PM Kisan Samman Nidhi Scheme: ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਚਲਾਉਂਦੀਆਂ ਹਨ। ਇਨ੍ਹਾਂ ਸਾਰੀਆਂ ਸਕੀਮਾਂ ਰਾਹੀਂ ਕਿਸਾਨਾਂ ਨੂੰ ਵਿੱਤੀ ਤੇ ਨਵੀਂ ਤਕਨੀਕ ਦੀ ਮਦਦ ਮਿਲਦੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan Nidhi Yojana) ਦੀ ਸ਼ੁਰੂਆਤ ਮੋਦੀ ਸਰਕਾਰ ਨੇ ਸਾਲ 2019 ਵਿੱਚ ਕੀਤੀ ਸੀ। ਇਸ ਸਕੀਮ ਤਹਿਤ ਸਰਕਾਰ ਗਰੀਬ ਤੇ ਸੀਮਾਂਤ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਇਸ ਸਕੀਮ ਦੁਆਰਾ ਸਾਲ ਵਿੱਚ ਤਿੰਨ ਵਾਰ 2000 ਰੁਪਏ ਦੀ ਕਿਸ਼ਤ ਦਿੱਤੀ ਜਾਂਦੀ ਹੈ।
ਇਸ ਸਾਲ ਜਨਵਰੀ ਮਹੀਨੇ ਵਿੱਚ 10ਵੀਂ ਕਿਸ਼ਤ ਜਾਰੀ ਕੀਤੀ ਗਈ ਹੈ। 11ਵੀਂ ਕਿਸ਼ਤ ਅਪ੍ਰੈਲ ਮਹੀਨੇ 'ਚ ਹੀ ਰਿਲੀਜ਼ ਹੋਣ ਜਾ ਰਹੀ ਹੈ। ਜ਼ਿਆਦਾਤਰ ਰਾਜ ਸਰਕਾਰਾਂ ਨੇ 11ਵੀਂ ਕਿਸ਼ਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਾਲ ਤੋਂ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਵਿੱਚ ਈ-ਕੇਵਾਈਸੀ ਕਰਨਾ ਲਾਜ਼ਮੀ ਕਰ ਦਿੱਤਾ ਹੈ। ਈ-ਕੇਵਾਈਸੀ ਕਰਵਾਉਣ ਦੀ ਆਖ਼ਰੀ ਮਿਤੀ 31 ਮਈ 2022 ਹੈ। ਕੁੱਲ 12 ਕਰੋੜ ਕਿਸਾਨਾਂ ਨੇ ਹੁਣ ਤੱਕ ਇਸ ਸਕੀਮ ਰਾਹੀਂ ਰਜਿਸਟਰ ਕੀਤਾ ਹੈ।
PM ਕਿਸਾਨ ਸਕੀਮ ਲਈ ਅਪਲਾਈ ਕਰਨ ਦੀ ਯੋਗਤਾ -
ਉਹ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ, ਜਿਨ੍ਹਾਂ ਦੀ ਆਮਦਨ ਘੱਟ ਹੈ।
ਲਾਭਪਾਤਰੀ ਕਿਸਾਨਾਂ ਕੋਲ ਵਪਾਰਕ ਜ਼ਮੀਨ ਨਹੀਂ ਹੋਣੀ ਚਾਹੀਦੀ।
ਤੁਸੀਂ ਪਹਿਲਾਂ ਹੀ ਕਿਸੇ ਸਰਕਾਰੀ ਸਕੀਮ ਦਾ ਲਾਭ ਨਹੀਂ ਲੈ ਰਹੇ ਹੋ।
ਪਹਿਲਾਂ 10,000 ਰੁਪਏ ਤੋਂ ਵੱਧ ਦੀ ਪੈਨਸ਼ਨ ਨਾ ਮਿਲਦੀ ਹੋਵੇ।
