(Source: ECI/ABP News)
Petrol Diesel Rate: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਜਾਣੋ ਪੈਟਰੋਲ-ਡੀਜ਼ਲ ਦੇ ਭਾਅ
Petrol Diesel Rate: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ ਤੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਜਾਣੋ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੇ ਕੀ ਹਨ ਰੇਟ।
![Petrol Diesel Rate: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਜਾਣੋ ਪੈਟਰੋਲ-ਡੀਜ਼ਲ ਦੇ ਭਾਅ petrol diesel rate today 25 january 2023 are unchanged despite crude oil prices down trend Petrol Diesel Rate: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਜਾਣੋ ਪੈਟਰੋਲ-ਡੀਜ਼ਲ ਦੇ ਭਾਅ](https://feeds.abplive.com/onecms/images/uploaded-images/2023/01/15/367357658da6b282ab663ed6e9a9a73d1673746180369279_original.jpg?impolicy=abp_cdn&imwidth=1200&height=675)
Petrol Diesel Price on 25 January 2023: ਦੇਸ਼ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਹਾਲਾਂਕਿ ਗਲੋਬਲ ਬਾਜ਼ਾਰ 'ਚ ਕੱਚੇ ਤੇਲ 'ਚ ਤੇਜ਼ੀ ਦਿਖਾਈ ਦੇ ਰਹੀ ਹੈ। ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ।
ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਹੋਇਆ ਵਾਧਾ
ਕੱਚੇ ਤੇਲ ਦੀਆਂ ਕੀਮਤਾਂ 'ਚ ਅੱਜ ਵਾਧਾ ਹੋਇਆ ਹੈ ਅਤੇ ਇਹ 87 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਅੱਜ ਬ੍ਰੈਂਟ ਕਰੂਡ 86.41 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ ਅਤੇ ਡਬਲਯੂਟੀਆਈ ਕਰੂਡ 80.25 ਡਾਲਰ ਪ੍ਰਤੀ ਬੈਰਲ ਦੀ ਦਰ ਨਾਲ ਕਾਰੋਬਾਰ ਕਰ ਰਿਹਾ ਹੈ।
ਚਾਰ ਮਹਾਨਗਰਾਂ 'ਚ ਕਿੰਨੀਆਂ ਹਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ?
ਦਿੱਲੀ- ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਚੇਨਈ— ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਮੁੰਬਈ— ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ
ਕੋਲਕਾਤਾ— ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਹੋਰ ਵੱਡੇ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਗੁਰੂਗ੍ਰਾਮ- ਪੈਟਰੋਲ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ
ਜੈਪੁਰ- ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ
ਪਟਨਾ— ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ
ਨੋਇਡਾ— ਪੈਟਰੋਲ 96.57 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੈ
ਲਖਨਊ— ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ
ਚੰਡੀਗੜ੍ਹ- ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਪੋਰਟ ਬਲੇਅਰ - ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ
ਆਪਣੇ ਸ਼ਹਿਰ ਦੇ ਨਵੀਨਤਮ ਰੇਟ ਇੰਝ ਜਾਣੋ-
ਦੱਸ ਦੇਈਏ ਕਿ ਦੇਸ਼ ਦੀਆਂ ਵੱਡੀਆਂ ਸਰਕਾਰੀ ਤੇਲ ਕੰਪਨੀਆਂ ਆਪਣੇ ਗਾਹਕਾਂ ਨੂੰ ਐਸਐਮਐਸ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚੈੱਕ ਕਰਨ ਦੀ ਸਹੂਲਤ ਦਿੰਦੀਆਂ ਹਨ। ਜੇਕਰ ਤੁਸੀਂ BPCL ਦੇ ਗਾਹਕ ਹੋ, ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਨਤਮ ਕੀਮਤਾਂ ਦੀ ਜਾਂਚ ਕਰਨ ਲਈ RSP<ਡੀਲਰ ਕੋਡ> ਨੂੰ 9223112222 'ਤੇ ਭੇਜੋ। ਇੰਡੀਅਨ ਆਇਲ ਦੇ ਗਾਹਕਾਂ ਨੂੰ RSP<ਡੀਲਰ ਕੋਡ> ਨੂੰ 9224992249 'ਤੇ ਭੇਜਣ ਦੀ ਲੋੜ ਹੈ। ਇਸ ਦੇ ਨਾਲ ਹੀ, HPCL ਗਾਹਕ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਦੀ ਜਾਂਚ ਕਰਨ ਲਈ 9222201122 'ਤੇ HPPRICE <ਡੀਲਰ ਕੋਡ> ਭੇਜ ਸਕਦੇ ਹਨ। ਇਸ ਤੋਂ ਬਾਅਦ ਮੈਸੇਜ ਰਾਹੀਂ ਤੁਹਾਨੂੰ ਆਪਣੇ ਸ਼ਹਿਰ ਦੀ ਨਵੀਂ ਕੀਮਤ ਪਤਾ ਲੱਗ ਜਾਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)