Petrol Diesel Price in 11 December 2022 : ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਤੇਲ ਕੰਪਨੀਆਂ ਜਿਵੇਂ ਕਿ ਹਿੰਦੁਸਤਾਨ ਪੈਟਰੋਲੀਅਮ, ਭਾਰਤ ਪੈਟਰੋਲੀਅਮ ਅਤੇ ਇੰਡੀਅਨ ਆਇਲ ਸ਼ਹਿਰਾਂ ਦੇ ਅਨੁਸਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਇਹ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਮੌਜੂਦਾ ਸਮੇਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਾ ਦੌਰ ਚੱਲ ਰਿਹਾ ਹੈ।

 

ਬ੍ਰੈਂਟ ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਇਹ 77.44 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ WTI ਕੱਚੇ ਤੇਲ ਦੀ ਕੀਮਤ 72.40 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਅਜਿਹੇ 'ਚ ਸਭ ਤੋਂ ਵੱਡਾ ਸਵਾਲ ਇਹ ਉੱਠਦਾ ਹੈ ਕਿ ਕੀ ਇਸ ਦਾ ਅਸਰ ਅੱਜ ਦੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਪਿਆ ਹੈ।

 

ਆਓ ਜਾਣਦੇ ਹਾਂ ਇਸ ਬਾਰੇ-

 

 ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ


ਦਿੱਲੀ- ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ— ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਚੇਨਈ— ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ- ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ


ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

 

ਨੋਇਡਾ— ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ  
ਜੈਪੁਰ- ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ
ਪਟਨਾ— ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ- ਪੈਟਰੋਲ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ- ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਹੈਦਰਾਬਾਦ- ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ
ਬੈਂਗਲੁਰੂ— ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ  

 

ਇੰਝ ਚੈੱਕ ਕਰੋ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀ ਕੀਮਤ 


ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 21 ਮਈ ਨੂੰ ਵੱਡਾ ਬਦਲਾਅ ਹੋਇਆ ਸੀ ਜਦੋਂ ਮੋਦੀ ਸਰਕਾਰ ਨੇ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵੱਡਾ ਬਦਲਾਅ ਨਹੀਂ ਦੇਖਿਆ ਗਿਆ ਹੈ।ਜੇਕਰ ਤੁਸੀਂ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕੀਮਤ ਨੂੰ ਚੈੱਕ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਐੱਸ.ਐੱਮ.ਐੱਸ. ਰਾਹੀਂ ਦੇਖ ਸਕਦੇ ਹੋ।

 

 ਇਸਦੇ ਲਈ, HPCL ਗਾਹਕ HPPRICE <ਡੀਲਰ ਕੋਡ> ਨੂੰ 9222201122 'ਤੇ ਭੇਜੋ। ਜੇਕਰ ਤੁਸੀਂ ਬੀਪੀਸੀਐਲ ਦੇ ਗਾਹਕ ਹੋ, ਤਾਂ ਪੈਟਰੋਲ-ਡੀਜ਼ਲ ਦੀ ਕੀਮਤ ਦੀ ਜਾਂਚ ਕਰਨ ਲਈ RSP<ਡੀਲਰ ਕੋਡ> ਨੂੰ 9223112222 'ਤੇ ਭੇਜੋ। ਇੰਡੀਅਨ ਆਇਲ (IOC) ਦੇ ਗਾਹਕ RSP<ਡੀਲਰ ਕੋਡ> ਨੂੰ 9224992249 'ਤੇ ਭੇਜਦੇ ਹਨ। ਕੰਪਨੀ ਤੁਹਾਨੂੰ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਇੱਕ ਸੰਦੇਸ਼ ਰਾਹੀਂ ਜਾਣਕਾਰੀ ਦੇਵੇਗੀ।