Petrol-Diesel Prices: ਦੁਨੀਆ ਦੇ ਕਈ ਦੇਸ਼ਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ। ਭਾਰਤ ਅਤੇ ਪਾਕਿਸਤਾਨ ਸਮੇਤ ਕਈ ਦੇਸ਼ਾਂ ਦੇ ਲੋਕ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਚਿੰਤਤ ਹਨ। ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸਹਾਇਕ ਕੰਪਨੀ (Lanka IOC PLC) ਨੇ ਸ਼ਨੀਵਾਰ ਨੂੰ ਸ਼੍ਰੀਲੰਕਾ 'ਚ ਪੈਟਰੋਲ ਦੀ ਕੀਮਤ ਵਿੱਚ 20 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ।


ਪੈਟਰੋਲ 20 ਰੁਪਏ ਮਹਿੰਗਾ 
ਤੁਹਾਨੂੰ ਦੱਸ ਦੇਈਏ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸ਼੍ਰੀਲੰਕਾ ਸਥਿਤ ਸਹਾਇਕ ਕੰਪਨੀ ਨੇ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਸ਼ਨੀਵਾਰ ਨੂੰ ਇੱਥੇ ਪੈਟਰੋਲ ਦੀ ਕੀਮਤ ਵਿੱਚ 20 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ।ਇਸ ਮਗਰੋਂ ਪੈਟਰੋਲ ਦੀ ਕੀਮਤ 204 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। 


ਸ਼੍ਰੀਲੰਕਾ ਇੰਡੀਅਨ ਆਇਲ ਕੰਪਨੀ (LIOC) ਨੇ ਇਸ ਮਹੀਨੇ ਦੂਜੀ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਹੁਣ ਇੱਥੇ ਪੈਟਰੋਲ ਦੀ ਕੀਮਤ 204 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 139 ਰੁਪਏ ਪ੍ਰਤੀ ਲੀਟਰ ਹੈ। ਸ਼੍ਰੀਲੰਕਾ ਦੇ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਨੇ ਨਵੀਂ ਦਿੱਲੀ ਨਾਲ ਹੋਰ ਆਰਥਿਕ ਰਾਹਤ ਪ੍ਰਬੰਧਾਂ 'ਤੇ ਚਰਚਾ ਕਰਨ ਲਈ ਭਾਰਤ ਦਾ ਦੌਰਾ ਕਰਨਾ ਸੀ, ਪਰ ਇਹ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਸ ਦੌਰਾਨ LIOC ਨੇ ਕੀਮਤਾਂ ਵਧਾ ਦਿੱਤੀਆਂ ਹਨ। ਬੇਸਿਲ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਇਸ ਹਫਤੇ ਦੇ ਅੰਤ ਵਿੱਚ ਦਿੱਲੀ ਲਈ ਰਵਾਨਾ ਹੋਣ ਵਾਲੇ ਸਨ।


ਭਾਰਤ 'ਚ ਪੈਟਰੋਲ ਦੀ ਕੀਮਤ ਕੀ


ਇਸ ਤੋਂ ਇਲਾਵਾ ਜੇਕਰ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਵੀ ਕੀਮਤਾਂ ਸਥਿਰ ਹਨ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਮੁੰਬਈ 'ਚ ਇਹ 109.98 ਰੁਪਏ, ਕੋਲਕਾਤਾ 'ਚ 104.67 ਰੁਪਏ ਅਤੇ ਚੇਨਈ 'ਚ 101.40 ਰੁਪਏ ਪ੍ਰਤੀ ਲੀਟਰ ਹੈ।


ਪਾਕਿਸਤਾਨ 'ਚ ਵੀ ਦਰਾਂ ਵਧਾ ਦਿੱਤੀਆਂ ਗਈਆਂ


ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਪਾਕਿਸਤਾਨ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬੰਪਰ ਵਾਧਾ ਹੋਇਆ ਹੈ। ਪਾਕਿਸਤਾਨ 'ਚ ਪੈਟਰੋਲ ਦੀ ਕੀਮਤ 'ਚ 12 ਰੁਪਏ ਦੇ ਵਾਧੇ ਤੋਂ ਬਾਅਦ ਇਹ ਕੀਮਤ 159.86 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਪਾਕਿਸਤਾਨ 'ਚ ਡੀਜ਼ਲ ਦੀਆਂ ਕੀਮਤਾਂ 'ਚ ਕਰੀਬ 9.53 ਰੁਪਏ ਦਾ ਵਾਧਾ ਹੋਇਆ ਹੈ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