Railway Budget 2023: ਸੀਨੀਅਰ ਨਾਗਰਿਕਾਂ ਨੂੰ ਬਜਟ 'ਚ ਵੀ ਨਹੀਂ ਮਿਲੀ ਰੇਲ ਕਿਰਾਏ 'ਚ ਛੋਟ, ਕੋਰੋਨਾ ਮਹਾਮਾਰੀ ਤੋਂ ਬਾਅਦ ਹੁਣ ਰਾਹਤ ਦੀ ਉਮੀਦ
Railway Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2023-24 ਦਾ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿੱਚ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਅਤੇ ਕਈ ਸੈਕਟਰਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।
Railway Budget 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਲ 2023-24 ਦਾ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿੱਚ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ ਅਤੇ ਕਈ ਸੈਕਟਰਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਬਜਟ 'ਚ ਰੇਲਵੇ ਨੂੰ ਲੈ ਕੇ ਵੀ ਕੁਝ ਵੱਡੇ ਐਲਾਨ ਕੀਤੇ ਗਏ ਹਨ। ਜਿਸ ਵਿੱਚ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਵਾਰ ਰੇਲ ਬਜਟ 2.4 ਲੱਖ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਹਾਲਾਂਕਿ ਰੇਲ ਯਾਤਰਾ ਕਰਨ ਵਾਲੇ ਸੀਨੀਅਰ ਨਾਗਰਿਕਾਂ ਨੂੰ ਇਸ ਬਜਟ ਤੋਂ ਰਾਹਤ ਨਹੀਂ ਮਿਲੀ। ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵਾਰ ਬਜਟ 'ਚ ਸੀਨੀਅਰ ਨਾਗਰਿਕਾਂ ਨੂੰ ਰੇਲਵੇ ਕਿਰਾਏ 'ਚ ਇਕ ਵਾਰ ਫਿਰ ਛੋਟ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ ਪਰ ਅਜਿਹਾ ਨਹੀਂ ਹੋਇਆ।
ਸੀਨੀਅਰ ਸਿਟੀਜ਼ਨਾਂ ਨੂੰ ਛੋਟ ਮਿਲਦੀ ਸੀ
ਕੋਰੋਨਾ ਮਹਾਮਾਰੀ ਤੋਂ ਪਹਿਲਾਂ ਦੇਸ਼ ਭਰ ਦੇ ਸੀਨੀਅਰ ਨਾਗਰਿਕਾਂ ਨੂੰ ਰੇਲਵੇ ਕਿਰਾਏ ਵਿੱਚ ਰਿਆਇਤ ਦਿੱਤੀ ਗਈ ਸੀ। ਇਹ ਸਾਲ 2019 ਵਿੱਚ ਕੋਰੋਨਾ ਮਹਾਮਾਰੀ ਕਾਰਨ ਬੰਦ ਹੋ ਗਿਆ ਸੀ। ਇਸ ਤੋਂ ਪਹਿਲਾਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ 40 ਫੀਸਦੀ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ 50 ਫੀਸਦੀ ਛੋਟ ਦਾ ਪ੍ਰਬੰਧ ਸੀ। ਉਦੋਂ ਤੋਂ ਹੀ ਲਗਾਤਾਰ ਉਮੀਦ ਕੀਤੀ ਜਾ ਰਹੀ ਸੀ ਕਿ ਸਰਕਾਰ ਬਜ਼ੁਰਗਾਂ ਨੂੰ ਰਾਹਤ ਦੇਵੇਗੀ। ਛੋਟ ਖਤਮ ਹੋਣ ਤੋਂ ਬਾਅਦ ਰੇਲਵੇ ਨੇ ਕਰੋੜਾਂ ਦੀ ਕਮਾਈ ਕੀਤੀ ਸੀ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :