ਪੜਚੋਲ ਕਰੋ

Punjab 'ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ , ਜਾਣੋ ਕੀ ਹੁਣ ਬੱਸ ਕਿਰਾਏ ਅਤੇ ਸਬਜ਼ੀਆਂ ਦੇ ਰੇਟ ਵੀ ਵੱਧਣਗੇ ?

Petrol price in Punjab : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਪੈਟਰੋਲ ਹੁਣ 100 ਰੁਪਏ ਤੋਂ ਪਾਰ ਹੋ ਗਿਆ ਹੈ।

Petrol price in Punjab : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜ਼ਿਆਦਾਤਰ ਸ਼ਹਿਰਾਂ ਵਿੱਚ ਪੈਟਰੋਲ ਹੁਣ 100 ਰੁਪਏ ਤੋਂ ਪਾਰ ਹੋ ਗਿਆ ਹੈ। ਇਸ ਦੌਰਾਨ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਡੀਜ਼ਲ ਦੀਆਂ ਕੀਮਤਾਂ 87.83 ਰੁਪਏ ਤੋਂ 90.78 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਹਾਲਾਂਕਿ, ਕੀਮਤਾਂ ਵੱਖ-ਵੱਖ ਸ਼ਹਿਰਾਂ ਵਿੱਚ ਵੱਖ-ਵੱਖ ਹੁੰਦੀਆਂ ਹਨ।

ਚੰਡੀਗੜ੍ਹ ਵਿੱਚ ਪੈਟਰੋਲ ਦੀਆਂ ਕੀਮਤਾਂ ₹94.30 ਤੋਂ ₹97.44 ਅਤੇ ਡੀਜ਼ਲ ₹82.45 ਪ੍ਰਤੀ ਲੀਟਰ ਤੋਂ ₹85.56 ਪ੍ਰਤੀ ਲੀਟਰ ਹੋ ਗਈਆਂ ਹਨ। ਇਸ ਦੌਰਾਨ ਪੰਜਾਬ ਵਿੱਚ ਕਈ ਥਾਵਾਂ 'ਤੇ ਕੀਮਤਾਂ ਵਿੱਚ ਵਾਧੇ ਕਾਰਨ ਪੰਪਾਂ 'ਤੇ ਕਤਾਰਾਂ ਲੱਗ ਗਈਆਂ। ਨਤੀਜੇ ਵਜੋਂ ਅੰਮ੍ਰਿਤਸਰ ਦੇ ਇਸਲਾਮਾਬਾਦ ਪੰਪ 'ਤੇ ਤੇਲ ਖਤਮ ਹੋ ਗਿਆ।

ਉੱਧਰ, ਪੈਟਰੋਲ ਪੰਪ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਫਿਊਲ ਦੀਆਂ ਕੀਮਤਾਂ ਵਿੱਚ ਅਜੇ ਹੋਰ ਵਾਧਾ ਹੋ ਸਕਦਾ ਹੈ। ਟਰਾਂਸਪੋਰਟ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਵੀ ਜਲਦ ਹੀ ਕਿਰਾਏ ਵਧਾਵਾਂਗੇ ਅਤੇ ਇਸ ਨਾਲ ਸਬਜ਼ੀਆਂ ਦੇ ਰੇਟ ਵੀ ਵੱਧ ਸਕਦੇ ਹਨ। ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਪਿੱਛੇ ਮੁੱਖ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਫਿਊਲ ਵਿੱਚ ਮਿਲਾਏ ਜਾਣ ਵਾਲੇ ਐਡਿਟਿਵਜ਼ ਦੀ ਲਾਗਤ ਵੱਧਣਾ ਮੰਨਿਆ ਜਾ ਰਿਹਾ ਹੈ।

  ਹੋਰ ਚੀਜ਼ਾਂ ਦੇ ਰੇਟ ਵੀ ਵੱਧ ਸਕਦੇ ਹਨ…

ਡੀਜ਼ਲ ਮਹਿੰਗਾ ਹੋਣ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ਅਤੇ ਰਸੋਈ ’ਤੇ ਪੈਂਦਾ ਹੈ। ਇਸਨੂੰ ਇਸ ਤਰ੍ਹਾਂ ਸਮਝੋ:

ਟਰੱਕ ਅਤੇ ਟੈਂਪੋ ਦਾ ਕਿਰਾਇਆ ਵੱਧ ਜਾਵੇਗਾ, ਜਿਸ ਨਾਲ ਹੋਰ ਰਾਜਾਂ ਤੋਂ ਆਉਣ ਵਾਲੀਆਂ ਸਬਜ਼ੀਆਂ, ਫਲ ਅਤੇ ਰਾਸ਼ਨ ਮਹਿੰਗੇ ਹੋ ਜਾਣਗੇ।