ਕਿਸੇ ਸਰਕਾਰੀ ਵਿਭਾਗ ਦਾ ਕਰਮਚਾਰੀ ਨਹੀਂ ਹੋਣਾ ਚਾਹੀਦਾ।
ਰਾਜ ਸਭਾ, ਲੋਕ ਸਭਾ ਤੇ ਵਿਧਾਨ ਸਭਾ ਦਾ ਮੈਂਬਰ ਨਹੀਂ ਹੋਣਾ ਚਾਹੀਦਾ।
ਇਨਕਮ ਟੈਕਸ ਰਿਟਰਨ ਫਾਈਲ ਨਾ ਕਰਦੇ ਹੋ।
ਇਨ੍ਹਾਂ ਕਿਸਾਨਾਂ ਨੂੰ ਇਹ ਰਕਮ ਵਾਪਸ ਕਰਨੀ ਪਵੇਗੀ
ਯੋਜਨਾ ਦੀ 11ਵੀਂ ਕਿਸ਼ਤ ਜਾਰੀ ਹੋਣ ਤੋਂ ਪਹਿਲਾਂ ਯੂਪੀ ਦੇ ਜਾਲੌਨ ਵਿੱਚ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। 1740 ਦੇ ਕਰੀਬ ਕਿਸਾਨ ਅਜਿਹੇ ਪਾਏ ਗਏ ਹਨ, ਜੋ ਪਹਿਲਾਂ ਹੀ ਨੌਕਰੀ ਕਰਦੇ ਹਨ ਅਤੇ ਇਨਕਮ ਟੈਕਸ ਭਰਦੇ ਹਨ। ਅਜਿਹੇ ਵਿੱਚ ਪ੍ਰਸ਼ਾਸਨ ਨੇ ਅਜਿਹੇ ਕਿਸਾਨਾਂ ਤੋਂ ਪੈਸੇ ਵਸੂਲਣ ਲਈ ਨੋਟਿਸ ਜਾਰੀ ਕੀਤਾ ਹੈ।
ਦੱਸ ਦੇਈਏ ਕਿ ਜੋ ਕਿਸਾਨ ਨੌਕਰੀ ਕਰਦੇ ਹਨ ਤੇ ITR ਫਾਈਲ ਕਰਦੇ ਹਨ, ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਕਈ ਕਿਸਾਨਾਂ ਨੇ ਪੈਸੇ ਵੀ ਵਾਪਿਸ ਕਰ ਦਿੱਤੇ ਗਏ ਹਨ ਤੇ ਕਈ ਕਿਸਾਨਾਂ ਅਗਲੇ ਕੁਝ ਦਿਨਾਂ ਵਿੱਚ ਇਸ ਸਕੀਮ ਦੇ ਪੈਸੇ ਵਾਪਸ ਕਰਨਗੇ।
PM Kisan Scheme : ਕਿਸਾਨ ਭੁੱਲ ਕੇ ਵੀ ਨਾ ਕਰਨ ਇਹ ਗਲਤੀ, ਬਾਅਦ 'ਚ ਨੋਟਿਸ ਰਾਹੀਂ ਕੀਤੀ ਜਾਵੇਗੀ ਰਿਕਵਰੀ !
ਏਬੀਪੀ ਸਾਂਝਾ
Updated at:
22 Apr 2022 11:23 AM (IST)
Edited By: shankerd
ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਚਲਾਉਂਦੀਆਂ ਹਨ। ਇਨ੍ਹਾਂ ਸਾਰੀਆਂ ਸਕੀਮਾਂ ਰਾਹੀਂ ਕਿਸਾਨਾਂ ਨੂੰ ਵਿੱਤੀ ਤੇ ਨਵੀਂ ਤਕਨੀਕ ਦੀ ਮਦਦ ਮਿਲਦੀ ਹੈ।
PM Kisan
NEXT
PREV
Published at:
22 Apr 2022 11:23 AM (IST)
- - - - - - - - - Advertisement - - - - - - - - -