Petrol Diesel Price in 17 November 2022:  ਅੱਜ ਭਾਵ ਵੀਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਇਸ ਦਾ ਅਸਰ ਘਰੇਲੂ ਬਾਜ਼ਾਰ 'ਤੇ ਪਿਆ ਹੈ ਜਾਂ ਨਹੀਂ। 17 ਨਵੰਬਰ 2022 ਨੂੰ ਦੇਸ਼ ਦੇ ਚਾਰ ਵੱਡੇ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਪਣੀ ਪੁਰਾਣੀ ਕੀਮਤ 'ਤੇ ਬਰਕਰਾਰ ਹੈ, ਪਰ ਕੁਝ ਸ਼ਹਿਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦਰਜ ਕੀਤੇ ਗਏ ਹਨ। ਧਿਆਨ ਯੋਗ ਹੈ ਕਿ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਹਿੰਦੁਸਤਾਨ ਪੈਟਰੋਲੀਅਮ, ਇੰਡੀਅਨ ਆਇਲ ਅਤੇ ਭਾਰਤ ਪੈਟਰੋਲੀਅਮ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀਆਂ ਰਹਿੰਦੀਆਂ ਹਨ।



ਦੇਸ਼ ਦੇ ਚਾਰੇ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ


ਦਿੱਲੀ-ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਕੋਲਕਾਤਾ— ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇਨਈ-ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਮੁੰਬਈ—ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ


ਜਾਣੋ ਹੋਰ ਵੱਡੇ ਸ਼ਹਿਰਾਂ ਦੀ ਹਾਲਤ-


ਜੈਪੁਰ- ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ - 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
ਬੈਂਗਲੁਰੂ— ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਹੈਦਰਾਬਾਦ- ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ
ਨੋਇਡਾ— ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ
ਲਖਨਊ— ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ
ਪਟਨਾ— ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ


ਲੰਬੇ ਸਮੇਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਨਹੀਂ ਹੋਇਆ ਹੈ ਕੋਈ ਬਦਲਾਅ


ਦੱਸ ਦੇਈਏ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਵੱਡਾ ਬਦਲਾਅ 21 ਮਈ ਨੂੰ ਦੇਖਿਆ ਗਿਆ ਸੀ। ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ ਐਕਸਾਈਜ਼ ਡਿਊਟੀ ਵਿੱਚ 8 ਰੁਪਏ ਅਤੇ 6 ਰੁਪਏ ਦੀ ਕਟੌਤੀ ਕੀਤੀ ਸੀ। ਉਦੋਂ ਤੋਂ ਦੇਸ਼ ਭਰ ਦੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਭਗ ਸਥਿਰ ਹੀ ਹਨ। ਦੂਜੇ ਪਾਸੇ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਇਸ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਬ੍ਰੈਂਟ ਕੱਚਾ ਤੇਲ 92.47 ਪ੍ਰਤੀ ਬੈਰਲ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਡਬਲਯੂਟੀਆਈ ਕੱਚੇ ਤੇਲ ਦੀ ਕੀਮਤ 85.15 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਹੀ ਹੈ।


ਇੰਝ ਦੇਖੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-


ਜੇ ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀ ਕੀਮਤ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਸਿਰਫ਼ ਇੱਕ SMS ਰਾਹੀਂ ਹੀ ਕਰ ਸਕਦੇ ਹੋ। ਇਸਦੇ ਲਈ, HPCL ਗਾਹਕ HPPRICE <ਡੀਲਰ ਕੋਡ> ਨੂੰ 9222201122 'ਤੇ ਭੇਜੋ। ਦੂਜੇ ਪਾਸੇ, ਇੰਡੀਅਨ ਆਇਲ (IOC) ਦੇ ਗਾਹਕਾਂ ਨੂੰ RSP <ਡੀਲਰ ਕੋਡ> 9224992249 'ਤੇ ਭੇਜਣਾ ਚਾਹੀਦਾ ਹੈ। ਜੇਕਰ ਤੁਸੀਂ ਬੀਪੀਸੀਐਲ ਦੇ ਗਾਹਕ ਹੋ, ਤਾਂ ਪੈਟਰੋਲ-ਡੀਜ਼ਲ ਦੀ ਕੀਮਤ ਦੀ ਜਾਂਚ ਕਰਨ ਲਈ RSP<ਡੀਲਰ ਕੋਡ> ਨੂੰ 9223112222 'ਤੇ ਭੇਜੋ। ਇਸ ਤੋਂ ਇਲਾਵਾ ਕੰਪਨੀਆਂ ਤੁਹਾਨੂੰ ਸ਼ਹਿਰ ਦੀ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਸੰਦੇਸ਼ ਮੈਸੇਜ ਰਾਹੀਂ ਭੇਜਣਗੀਆਂ।