PM Kisan Yojana: ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਹੁਣ ਕਿਸਾਨਾਂ ਨੂੰ 18ਵੀਂ ਕਿਸ਼ਤ ਦਾ ਲਾਭ ਮਿਲੇਗਾ। ਹੁਣ ਤੱਕ ਉਨ੍ਹਾਂ ਨੂੰ ਕੁੱਲ 17 ਕਿਸ਼ਤਾਂ ਦਾ ਲਾਭ ਮਿਲ ਚੁੱਕਿਆ ਹੈ ਅਤੇ ਹੁਣ ਉਹ ਅਗਲੀ ਕਿਸ਼ਤ (Pradhan Mantri Kisan Yojana 18th installment) ਦੀ ਉਡੀਕ ਕਰ ਰਹੇ ਹਨ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਸੂਚੀ ਵਿਚ ਨਾਮ ਹੋਣ ਦੇ ਬਾਵਜੂਦ, ਬਹੁਤ ਸਾਰੇ ਕਿਸਾਨ ਇਸ ਯੋਜਨਾ ਨਾਲ ਸਬੰਧਤ ਜ਼ਰੂਰੀ ਸ਼ਰਤਾਂ ਪੂਰੀਆਂ ਨਾ ਕਰਨ ਕਾਰਨ ਇਸ ਯੋਜਨਾ ਦਾ ਲਾਭ ਪ੍ਰਾਪਤ ਨਹੀਂ ਕਰ ਪਾਉਂਦੇ ਹਨ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਕਿਸ਼ਤ ਦੇ ਪੈਸੇ ਸਿਰਫ਼ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਦੀ ਹੈ ਜੋ ਸਕੀਮ ਨਾਲ ਸਬੰਧਤ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਜੇਕਰ ਤੁਸੀਂ ਵੀ ਇਸ ਸਕੀਮ ਦੇ ਲਾਭਪਾਤਰੀ ਹੋ, ਤਾਂ ਜਾਣੋ ਇਸ ਦੀਆਂ ਜ਼ਰੂਰੀ ਸ਼ਰਤਾਂ ਬਾਰੇ।
ਸਭ ਤੋਂ ਜ਼ਰੂਰੀ ਹੈ ਈ-ਕੇਵਾਈਸੀ
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ, ਕੇਂਦਰ ਸਰਕਾਰ ਨੇ ਲੰਬੇ ਸਮੇਂ ਤੋਂ ਈ-ਕੇਵਾਈਸੀ ਦੀ ਪ੍ਰਕਿਰਿਆ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜ਼ਮੀਨ ਦੀ ਤਸਦੀਕ ਪੂਰੀ ਕਰਨੀ ਵੀ ਲਾਜ਼ਮੀ ਹੈ। ਇਹ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਲਾਭਪਾਤਰੀਆਂ ਨੂੰ ਸਕੀਮ ਦੀ ਅਗਲੀ ਕਿਸ਼ਤ ਦਾ ਲਾਭ ਨਹੀਂ ਮਿਲੇਗਾ। ਅਜਿਹੇ ‘ਚ ਜੇਕਰ ਤੁਸੀਂ ਅਜੇ ਤੱਕ ਇਹ ਕੰਮ ਪੂਰੇ ਨਹੀਂ ਕੀਤੇ ਹਨ ਤਾਂ ਅੱਜ ਹੀ ਕਰ ਲਓ।
ਆਨਲਾਈਨ ਈ-ਕੇਵਾਈਸੀ ਕਰਨ ਦਾ ਤਰੀਕਾ
ਸਭ ਤੋਂ ਪਹਿਲਾਂ ਤੁਸੀਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ pmkisan.gov.in ‘ਤੇ ਜਾਓ। ਹੋਮ ਪੇਜ ‘ਤੇ ਜਾਓ ਅਤੇ ਫਾਰਮਰ ਕਾਰਨਰ ਸੈਕਸ਼ਨ ਵਿੱਚ ਈ-ਕੇਵਾਈਸੀ ਦਾ ਵਿਕਲਪ ਚੁਣੋ। ਈ-ਕੇਵਾਈਸੀ ਪੰਨੇ ਉਤੇ ਜਾਓ ਅਤੇ ਆਪਣਾ 12 ਅੰਕਾਂ ਦਾ ਆਧਾਰ ਨੰਬਰ ਦਰਜ ਕਰੋ। ਇਸ ਤੋਂ ਬਾਅਦ ਸਰਚ ਆਪਸ਼ਨ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਨੂੰ ਆਪਣਾ ਰਜਿਸਟਰਡ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ। ਜਿਵੇਂ ਹੀ ਤੁਸੀਂ ਉੱਥੇ ਨੰਬਰ ਦਰਜ ਕਰੋਗੇ, ਤੁਹਾਡੇ ਮੋਬਾਈਲ ‘ਤੇ OTP ਆ ਜਾਵੇਗਾ, ਉਸ ਨੂੰ ਇੱਥੇ ਦਰਜ ਕਰੋ। OTP ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ। ਇਸ ਤੋਂ ਬਾਅਦ ਤੁਹਾਡੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਹੋ ਜਾਵੇਗੀ। ਤੁਹਾਨੂੰ ਇਹ ਮੈਸੇਜ ਤੁਹਾਡੇ ਮੋਬਾਈਲ ‘ਤੇ ਮਿਲੇਗਾ।
ਆਫਲਾਈਨ ਵੀ ਕੀਤੀ ਜਾ ਸਕਦੀ ਹੈ ਈ-ਕੇਵਾਈਸੀ
ਔਨਲਾਈਨ ਦੇ ਨਾਲ, ਸਰਕਾਰ ਕਿਸਾਨਾਂ ਨੂੰ ਔਫਲਾਈਨ ਈ-ਕੇਵਾਈਸੀ ਕਰਵਾਉਣ ਦੀ ਸਹੂਲਤ ਵੀ ਪ੍ਰਦਾਨ ਕਰ ਰਹੀ ਹੈ। ਤੁਸੀਂ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਕੁਝ ਫੀਸ ਜਮ੍ਹਾ ਕਰਨੀ ਪਵੇਗੀ। ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਦੇ ਸਮੇਂ, ਇਹ ਧਿਆਨ ਵਿੱਚ ਰੱਖੋ ਕਿ ਤੁਹਾਡਾ ਬੈਂਕ ਖਾਤਾ ਆਧਾਰ ਨਾਲ ਲਿੰਕ ਹੋਣਾ ਚਾਹੀਦਾ ਹੈ। ਨਹੀਂ ਤਾਂ ਇਹ ਪ੍ਰਕਿਰਿਆ ਪੂਰੀ ਨਹੀਂ ਹੋਵੇਗੀ।