Petrol Diesel Rate : ਪੰਜਾਬ ਤੋਂ ਲੈ ਕੇ ਦਿੱਲੀ ਸਣੇ ਕਈ ਸੂਬਿਆਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ
ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਅਜੇ ਵੀ ਹੇਠਾਂ ਆ ਰਹੀਆਂ ਹਨ ਅਤੇ ਅੱਜ ਬ੍ਰੈਂਟ ਕਰੂਡ 95 ਡਾਲਰ ਤੋਂ ਹੇਠਾਂ ਖਿਸਕ ਗਿਆ ਹੈ। ਹਾਲਾਂਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਅਸਰ ਦਿਖਾਈ ਨਹੀਂ ਦੇ ਰਿਹਾ ਹੈ।
Petrol Diesel Rate : ਅੱਜ ਸਵੇਰੇ 6 ਵਜੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਜਾਰੀ ਕੀਤੀਆਂ ਹਨ ਅਤੇ ਇਸ ਦੇ ਨਾਲ ਹੀ ਲਗਾਤਾਰ 75 ਦਿਨ ਹੋ ਗਏ ਹਨ ਜਦੋਂ OMC ਨੇ ਆਪਣੀ ਤਰਫੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਅਜੇ ਵੀ ਹੇਠਾਂ ਆ ਰਹੀਆਂ ਹਨ ਅਤੇ ਅੱਜ ਬ੍ਰੈਂਟ ਕਰੂਡ 95 ਡਾਲਰ ਤੋਂ ਹੇਠਾਂ ਖਿਸਕ ਗਿਆ ਹੈ। ਹਾਲਾਂਕਿ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਇਸ ਦਾ ਅਸਰ ਦਿਖਾਈ ਨਹੀਂ ਦੇ ਰਿਹਾ ਹੈ।
ਕੱਚੇ ਤੇਲ ਦੀਆਂ ਕੀਮਤਾਂ
WTI ਕਰੂਡ ਦੀ ਕੀਮਤ 88.53 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਦੀ ਕੀਮਤ 94.09 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦਾ ਅਸਰ ਹੋਰ ਵਸਤੂਆਂ ਦੀਆਂ ਕੀਮਤਾਂ 'ਤੇ ਵੀ ਦੇਖਿਆ ਜਾ ਸਕਦਾ ਹੈ। ਹਾਲਾਂਕਿ ਜੇਕਰ ਦੇਸ਼ ਦੀ ਗੱਲ ਕਰੀਏ ਤਾਂ ਅੱਜ ਵੀ ਦਿੱਲੀ 'ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ
ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ, ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਅੰਮ੍ਰਿਤਸਰ 'ਚ ਪੈਟਰੋਲ 96.84 ਰੁਪਏ ਪ੍ਰਤੀ ਲੀਟਰ, ਡੀਜ਼ਲ 87.19 ਰੁਪਏ ਪ੍ਰਤੀ ਲੀਟਰ
ਜਲੰਧਰ 'ਚ ਪੈਟਰੋਲ 96.06 ਰੁਪਏ ਪ੍ਰਤੀ ਲੀਟਰ, ਡੀਜ਼ਲ 86.44 ਰੁਪਏ ਪ੍ਰਤੀ ਲੀਟਰ
ਲੁਧਿਆਣਾ 'ਚ ਪੈਟਰੋਲ 96.81 ਰੁਪਏ ਪ੍ਰਤੀ ਲੀਟਰ, ਡੀਜ਼ਲ 87.15 ਰੁਪਏ ਪ੍ਰਤੀ ਲੀਟਰ
ਦਿੱਲੀ ਵਿੱਚ ਅੱਜ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :