ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਝਟਕਾ, 3 ਗੁਣਾ ਵਧਾਈ ਪਲੇਟਫਾਰਮ ਟਿਕਟਾਂ ਦੀ ਕੀਮਤ, ਹੁਣ 10 ਦੀ ਬਜਾਏ 30 ਰੁਪਏ ਦੀ ਹੋਈ ਟਿਕਟ
Indian Railway : ਟਰੇਨਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤੀ ਰੇਲਵੇ ਨੇ ਤਿਉਹਾਰਾਂ ਤੋਂ ਪਹਿਲਾਂ ਪਲੇਟਫਾਰਮ ਟਿਕਟਾਂ ਦੀਆਂ ਕੀਮਤਾਂ ਤਿੰਨ ਗੁਣਾ ਵਧਾ ਕੇ ਇੱਕ ਵਾਰ ਫਿਰ ਯਾਤਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ।
Indian Railway : ਟਰੇਨਾਂ 'ਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤੀ ਰੇਲਵੇ ਨੇ ਤਿਉਹਾਰਾਂ ਤੋਂ ਪਹਿਲਾਂ ਪਲੇਟਫਾਰਮ ਟਿਕਟਾਂ ਦੀਆਂ ਕੀਮਤਾਂ ਤਿੰਨ ਗੁਣਾ ਵਧਾ ਕੇ ਇੱਕ ਵਾਰ ਫਿਰ ਯਾਤਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਦਿੱਲੀ ਦੇ ਵੱਡੇ ਸਟੇਸ਼ਨਾਂ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਤਿੰਨ ਗੁਣਾ ਕੀਮਤ 'ਤੇ ਪਲੇਟਫਾਰਮ ਟਿਕਟਾਂ ਖਰੀਦਣੀਆਂ ਪੈਣਗੀਆਂ। ਪਹਿਲਾਂ ਜਿੱਥੇ ਪਲੇਟਫਾਰਮ ਟਿਕਟ ਸਿਰਫ਼ 10 ਰੁਪਏ ਵਿੱਚ ਮਿਲਦੀ ਸੀ, ਹੁਣ ਇਸ ਲਈ 30 ਰੁਪਏ ਅਦਾ ਕਰਨੇ ਪੈਣਗੇ।
ਜਾਣਕਾਰੀ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲਵੇ ਸਟੇਸ਼ਨਾਂ 'ਤੇ ਵੱਡੀ ਗਿਣਤੀ 'ਚ ਭੀੜ ਇਕੱਠੀ ਹੋ ਜਾਂਦੀ ਹੈ। ਇਨ੍ਹਾਂ 'ਚ ਕਈ ਵਾਰ ਇਨ੍ਹਾਂ ਨੂੰ ਉਤਾਰਨ ਲਈ ਆਉਣ ਵਾਲੇ ਆਮ ਲੋਕਾਂ ਦੀ ਗਿਣਤੀ ਯਾਤਰੀਆਂ ਨਾਲੋਂ ਜ਼ਿਆਦਾ ਹੁੰਦੀ ਹੈ। ਇਸ ਭੀੜ ਨੂੰ ਘੱਟ ਕਰਨ ਲਈ ਆਉਣ ਵਾਲੇ ਛੱਠ ਤਿਉਹਾਰ ਤੱਕ ਪਲੇਟਫਾਰਮ ਟਿਕਟਾਂ ਮਹਿੰਗੀਆਂ ਕਰ ਦਿੱਤੀਆਂ ਗਈਆਂ ਹਨ।
ਦੱਸਣਯੋਗ ਹੈ ਕਿ ਇਸ ਸਬੰਧੀ ਹੁਕਮ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਨਵੀਂ ਦਿੱਲੀ, ਪੁਰਾਣੀ ਦਿੱਲੀ, ਨਿਜ਼ਾਮੂਦੀਨ, ਆਨੰਦ ਵਿਹਾਰ ਅਤੇ ਗਾਜ਼ੀਆਬਾਦ ਸਟੇਸ਼ਨਾਂ 'ਤੇ ਪਲੇਟਫਾਰਮ ਟਿਕਟਾਂ 5 ਅਕਤੂਬਰ ਤੋਂ 31 ਅਕਤੂਬਰ, 2022 ਤੱਕ 30 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸ ਦੀ ਹੁਣ ਕੀਮਤ 10 ਰੁਪਏ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Dual constitution case: ਦੋਹਰੇ ਸੰਵਿਧਾਨ ਦੇ ਮਾਮਲੇ 'ਚ ਅਕਾਲੀ ਦਲ ਨੂੰ ਝਟਕਾ, ਕੇਸ ਦਿੱਲੀ ਤਬਦੀਲ ਕਰਨ ਤੋਂ ਇਨਕਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :