Petrol Diesel Rate Today 8th April : ਦੇਸ਼ ਵਿੱਚ ਮਹਿੰਗਾਈ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕੀਤਾ ਹੋਇਆ ਹੈ। ਦਿਨੋ-ਦਿਨ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਵੀ ਔਖਾ ਹੋ ਰਿਹਾ ਹੈ ਕਿਉਂਕਿ ਕਾਰ ਜਾਂ ਦੋਪਹੀਆ ਵਾਹਨ ਵਿੱਚ ਪੈਟਰੋਲ ਅਤੇ ਡੀਜ਼ਲ ਭਰਨਾ ਲੋਕਾਂ ਦੀ ਜੇਬ 'ਤੇ ਡਾਕਾ ਪੈ ਰਿਹਾ ਹੈ। ਮੌਜੂਦਾ 18 ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਅਤੇ ਇਹ 10 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੈ। ਜਾਣੋ ਕੀ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ ਜਾਂ ਤੁਹਾਨੂੰ ਲਗਾਤਾਰ ਵਧਦੀਆਂ ਕੀਮਤਾਂ ਤੋਂ ਰਾਹਤ ਮਿਲੀ ਹੈ।

 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਕੋਈ ਬਦਲਾਅ ਨਹੀਂ ਹੋਇਆ


ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

 

ਜਾਣੋ ਤੁਹਾਡੇ ਸ਼ਹਿਰ 'ਚ ਅੱਜ ਕੀ ਹਨ ਪੈਟਰੋਲ-ਡੀਜ਼ਲ ਦੇ ਰੇਟ-

ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 105.41 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ ਦੀ ਕੀਮਤ 96.67 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ ਸ਼ਹਿਰ 'ਚ ਪੈਟਰੋਲ ਦੀ ਕੀਮਤ 120.51 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 104.77 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 115.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 99.83 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 110.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 100.94 ਰੁਪਏ ਪ੍ਰਤੀ ਲੀਟਰ ਹੈ।

ਜੇਕਰ ਅਸੀਂ ਬੈਂਗਲੁਰੂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਪੈਟਰੋਲ 111.09 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.79 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਹੈਦਰਾਬਾਦ 'ਚ ਪੈਟਰੋਲ 119.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 105.49 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।