Petrol Diesel Rate: ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 77.60 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.32 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ ਕੀਮਤ ਵਿੱਚ ਬਦਲਾਅ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।


ਹਾਸਲ ਜਾਣਕਾਰੀ ਮੁਤਾਬਕ ਮਹਾਰਾਸ਼ਟਰ 'ਚ ਪੈਟਰੋਲ 1 ਰੁਪਏ ਤੇ ਡੀਜ਼ਲ 97 ਪੈਸੇ ਮਹਿੰਗਾ ਹੋਇਆ ਹੈ। ਛੱਤੀਸਗੜ੍ਹ 'ਚ ਅੱਜ ਪੈਟਰੋਲ 60 ਪੈਸੇ ਤੇ ਡੀਜ਼ਲ 59 ਪੈਸੇ ਮਹਿੰਗਾ ਵਿਕ ਰਿਹਾ ਹੈ। ਰਾਜਸਥਾਨ, ਹਿਮਾਚਲ ਪ੍ਰਦੇਸ਼ ਤੇ ਤ੍ਰਿਪੁਰਾ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਤਾਮਿਲਨਾਡੂ ਤੇ ਗੁਜਰਾਤ ਵਿੱਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ। ਇਸ ਤੋਂ ਇਲਾਵਾ ਜ਼ਿਆਦਾਤਰ ਸੂਬਿਆਂ 'ਚ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ।


ਚਾਰੇ ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ 'ਚ ਕੀਮਤਾਂ ਵਿੱਚ ਕਿੰਨਾ ਬਦਲਾਅ?
- ਨੋਇਡਾ 'ਚ ਪੈਟਰੋਲ 96.58 ਰੁਪਏ ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 89.75 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਲਖਨਊ 'ਚ ਪੈਟਰੋਲ 96.57 ਰੁਪਏ ਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 108.12 ਰੁਪਏ ਤੇ ਡੀਜ਼ਲ 94.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।


ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ
ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ, ਇਸ ਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।


ਅੱਜ ਦੀਆਂ ਨਵੀਨਤਮ ਕੀਮਤਾਂ ਨੂੰ ਇੰਝ ਜਾਣੋ
ਤੁਸੀਂ SMS ਰਾਹੀਂ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।