Ration Card Details Check : ਕੇਂਦਰ ਸਰਕਾਰ (Central Government) ਨੇ 11 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਰਾਸ਼ਨ ਕਾਰਡ  (Ration Card) ਜਾਰੀ ਕਰਨ ਲਈ ਇੱਕ ਸਾਂਝੀ ਰਜਿਸਟ੍ਰੇਸ਼ਨ ਸਹੂਲਤ ਸ਼ੁਰੂ ਕੀਤੀ ਹੈ। ਇਸ ਰਜਿਸਟ੍ਰੇਸ਼ਨ ਨਾਲ ਬੇਘਰੇ, ਬੇਸਹਾਰਾ, ਪ੍ਰਵਾਸੀਆਂ ਅਤੇ ਹੋਰ ਯੋਗ ਲਾਭਪਾਤਰੀਆਂ ਲਈ ਰਾਸ਼ਨ ਕਾਰਡ ਲਈ ਅਪਲਾਈ ਕਰਨਾ ਆਸਾਨ ਹੋ ਜਾਵੇਗਾ।


My Ration-My Right


ਇਸ ਸਬੰਧ ਵਿਚ ਖੁਰਾਕ ਸਕੱਤਰ (Food Secretary) ਸੁਧਾਂਸ਼ੂ ਪਾਂਡੇ ਦਾ ਕਹਿਣਾ ਹੈ ਕਿ 'ਸਾਂਝੀ ਰਜਿਸਟ੍ਰੇਸ਼ਨ ਸਹੂਲਤ'  (My Ration-My Right) ਦਾ ਉਦੇਸ਼ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਯੋਗ ਲਾਭਪਾਤਰੀਆਂ ਦੀ ਪਛਾਣ ਕਰਨਾ ਹੈ। ਜਿਸ ਨਾਲ ਲੋਕਾਂ ਨੂੰ ਰਾਸ਼ਨ ਕਾਰਡ ਜਾਰੀ ਕਰਨ ਵਿੱਚ ਮਦਦ ਮਿਲੇਗੀ।


4.7 Crore Ration Cards Canceled


ਖੁਰਾਕ ਸਕੱਤਰ ਨੇ ਦੱਸਿਆ ਕਿ ਪਿਛਲੇ 7 ਤੋਂ 8 ਸਾਲਾਂ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਅੰਦਾਜ਼ਨ 18 ਤੋਂ 19 ਕਰੋੜ ਲਾਭਪਾਤਰੀਆਂ ਦੇ ਕਰੀਬ 4.7 ਕਰੋੜ ਰਾਸ਼ਨ ਕਾਰਡ ਰੱਦ ਕੀਤੇ ਗਏ ਹਨ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਯੋਗ ਲਾਭਪਾਤਰੀਆਂ ਨੂੰ ਨਿਯਮਤ ਅਧਾਰ 'ਤੇ ਨਵੇਂ ਕਾਰਡ ਵੀ ਜਾਰੀ ਕੀਤੇ ਜਾਂਦੇ ਹਨ।


ਯੋਜਨਾ ਨੂੰ ਦੇਸ਼ ਭਰ ਵਿੱਚ ਕੀਤਾ ਗਿਆ ਹੈ ਲਾਗੂ



ਸਕੱਤਰ ਦਾ ਕਹਿਣਾ ਹੈ ਕਿ ਸ਼ੁਰੂਆਤੀ ਤੌਰ 'ਤੇ ਨਵੀਂ ਵੈੱਬ ਆਧਾਰਿਤ ਸਹੂਲਤ 11 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਾਇਲਟ ਆਧਾਰ 'ਤੇ ਉਪਲਬਧ ਹੋਵੇਗੀ। ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇਸ ਮਹੀਨੇ ਦੇ ਅੰਤ ਤੱਕ ਕੰਮ ਸ਼ੁਰੂ ਹੋ ਜਾਵੇਗਾ। ਇਨ੍ਹਾਂ 11 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅਸਾਮ, ਗੋਆ, ਲਕਸ਼ਦੀਪ, ਮਹਾਰਾਸ਼ਟਰ, ਮੇਘਾਲਿਆ, ਮਨੀਪੁਰ, ਮਿਜ਼ੋਰਮ, ਨਾਗਾਲੈਂਡ, ਤ੍ਰਿਪੁਰਾ, ਪੰਜਾਬ ਅਤੇ ਉੱਤਰਾਖੰਡ ਸ਼ਾਮਲ ਹਨ।


ਇਨ੍ਹਾਂ ਨੂੰ ਪ੍ਰਾਪਤ ਹੋ ਰਿਹੈ ਲਾਭ 


ਲਗਭਗ 81.35 ਕਰੋੜ ਲੋਕ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦਾ ਲਾਭ ਲੈ ਰਹੇ ਹਨ। ਇਸ ਐਕਟ ਤਹਿਤ ਲਗਭਗ 79.77 ਕਰੋੜ ਲੋਕਾਂ ਨੂੰ ਅਨਾਜ ਮਿਲਦਾ ਹੈ।