Petrol Diesel Price: ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ
Petrol Diesel Price Today Update : ਦੇਸ਼ ਵਿੱਚ ਹਰ ਰੋਜ਼ ਸ਼ਾਮ 6 ਵਜੇ ਈਂਧਨ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਤੇਲ ਕੰਪਨੀਆਂ ਨੇ 22 ਮਾਰਚ ਨੂੰ ਈਂਧਨ ਦੀਆਂ ਤਾਜ਼ਾ ਕੀਮਤਾਂ ਨੂੰ ਵੀ ਅਪਡੇਟ ਕੀਤਾ ਹੈ।
Petrol Diesel Price Today: ਪੈਟਰੋਲੀਅਮ ਕੰਪਨੀਆਂ (petroleum companies) ਨੇ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ (New prices of petrol and diesel released) ਕਰ ਦਿੱਤੀਆਂ ਹਨ। ਦੇਸ਼ ਵਿੱਚ ਹਰ ਰੋਜ਼ ਸ਼ਾਮ 6 ਵਜੇ ਈਂਧਨ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਤੇਲ ਕੰਪਨੀਆਂ ਨੇ 22 ਮਾਰਚ ਨੂੰ ਈਂਧਨ ਦੀਆਂ ਤਾਜ਼ਾ ਕੀਮਤਾਂ ਨੂੰ ਵੀ ਅਪਡੇਟ ਕੀਤਾ ਹੈ।
ਕੌਮਾਂਤਰੀ ਬਾਜ਼ਾਰ 'ਚ ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 0.48 ਫੀਸਦੀ ਦੀ ਗਿਰਾਵਟ ਨਾਲ 80.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਬ੍ਰੈਂਟ ਕਰੂਡ 0.47 ਫੀਸਦੀ ਦੀ ਗਿਰਾਵਟ ਨਾਲ 85.38 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਤਾਂ ਆਓ ਜਾਣਦੇ ਹਾਂ ਅੱਜ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੇ ਕੀ ਰੇਟ ਹਨ।
ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ
- ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।
- ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।
- ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
- ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।
ਦੂਜੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ
- ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
- ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ
- ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ
- ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ।
- ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ
- ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ
- ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ
- ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ
ਇੰਝ ਜਾਣੋ ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣੇ ਸਿਟੀ ਕੋਡ ਨੂੰ ਟਾਈਪ ਕਰਕੇ ਅਤੇ ਇਸਨੂੰ 9222201122 ਨੰਬਰ 'ਤੇ ਭੇਜ ਕੇ ਨਵੀਨਤਮ ਦਰਾਂ ਨੂੰ ਜਾਣ ਸਕਦੇ ਹਨ।