ਪੜਚੋਲ ਕਰੋ
ਪੰਜਾਬ ਦੇ ਮੁਲਾਜ਼ਮਾਂ ਦੇ ਪੈਂਡਿੰਗ DA ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ
Punjab News: ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੇ ਨਾਲ ਪੈਣ ਵਾਲੇ ਵਿੱਤੀ ਬੋਝ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ।

DA Employees
Source : twitter
Punjab News: ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੇ ਨਾਲ ਪੈਣ ਵਾਲੇ ਵਿੱਤੀ ਬੋਝ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਨਵੇਂ ਪੈਣ ਵਾਲੇ ਵਿੱਤੀ ਬੋਝ ਦਾ ਮੁਲਾਂਕਣ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਦੇ ਵਿੱਤ ਵਿਭਾਗ ਨੇ ਵੀਰਵਾਰ ਨੂੰ ਸਾਰੇ ਵਿਭਾਗਾਂ ਦੇ ਮੁਖੀਆਂ, ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਕੀ ਸਕੱਤਰਾਂ ਨੂੰ ਪੱਤਰ ਜਾਰੀ ਕਰ ਕੇ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਨਾਲ ਪੈਣ ਵਾਲੇ ਵਿੱਤੀ ਪ੍ਰਭਾਵਾਂ ਬਾਰੇ ਪੂਰੇ ਵੇਰਵੇ ਮੰਗੇ ਹਨ।
ਪੱਤਰ ਵਿਚ ਰਿੱਟ ਪਟੀਸ਼ਨ ਦਾ ਹਵਾਲਾ ਵੀ ਦਿੱਤਾ ਗਿਆ ਹੈ ਅਤੇ ਵਿਭਾਗ ਨੇ 17 ਅਗਸਤ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਬਾਰੇ ਵੀ ਸਪੱਸ਼ਟੀਕਰਨ ਮੰਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਇਹ ਹਦਾਇਤਾਂ ਸਿਵਲ ਰਿੱਟ ਪਟੀਸ਼ਨ ਅਤੇ ਇਸ ਨਾਲ ਜੁੜੇ ਮਾਮਲਿਆਂ ਵਿਚ ਆਏ ਫ਼ੈਸਲੇ ਨੂੰ ਲਾਗੂ ਕਰਨ ਨੂੰ ਲੈਕੇ ਆਏ ਸਨ। ਕਰਮਚਾਰੀਆਂ ਨੇ ਇਸ ਪੱਤਰ ਨੂੰ ਮਹਿੰਗਾਈ ਭੱਤੇ ਦੀ ਅਦਾਇਗੀ ਰੋਕਣ ਦੀ ਕੋਸ਼ਿਸ਼ ਦੇ ਤੌਰ 'ਤੇ ਦੇਖਿਆ ਸੀ। ਵਿੱਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਵੀਰਵਾਰ ਜਾਰੀ ਕੀਤੇ ਗਏ ਪੱਤਰ ਦਾ ਮਕਸਦ ਸਿਰਫ਼ ਵਿੱਤੀ ਬੋਝ ਦਾ ਅੰਦਾਜ਼ਾ ਲਾਉਣਾ ਹੈ ਅਤੇ ਉਸ ਮੁਤਾਬਕ ਬਜਟ ਦਾ ਢੁੱਕਵਾਂ ਪ੍ਰਬੰਧ ਕਰਨਾ ਹੈ।
Advertisement
ਟ੍ਰੈਂਡਿੰਗ ਟੌਪਿਕ





















