Petrol Prices: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਤਵਾਰ ਨੂੰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਣ ਦੇ ਨਾਲ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਰਿਹਾ। ਹੁਣ ਤੱਕ 13 ਦਿਨਾਂ ਵਿੱਚ ਗਿਆਰਾਂ ਵਾਰ ਤੇਲ ਕੀਮਤਾਂ ਵਧੀਆਂ ਹਨ। ਜਿਸ ਮਗਰੋਂ ਤੇਲ ₹8.00 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।


ਰਾਸ਼ਟਰੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ ਹੁਣ 103.41 ਰੁਪਏ ਪ੍ਰਤੀ ਲੀਟਰ ਹੈ ਜਦਕਿ ਡੀਜ਼ਲ 94.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 84 ਪੈਸੇ ਵਧ ਕੇ 118.41 ਰੁਪਏ ਅਤੇ ਡੀਜ਼ਲ ਦੀ ਕੀਮਤ 85 ਪੈਸੇ ਵਧ ਕੇ 102.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।


ਕੋਲਕਾਤਾ 'ਚ ਪੈਟਰੋਲ ਦੀ ਕੀਮਤ 113.03 ਰੁਪਏ ਜਦਕਿ ਡੀਜ਼ਲ ਦੀ ਕੀਮਤ 97.82 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ 108.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.04 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।


ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਹੈ। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ 'ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।


ਇਨ੍ਹਾਂ ਸੂਬਿਆਂ 'ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ 
ਦੱਸ ਦੇਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।


ਜਾਣੋ ਤੁਹਾਡੇ ਸ਼ਹਿਰ ਵਿੱਚ ਕਿੰਨੀ ਕੀਮਤ
ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।


ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।


ਇਨ੍ਹਾਂ ਮਾਪਦੰਡਾਂ ਦੇ ਆਧਾਰ 'ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ। ਡੀਲਰ ਉਹ ਲੋਕ ਹਨ ਜੋ ਪੈਟਰੋਲ ਪੰਪ ਚਲਾ ਰਹੇ ਹਨ। ਉਹ ਟੈਕਸ ਅਤੇ ਆਪਣੇ ਮਾਰਜਿਨ ਨੂੰ ਜੋੜਨ ਤੋਂ ਬਾਅਦ ਖਪਤਕਾਰਾਂ ਨੂੰ ਖੁਦਰਾ ਕੀਮਤਾਂ 'ਤੇ ਪੈਟਰੋਲ ਵੇਚਦੇ ਹਨ। ਇਸ ਕੀਮਤ ਨੂੰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿੱਚ ਵੀ ਜੋੜਿਆ ਜਾਂਦਾ ਹੈ।