Modi on Petrol-Diesel Price: ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਘੱਟਾਉਣ ਦੇ ਐਲਾਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਪ੍ਰਤੀਕਿਰਿਆ, ਬੋਲੇ ਸਾਡੇ ਲਈ ਲੋਕ ਪਹਿਲਾਂ
Centre Cuts Excise Duty on Petrol And Diesel: ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਦਾ ਐਲਾਨ ਕੀਤਾ ਹੈ।
ਨਵੀਂ ਦਿੱਲੀ: ਸ਼ਨੀਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲਈ ਜਨਤਾ ਸਭ ਤੋਂ ਪਹਿਲਾਂ ਹੈ। ਮੋਦੀ ਨੇ ਟਵੀਟ ਕਰ ਕਿਹਾ, "ਲੋਕ ਹਮੇਸ਼ਾ ਸਾਡੇ ਲਈ ਪਹਿਲੇ ਹੁੰਦੇ ਹਨ! ਅੱਜ ਦੇ ਫੈਸਲਿਆਂ, ਖਾਸ ਤੌਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਕਮੀ ਨਾਲ ਸਬੰਧਤ, ਵੱਖ-ਵੱਖ ਸੈਕਟਰਾਂ 'ਤੇ ਸਕਾਰਾਤਮਕ ਪ੍ਰਭਾਵ ਪਾਉਣਗੇ, ਸਾਡੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਗੇ ਅਤੇ 'ਜੀਵਨ ਦੀ ਸੌਖ' ਨੂੰ ਅੱਗੇ ਵਧਾਉਣਗੇ।"
It is always people first for us!
— Narendra Modi (@narendramodi) May 21, 2022
Today’s decisions, especially the one relating to a significant drop in petrol and diesel prices will positively impact various sectors, provide relief to our citizens and further ‘Ease of Living.’ https://t.co/n0y5kiiJOh
ਦੱਸ ਦਈਏ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਅਤੇ ਗੈਸ ਸਬਸਿਡੀ ਦੇਣ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਪਿਛਲੇ ਕੁਝ ਮਹੀਨਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਤੋਂ ਇਲਾਵਾ ਐੱਲਪੀਜੀ ਦੀਆਂ ਕੀਮਤਾਂ 'ਚ ਵੀ ਲਗਾਤਾਰ ਵਾਧਾ ਹੋਇਆ ਹੈ।
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਦੇਣ ਦੇ ਫੈਸਲੇ ਦਾ ਵੀ ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ। ਉਨ੍ਹਾਂ ਕਿਹਾ, ''ਉਜਵਲਾ ਯੋਜਨਾ ਨੇ ਕਰੋੜਾਂ ਭਾਰਤੀਆਂ, ਖਾਸ ਕਰਕੇ ਔਰਤਾਂ ਦੀ ਮਦਦ ਕੀਤੀ ਹੈ। ਉੱਜਵਲਾ ਸਬਸਿਡੀ 'ਤੇ ਅੱਜ ਦਾ ਫੈਸਲਾ ਪਰਿਵਾਰਕ ਬਜਟ ਨੂੰ ਬਹੁਤ ਸੌਖਾ ਕਰੇਗਾ।"
Ujjwala Yojana has helped crores of Indians, especially women. Today’s decision on Ujjwala subsidy will greatly ease family budgets. https://t.co/tHNKmoinHH
— Narendra Modi (@narendramodi) May 21, 2022
ਦਰਅਸਲ ਮੋਦੀ ਸਰਕਾਰ ਨੇ ਐਕਸਾਈਜ਼ ਡਿਊਟੀ 'ਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਖੁਦ ਟਵੀਟ ਕਰਕੇ ਕਿਹਾ ਹੈ ਕਿ ਪੈਟਰੋਲ 'ਤੇ ਐਕਸਾਈਜ਼ ਡਿਊਟੀ 8 ਰੁਪਏ ਅਤੇ ਡੀਜ਼ਲ 'ਤੇ 7 ਰੁਪਏ ਐਕਸਾਈਜ਼ ਡਿਊਟੀ ਘੱਟ ਕੀਤੀ ਜਾਵੇਗੀ।
ਮੋਦੀ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਪੈਟਰੋਲ 9.5 ਰੁਪਏ ਸਸਤਾ ਹੋ ਜਾਵੇਗਾ। ਇਸ ਦੇ ਨਾਲ ਹੀ ਡੀਜ਼ਲ ਵੀ 7 ਰੁਪਏ ਸਸਤਾ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਸਾਲਾਨਾ ਕਰੀਬ 1 ਲੱਖ ਕਰੋੜ ਰੁਪਏ ਦਾ ਬੋਝ ਪਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਵੈਟ ਘਟਾਉਣ ਅਤੇ ਜਨਤਾ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਰਾਜਾਂ ਨੂੰ ਕੀਮਤ ਘਟਾਉਣ ਲਈ ਕਿਹਾ ਹੈ, ਜਿਨ੍ਹਾਂ ਨੇ ਨਵੰਬਰ 2021 ਵਿੱਚ ਵੈਟ ਵਿੱਚ ਕਟੌਤੀ ਨਹੀਂ ਕੀਤੀ ਸੀ।
ਇੰਨਾ ਹੀ ਨਹੀਂ ਮੋਦੀ ਸਰਕਾਰ ਨੇ ਇਸ ਸਾਲ ਪੀਐੱਮ ਉੱਜਵਲਾ ਯੋਜਨਾ ਦੇ ਕਰੀਬ 9 ਕਰੋੜ ਲਾਭਪਾਤਰੀਆਂ ਨੂੰ ਗੈਸ ਸਬਸਿਡੀ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਉਹ ਪ੍ਰਤੀ ਗੈਸ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਦੇਵੇਗੀ। ਨਿਰਮਲਾ ਸੀਤਾਰਮਨ ਨੇ ਟਵੀਟ 'ਚ ਲਿਖਿਆ ਹੈ ਕਿ ਇਸ ਨਾਲ ਮਾਵਾਂ-ਭੈਣਾਂ ਨੂੰ ਕਾਫੀ ਮਦਦ ਮਿਲੇਗੀ। ਇਸ ਨਾਲ ਸਰਕਾਰ ਨੂੰ ਸਾਲਾਨਾ 6100 ਕਰੋੜ ਰੁਪਏ ਦਾ ਬੋਝ ਪਵੇਗਾ।
ਇਹ ਵੀ ਪੜ੍ਹੋ: