਆ ਹੈ, ਪਰ ਆਉਣ ਵਾਲੇ ਮਹੀਨਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਵੇਗਾ।

Petrol-Diesel Price: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧਣਗੀਆਂ। ਇਹ ਦਾਅਵਾ ਊਰਜਾ ਖੇਤਰ ਦੇ ਮਾਹਿਰਾਂ ਦਾ ਹੈ। ਊਰਜਾ ਮਾਹਿਰਾਂ ਦਾ ਮੰਨਣਾ ਹੈ ਕਿ ਹੁਣ ਭਾਵੇਂ ਈਂਧਨ ਸਸਤਾ ਹੋ ਗਿਆ ਹੈ, ਪਰ ਆਉਣ ਵਾਲੇ ਮਹੀਨਿਆਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਵੇਗਾ। ਉਨ੍ਹਾਂ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਇੱਕ ਮੁੱਖ ਕਾਰਨ ਕੋਰੋਨਾ ਮਹਾਂਮਾਰੀ ਵੀ ਹੈ।

ਦਰਅਸਲ ਕੇਂਦਰ ਸਰਕਾਰ ਨੇ 3 ਨਵੰਬਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਈਂਧਨਾਂ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ ਸੀ। ਇਸ ਮਗਰੋਂ 4 ਨਵੰਬਰ ਤੋਂ ਪੈਟਰੋਲ 'ਤੇ 5 ਰੁਪਏ ਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ। ਇਸ ਨਾਲ ਜਨਤਾ ਨੂੰ ਰਾਹਤ ਮਿਲੀ ਹੈ ਪਰ ਇਹ ਲੰਬੇ ਸਮੇਂ ਤੱਕ ਨਹੀਂ ਰਹੇਗੀ ਕਿਉਂਕਿ ਤੇਲਾਂ ਦੇ ਭਾਅ ਹੋਰ ਵਧਣਗੇ।

ਊਰਜਾ ਖੇਤਰ ਦੇ ਮਾਹਿਰ ਨਰਿੰਦਰ ਤਨੇਜਾ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, ''ਅੱਜ ਦੇ ਸਮੇਂ 'ਚ ਦੇਸ਼ ਆਪਣੀ ਜ਼ਰੂਰਤ ਦਾ ਲਗਪਗ 86 ਫੀਸਦੀ ਤੇਲ ਦਰਾਮਦ ਕਰਦਾ ਹੈ। ਅਜਿਹੇ ਵਿੱਚ ਤੇਲ ਦੀਆਂ ਕੀਮਤਾਂ ਕਿਸੇ ਵੀ ਸਰਕਾਰ ਦੇ ਵੱਸ ਵਿੱਚ ਨਹੀਂ। ਪੈਟਰੋਲ ਤੇ ਡੀਜ਼ਲ ਦੋਵੇਂ ਕੰਟਰੋਲ ਮੁਕਤ ਵਸਤੂਆਂ ਹਨ। ਜਦੋਂ ਵੀ ਮੰਗ ਤੇ ਸਪਲਾਈ ਵਿੱਚ ਅਸੰਤੁਲਨ ਹੁੰਦਾ ਹੈ, ਕੀਮਤਾਂ ਵੱਧ ਜਾਂਦੀਆਂ ਹਨ।

ਤਨੇਜਾ ਨੇ ਕਿਹਾ, “ਦੂਸਰਾ ਕਾਰਨ ਤੇਲ ਖੇਤਰ ਵਿੱਚ ਨਿਵੇਸ਼ ਦੀ ਕਮੀ ਹੈ, ਕਿਉਂਕਿ ਸਰਕਾਰਾਂ ਸੂਰਜੀ ਊਰਜਾ ਵਰਗੇ ਨਵਿਆਉਣਯੋਗ/ਹਰੇ ਊਰਜਾ ਖੇਤਰਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਇਹੀ ਕਾਰਨ ਹੈ ਕਿ ਆਉਣ ਵਾਲੇ ਮਹੀਨਿਆਂ 'ਚ ਕੱਚਾ ਤੇਲ ਹੋਰ ਮਹਿੰਗਾ ਹੋ ਜਾਵੇਗਾ। ਸਾਲ 2023 'ਚ ਕੱਚੇ ਤੇਲ ਦੀ ਕੀਮਤ 'ਚ 100 ਰੁਪਏ ਤੱਕ ਦਾ ਵਾਧਾ ਹੋ ਸਕਦਾ ਹੈ।

ਡੀਜ਼ਲ ਤੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਨਾਲ ਸਰਕਾਰੀ ਖਜ਼ਾਨੇ 'ਤੇ 45,000 ਕਰੋੜ ਰੁਪਏ ਦਾ ਅਸਰ ਪਵੇਗਾ ਤੇ ਕੇਂਦਰ ਦੇ ਵਿੱਤੀ ਘਾਟੇ 'ਚ 0.3 ਫੀਸਦੀ ਦਾ ਵਾਧਾ ਹੋਵੇਗਾ। ਜਾਪਾਨੀ ਬ੍ਰੋਕਰੇਜ ਕੰਪਨੀ ਨੋਮੁਰਾ ਦੇ ਅਰਥਸ਼ਾਸਤਰੀਆਂ ਨੇ ਇਕ ਰਿਪੋਰਟ 'ਚ ਕਿਹਾ ਕਿ ਕੁੱਲ ਖਪਤ ਦੇ ਹਿਸਾਬ ਨਾਲ ਇਸ ਹੈਰਾਨੀਜਨਕ ਕਦਮ ਨਾਲ ਪੂਰੇ ਵਿੱਤੀ ਸਾਲ ਲਈ ਸਰਕਾਰੀ ਖਜ਼ਾਨੇ 'ਤੇ 1 ਲੱਖ ਕਰੋੜ ਰੁਪਏ ਦਾ ਅਸਰ ਪਵੇਗਾ, ਜੋ ਕੁੱਲ ਘਰੇਲੂ ਉਤਪਾਦ (ਜੀਡੀਪੀ) ਦਾ 0.45 ਫੀਸਦੀ ਹੋਵੇਗਾ। ਚਾਲੂ ਵਿੱਤੀ ਸਾਲ ਦੇ ਬਾਕੀ ਮਹੀਨਿਆਂ 'ਚ ਸਰਕਾਰੀ ਖਜ਼ਾਨੇ 'ਤੇ 45,000 ਕਰੋੜ ਰੁਪਏ ਦਾ ਅਸਰ ਪਵੇਗਾ, ਜਿਸ ਨਾਲ ਵਿੱਤੀ ਘਾਟਾ ਵਧੇਗਾ। 

ਟਾਪ ਹੈਡਲਾਈਨ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget