ਪੜਚੋਲ ਕਰੋ

ਆਮ ਲੋਕਾਂ ਲਈ ਰਾਹਤ ਭਰੀ ਖ਼ਬਰ ! ਸਸਤਾ ਹੋਣ ਜਾ ਰਿਹਾ ਪੈਟਰੋਲ ਤੇ ਡੀਜ਼ਲ, ਜਾਣੋ ਕਿਸ ਦਿਨ ਤੋਂ ਸਸਤਾ ਮਿਲਣ ਲੱਗੇਗਾ ਤੇਲ ?

Petrol-Diesel Price Cut: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ। ਇਸ ਕਾਰਨ ਕਿਆਸ ਲਗਾਏ ਜਾ ਰਹੇ ਹਨ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘੱਟ ਸਕਦੀਆਂ ਹਨ।

ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਕਟੌਤੀ ਦਾ ਇੰਤਜ਼ਾਰ ਕਰ ਰਹੇ ਆਮ ਲੋਕਾਂ ਲਈ ਤਾਜ਼ਾ ਅਪਡੇਟ ਆ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਕੀਮਤਾਂ 'ਚ ਕਟੌਤੀ ਦੀਆਂ ਅਟਕਲਾਂ ਅਤੇ ਖਬਰਾਂ ਵਿਚਾਲੇ ਸਰਕਾਰ ਨੇ ਹੁਣ ਇਸ 'ਤੇ ਆਪਣਾ ਜਵਾਬ ਦਿੱਤਾ ਹੈ ਤੇ ਦੱਸਿਆ ਹੈ  ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਅਗਲੀ ਕਟੌਤੀ ਕਦੋਂ ਹੋਣ ਵਾਲੀ ਹੈ।

ਪੈਟਰੋਲੀਅਮ ਸਕੱਤਰ ਪੰਕਜ ਜੈਨ ਨੇ ਵੀਰਵਾਰ ਨੂੰ ਇਸ ਸਬੰਧ 'ਚ ਕਿਹਾ ਕਿ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (OMCs) ਈਂਧਨ ਦੀਆਂ ਕੀਮਤਾਂ ਨੂੰ ਘਟਾਉਣ ਦਾ ਫੈਸਲਾ ਲੈਣਗੀਆਂ। ਜੇ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਕੁਝ ਹੋਰ ਸਮੇਂ ਲਈ ਨਰਮ ਰਹਿੰਦੀਆਂ ਹਨ ਤਾਂ ਸਰਕਾਰੀ ਤੇਲ ਕੰਪਨੀਆਂ ਇਸ ਸਬੰਧ 'ਚ ਫੈਸਲਾ ਲੈ ਸਕਦੀਆਂ ਹਨ। ਪੈਟਰੋਲੀਅਮ ਸਕੱਤਰ ਨੇ ਇੱਕ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ-ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

ਦੇਸ਼ ਦੀਆਂ ਤਿੰਨ ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (IOCL), ਹਿੰਦੁਸਤਾਨ ਪੈਟਰੋਲੀਅਮ (HPCL) ਅਤੇ ਭਾਰਤ ਪੈਟਰੋਲੀਅਮ (BPCL) ਡੀਜ਼ਲ ਤੇ ਪੈਟਰੋਲ ਅਤੇ ਹੋਰ ਪੈਟਰੋਲੀਅਮ ਪਦਾਰਥਾਂ ਦਾ ਪ੍ਰਚੂਨ ਵਪਾਰ ਕਰਦੀਆਂ ਹਨ। ਇਹ ਸਰਕਾਰੀ ਤੇਲ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਦੇ ਹਿਸਾਬ ਨਾਲ ਹਰ ਪੰਦਰਵਾੜੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ।

ਸਰਕਾਰ ਦੀ ਇਹ ਪਹਿਲੀ ਟਿੱਪਣੀ ਅਜਿਹੇ ਸਮੇਂ 'ਚ ਆਈ ਹੈ ਜਦੋਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਖਬਰਾਂ ਆ ਰਹੀਆਂ ਹਨ ਕਿ ਸਰਕਾਰ ਇਕ ਵਾਰ ਫਿਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਕਟੌਤੀ ਕਰ ਸਕਦੀ ਹੈ। ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਆਖਰੀ ਕਟੌਤੀ 14 ਮਾਰਚ, 2024 ਨੂੰ ਕੀਤੀ ਗਈ ਸੀ। ਉਸ ਸਮੇਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ 2-2 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਸੀ। ਭਾਵ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਆਖਰੀ ਕਟੌਤੀ ਨੂੰ 6 ਮਹੀਨੇ ਹੋ ਗਏ ਹਨ ਅਤੇ ਉਨ੍ਹਾਂ 6 ਮਹੀਨਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਕਟੌਤੀ ਰੰਗਾਂ ਦੇ ਤਿਉਹਾਰ ਹੋਲੀ ਤੋਂ ਠੀਕ ਪਹਿਲਾਂ ਕੀਤੀ ਗਈ ਸੀ। ਇਸ ਸਾਲ ਹੋਲੀ ਦਾ ਤਿਉਹਾਰ 25 ਮਾਰਚ ਨੂੰ ਮਨਾਇਆ ਗਿਆ। ਦੇਸ਼ 'ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਤਿਉਹਾਰਾਂ ਦੀ ਲੜੀ ਅਗਲੇ ਮਹੀਨੇ ਤੋਂ ਹੀ ਸ਼ੁਰੂ ਹੋ ਜਾਵੇਗੀ। ਦੁਸਹਿਰੇ ਦਾ ਤਿਉਹਾਰ ਅਗਲੇ ਮਹੀਨੇ ਦੀ 12 ਤਰੀਕ ਨੂੰ ਪੈ ਰਿਹਾ ਹੈ, ਜਦੋਂ ਕਿ ਦੀਵਾਲੀ 31 ਅਕਤੂਬਰ ਨੂੰ ਹੈ।

ਵਿਦੇਸ਼ੀ ਬਾਜ਼ਾਰ 'ਚ ਕੱਚਾ ਤੇਲ ਇਸ ਸਮੇਂ ਤਿੰਨ ਸਾਲਾਂ 'ਚ ਸਭ ਤੋਂ ਹੇਠਲੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਅੱਜ ਵੀਰਵਾਰ ਨੂੰ ਬ੍ਰੈਂਟ ਕਰੂਡ 1.36 ਫੀਸਦੀ ਦੇ ਵਾਧੇ ਨਾਲ 71.57 ਡਾਲਰ ਪ੍ਰਤੀ ਬੈਰਲ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ 1.43 ਫੀਸਦੀ ਦੇ ਵਾਧੇ ਨਾਲ 68.27 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਹਫਤੇ ਦੀ ਸ਼ੁਰੂਆਤ 'ਚ ਮੰਗਲਵਾਰ ਨੂੰ ਬ੍ਰੈਂਟ ਕਰੂਡ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ ਸੀ। ਦਸੰਬਰ 2021 ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਕੱਚੇ ਤੇਲ ਦੀ ਕੀਮਤ 70 ਡਾਲਰ ਤੋਂ ਹੇਠਾਂ ਆ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Advertisement
ABP Premium

ਵੀਡੀਓਜ਼

Ludhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰBarnala ਸੀਟ 'ਤੇ ਇਸ ਵਾਰ ਮੁਕਾਬਲਾ ਹੈ ਫਸਵਾਂ, ਕੌਣ ਜਿੱਤੇਗਾ ਬਾਜ਼ੀ ? |Interview Gurdeep Bath|Canada 'ਚ ਹਿੰਦੂ ਮੰਦਿਰ 'ਤੇ ਹਮਲੇ ਨੂੰ ਲੈ ਕੇ CM Bhagwant Mann ਦਾ ਵੱਡਾ ਬਿਆਨCanada Pm Junstine Trudeau ਦੇ ਖਿਲਾਫ਼ ਹੋਇਆ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ
Embed widget