ਟਰੈਕਟਰ ਅਤੇ ਪੰਪਿੰਗ ਸੈੱਟ ਚਲਾਉਣ ਲਈ ਕਿਸਾਨਾਂ ਨੂੰ ਹੋਰ ਖਰਚ ਕਰਨਾ ਪਵੇਗਾ, ਜਿਸ ਨਾਲ ਅਨਾਜ ਦੀ ਲਾਗਤ ਵੱਧੇਗੀ।

ਸਰਕਾਰੀ ਆਵਾਜਾਈ ਅਤੇ ਸਕੂਲ ਬੱਸਾਂ ਦੇ ਕਿਰਾਏ ਵਿੱਚ ਵੀ ਵਾਧਾ ਹੋ ਸਕਦਾ ਹੈ।

ਪੈਟਰੋਲ ਐਸੋਸੀਏਸ਼ਨ ਦੇ ਪ੍ਰਧਾਨ ਬੋਲੇ - ਅਜੇ ਹੋਰ ਵੱਧਣਗੇ ਰੇਟ

ਲੁਧਿਆਣਾ ਪੈਟਰੋਲ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਸਚਦੇਵਾ ਨੇ ਕਿਹਾ ਕਿ ਕੱਚੇ ਤੇਲ ਦੀ ਮਹਿੰਗਾਈ ਦੇ ਮੁਕਾਬਲੇ ਤੇਲ ਦੀਆਂ ਕੀਮਤਾਂ ਅਜੇ ਵੀ ਘੱਟ ਹੀ ਵਧੀਆਂ ਹਨ। ਲੋਕ ਵੀ ਪਹਿਲਾਂ ਤੋਂ ਤਿਆਰ ਸਨ ਕਿ ਰੇਟ ਵੱਧਣੇ ਹੀ ਹਨ। ਲੋਕਾਂ ਨੂੰ ਆਪਣੇ ਵਾਹਨਾਂ ਦੀ ਵਰਤੋਂ ਸਿਰਫ਼ ਜ਼ਰੂਰਤ ਮੁਤਾਬਕ ਹੀ ਕਰਨੀ ਚਾਹੀਦੀ ਹੈ। ਆਉਣ ਵਾਲੇ ਦਿਨਾਂ ਵਿੱਚ ਕੀਮਤਾਂ ਹੋਰ ਵੀ ਵੱਧ ਸਕਦੀਆਂ ਹਨ।

ਪੀਐਮ ਮੋਦੀ ਨੇ ਕਿਹਾ ਸੀ- ਈਂਧਨ ਦੀ ਵਰਤੋਂ ਘੱਟ ਕਰੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਤੇਲੰਗਾਨਾ ਵਿੱਚ ਇੱਕ ਪ੍ਰੋਗਰਾਮ ਦੌਰਾਨ ਪੱਛਮੀ ਏਸ਼ੀਆ ਦੇ ਭੂ-ਰਾਜਨੀਤਿਕ ਹਾਲਾਤਾਂ ਨੂੰ ਦੇਖਦੇ ਹੋਏ ਪੈਟਰੋਲਿਅਮ ਉਤਪਾਦਾਂ ਦੀ ਸੰਭਾਲ ਨਾਲ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ। ਪੀਐਮ ਨੇ ਕਿਹਾ ਸੀ ਕਿ ਅੱਜ ਸਮੇਂ ਦੀ ਮੰਗ ਹੈ ਕਿ ਪੈਟਰੋਲ, ਗੈਸ ਅਤੇ ਡੀਜ਼ਲ ਦੀ ਵਰਤੋਂ ਬਹੁਤ ਸੰਯਮ ਨਾਲ ਕੀਤੀ ਜਾਵੇ। ਸਾਨੂੰ ਆਯਾਤ ਕੀਤੇ ਪੈਟਰੋ ਉਤਪਾਦਾਂ ਦੀ ਵਰਤੋਂ ਸਿਰਫ਼ ਲੋੜ ਮੁਤਾਬਕ ਹੀ ਕਰਨੀ ਚਾਹੀਦੀ ਹੈ। ਇਸ ਨਾਲ ਨਾ ਸਿਰਫ਼ ਵਿਦੇਸ਼ੀ ਮੁਦਰਾ ਬਚੇਗੀ, ਸਗੋਂ ਜੰਗ ਦੇ ਨਕਾਰਾਤਮਕ ਪ੍ਰਭਾਵ ਵੀ ਘੱਟ ਹੋਣਗੇ।
 
Advertisement

ਟਾਪ ਹੈਡਲਾਈਨ

ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget