ਪੜਚੋਲ ਕਰੋ

Post Office Scheme: ਇਸ ਸਕੀਮ 'ਚ ਜਮ੍ਹਾ ਕਰਵਾਓ ਆਹ ਛੋਟੀ ਜਿਹੀ ਰਕਮ, ਦੋ ਸਾਲ ਬਾਅਦ ਮਿਲਣਗੇ 1,74,033 ਰੁਪਏ

ਡਾਕਘਰ ਤੁਹਾਨੂੰ ਹਰ ਸ਼ਹਿਰ, ਹਰ ਪਿੰਡ ਦੇ ਵਿੱਚ ਬਹੁਤ ਹੀ ਆਰਾਮ ਦੇ ਨਾਲ ਮਿਲ ਜਾਏ। Post Office ਬਹੁਤ ਸਾਰੀਆਂ ਛੋਟੀਆਂ ਬੱਚਤ ਸਕੀਮਾਂ ਚਲਾਈਆਂ ਜਾਂਦੀਆਂ ਹਨ। ਜਿਸ ਦੇ ਵਿੱਚ ਤੁਸੀਂ ਨਿਵੇਸ਼ ਕਰਕੇ ਚੰਗਾ ਪੈਸਾ ਕਮਾ ਸਕਦੇ ਹੋ...

Post Office Scheme: ਡਾਕਘਰ ਬਾਰੇ ਜਾਣਦੇ ਹੀ ਹੋਵੋਗੇ ਜੋ ਆਪਣੇ ਨਿਵੇਸ਼ਕਾਂ ਲਈ ਕਈ ਤਰ੍ਹਾਂ ਦੀਆਂ ਛੋਟੀਆਂ ਬੱਚਤ ਸਕੀਮਾਂ ਚਲਾਉਂਦਾ ਹੈ। ਇੱਥੇ ਹਰ ਕੋਈ ਆਪਣੇ ਬਜਟ ਦੇ ਅਨੁਸਾਰ ਕੋਈ ਨਾ ਕੋਈ ਯੋਜਾਨਾ ਮਿਲ ਹੀ ਜਾਂਦੀ ਹੈ, ਉਹ ਵੀ ਰਿਸਕ ਫ੍ਰੀ। ਜੇਕਰ ਤੁਸੀਂ ਇੱਕ ਮਹਿਲਾ ਹੋ ਤਾਂ ਡਾਕਖਾਨੇ ਵੱਲੋਂ ਇੱਕ ਖਾਸ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਨੂੰ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਵਜੋਂ ਜਾਣਿਆ ਜਾਂਦਾ ਹੈ।

ਇਹ ਯੋਜਨਾ ਵਿਸ਼ੇਸ਼ ਤੌਰ 'ਤੇ ਔਰਤਾਂ ਦੀ ਆਰਥਿਕ ਸ਼ਕਤੀਕਰਨ ਅਤੇ ਵਿੱਤੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਇਸਦੀ ਸ਼ੁਰੂਆਤ ਦੀ ਗੱਲ ਕਰੀਏ ਤਾਂ ਇਸਨੂੰ 2023 ਦੇ ਬਜਟ ਵਿੱਚ ਪੇਸ਼ ਕੀਤਾ ਗਿਆ ਸੀ। ਪੋਸਟ ਆਫਿਸ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਸਕੀਮ ਇੱਕ ਸਕੀਮ (MSSC ਸਕੀਮ) ਹੈ ਜੋ ਦੇਸ਼ ਵਿੱਚ ਰਹਿਣ ਵਾਲੀਆਂ ਔਰਤਾਂ ਅਤੇ ਲੜਕੀਆਂ ਲਈ ਇੱਕ ਸੁਰੱਖਿਅਤ ਅਤੇ ਆਕਰਸ਼ਕ ਬੱਚਤ ਵਿਕਲਪ ਪ੍ਰਦਾਨ ਕਰਦੀ ਹੈ। ਆਓ ਜਾਣਦੇ ਹਾਂ ਇਸ ਦੀਆਂ ਕੁਝ ਖਾਸ ਵਿਸ਼ੇਸ਼ਤਾਵਾਂ ਬਾਰੇ।

ਹੋਰ ਪੜ੍ਹੋ : ਲੋਹੇ ਦੀ ਕੜਾਹੀ 'ਚ ਪਕਾਉਣ ਨਾਲ ਇਹ ਵਾਲੀਆਂ ਸਬਜ਼ੀਆਂ ਬਣ ਜਾਂਦੀਆਂ ਜ਼ਹਿਰ, ਸਿਹਤ ਨੂੰ ਹੋ ਸਕਦਾ ਗੰਭੀਰ ਨੁਕਸਾਨ

 

  • ਬਿਨੈਕਾਰ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਸਕੀਮ (MSSC ਸਕੀਮ) ਵਿੱਚ ਸਿਰਫ 2 ਸਾਲਾਂ ਲਈ ਨਿਵੇਸ਼ ਕਰ ਸਕਦਾ ਹੈ।
  • ਇਸ ਸਕੀਮ ਵਿੱਚ ਸਿਰਫ਼ ਔਰਤਾਂ ਹੀ ਆਪਣਾ ਖਾਤਾ ਖੋਲ੍ਹ ਸਕਦੀਆਂ ਹਨ।
  • MSSC ਸਕੀਮ ਵਿੱਚ ਉਪਲਬਧ ਵਿਆਜ ਦਰ ਦੀ ਗੱਲ ਕਰੀਏ ਤਾਂ ਇਸ 'ਤੇ 7.5% ਦੀ ਸਾਲਾਨਾ ਵਿਆਜ ਦਰ ਪ੍ਰਦਾਨ ਕੀਤੀ ਜਾਂਦੀ ਹੈ, ਜੋ ਕਿ ਕਿਸੇ ਵੀ ਬੈਂਕ ਦੇ FD ਖਾਤੇ 'ਤੇ ਉਪਲਬਧ ਵਿਆਜ ਦਰ ਤੋਂ ਵੱਧ ਹੈ।

ਕਿੰਨਾ ਕਰਨਾ ਪਵੇਗਾ ਨਿਵੇਸ਼

ਹੁਣ ਨਿਵੇਸ਼ ਦੀ ਗੱਲ ਕਰੀਏ ਤਾਂ ਤੁਸੀਂ ਘੱਟੋ-ਘੱਟ 1000 ਰੁਪਏ ਨਾਲ ਨਿਵੇਸ਼ ਸ਼ੁਰੂ ਕਰ ਸਕਦੇ ਹੋ ਅਤੇ ਵੱਧ ਤੋਂ ਵੱਧ ਨਿਵੇਸ਼ ਦੀ ਗੱਲ ਕਰੀਏ ਤਾਂ ਤੁਸੀਂ ਇੱਕ ਖਾਤੇ ਵਿੱਚ ਵੱਧ ਤੋਂ ਵੱਧ 2 ਲੱਖ ਰੁਪਏ ਤੱਕ ਦੀ ਰਕਮ ਜਮ੍ਹਾ ਕਰ ਸਕਦੇ ਹੋ। ਇੱਕ ਸਾਲ ਬਾਅਦ, ਜਮ੍ਹਾ ਰਾਸ਼ੀ ਦਾ 40% ਕਢਵਾਇਆ ਜਾ ਸਕਦਾ ਹੈ।

ਕੋਈ ਵੀ ਔਰਤ ਬਿਨੈਕਾਰ ਨਜ਼ਦੀਕੀ ਡਾਕਘਰ ਜਾ ਕੇ ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਸਕੀਮ ਤਹਿਤ ਇੱਕ ਤੋਂ ਵੱਧ ਖਾਤੇ ਖੋਲ੍ਹ ਸਕਦੀ ਹੈ। ਤੁਸੀਂ ਲਗਾਤਾਰ ਦੋ ਖਾਤੇ ਨਹੀਂ ਖੋਲ੍ਹ ਸਕਦੇ, ਇੱਕ ਖਾਤੇ ਤੋਂ ਦੂਜੇ ਖਾਤੇ ਵਿੱਚ ਘੱਟੋ-ਘੱਟ ਤਿੰਨ ਮਹੀਨਿਆਂ ਦਾ ਅੰਤਰ ਹੋਣਾ ਚਾਹੀਦਾ ਹੈ। ਨਿਵੇਸ਼ ਕੀਤੀ ਜਾਣ ਵਾਲੀ ਰਕਮ 100 ਦੇ ਗੁਣਜ ਵਿੱਚ ਹੋਣੀ ਚਾਹੀਦੀ ਹੈ।

ਮਹਿਲਾ ਸਨਮਾਨ ਬੱਚਤ ਸਰਟੀਫਿਕੇਟ ਸਕੀਮ, ਜੋ ਕਿ ਇੱਕ ਪੋਸਟ ਆਫਿਸ ਸਕੀਮ (MSSC ਸਕੀਮ) ਹੈ, ਜਿਸ ਕਾਰਨ ਕੋਈ ਵੀ ਵਿਅਕਤੀ ਬਿਨਾਂ ਕਿਸੇ ਚਿੰਤਾ ਦੇ ਇਸ ਵਿੱਚ ਆਪਣਾ ਪੈਸਾ ਲਗਾ ਸਕਦਾ ਹੈ। ਜੇਕਰ ਤੁਹਾਡੀ ਜਮ੍ਹਾਂ ਰਕਮ ਇਸ ਵਿੱਚ ਸੁਰੱਖਿਅਤ ਰਹਿੰਦੀ ਹੈ, ਤਾਂ ਤੁਹਾਨੂੰ ਮਜ਼ਬੂਤ ​​ਰਿਟਰਨ ਵੀ ਮਿਲਦਾ ਹੈ।

ਜੇਕਰ ਤੁਸੀਂ 2 ਸਾਲ ਦੀ ਜਮ੍ਹਾ ਮਿਆਦ ਦੇ ਨਾਲ ਇਸ ਸਕੀਮ ਵਿੱਚ ਡੇਢ ਲੱਖ ਰੁਪਏ ਦਾ ਨਿਵੇਸ਼ ਕਰਦੇ ਹੋ। ਇਸ ਲਈ ਤੁਹਾਨੂੰ ਇਸ ਨਿਵੇਸ਼ (MSSC ਸਕੀਮ) 'ਤੇ 7.5% ਦੀ ਵਿਆਜ ਦਰ ਦਿੱਤੀ ਜਾਵੇਗੀ। ਜੇਕਰ ਹਿਸਾਬ ਲਗਾਇਆ ਜਾਵੇ ਤਾਂ 2 ਸਾਲਾਂ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਤੁਹਾਨੂੰ ਵਿਆਜ ਸਮੇਤ ਕੁੱਲ ₹174033 ਮਿਲਣਗੇ, ਜਿਸ ਵਿੱਚੋਂ ਤੁਸੀਂ ਸਿਰਫ਼ ਵਿਆਜ ਤੋਂ 24,033 ਰੁਪਏ ਕਮਾਓਗੇ।

ਇਸ ਤੋਂ ਬਾਅਦ ਜੇਕਰ ਤੁਸੀਂ 2 ਲੱਖ ਰੁਪਏ ਦਾ ਨਿਵੇਸ਼ ਕਰਦੇ ਹੋ ਤਾਂ ਤੁਹਾਨੂੰ ਇਸ 'ਤੇ ਵੀ 7.5 ਫੀਸਦੀ ਵਿਆਜ ਦਿੱਤਾ ਜਾਵੇਗਾ। ਜਿਸ ਦੇ ਮੁਤਾਬਕ ਤੁਹਾਨੂੰ 2 ਸਾਲ ਬਾਅਦ ਕੁੱਲ 2,32,044 ਰੁਪਏ ਮਿਲਣਗੇ। ਅਤੇ ਜੇਕਰ ਸਿਰਫ ਵਿਆਜ ਦੀ ਗੱਲ ਆਉਂਦੀ ਹੈ ਤਾਂ ਤੁਹਾਨੂੰ ਵਿਆਜ ਤੋਂ 32,044 ਰੁਪਏ ਮਿਲਦੇ ਹਨ। ਇਸ ਤਰ੍ਹਾਂ ਤੁਸੀਂ ਘੱਟ ਸਮੇਂ ਵਿੱਚ ਚੰਗਾ ਰਿਟਰਨ ਪ੍ਰਾਪਤ ਕਰ ਸਕਦੇ ਹੋ।

ਹੋਰ ਪੜ੍ਹੋ : ਮੋਦੀ ਦੀ ਯੂਨੀਫਾਈਡ ਪੈਨਸ਼ਨ ਸਕੀਮ ਦੇਸ਼ ਲਈ ਕਿੰਨੀ ਕਾਰਗਰ, ਜਾਣੋ ਕਲਿੱਕ ਦੇ ਨਾਲ ਪੂਰਾ ਵੇਰਵਾ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget