ਪੜਚੋਲ ਕਰੋ

ਕੱਲ੍ਹ ਇਨ੍ਹਾਂ ਛੇ ਬੈਂਕਾਂ ਦਾ ਪੈ ਜਾਏਗਾ ਭੋਗ, ਰਿਜ਼ਰਵ ਬੈਂਕ ਦਾ ਵੱਡਾ ਫੈਸਲਾ

ਕੋਰੋਨਾਵਾਇਰਸ ਦੇ ਕਹਿਰ ਦੇ ਬਾਵਜੂਦ ਕੱਲ੍ਹ ਕੁਝ ਬੈਂਕਾਂ ਦਾ ਭੋਗ ਪੈ ਜਾਏਗਾ। ਚਰਚਾ ਸੀ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਕੋਰੋਨਾਵਾਇਰਸ ਕਰਕੇ ਇਨ੍ਹਾਂ ਬੈਂਕਾਂ ਦੇ ਰਲੇਵੇਂ ਨੂੰ ਟਾਲ ਸਕਦਾ ਹੈ ਪਰ ਆਰਬੀਆਈ ਨੇ ਸਪਸ਼ਟ ਕਰ ਦਿੱਤਾ ਹੈ ਕਿ ਪਹਿਲੀ ਅਪਰੈਲ ਨੂੰ 10 ਬੈਂਕਾਂ ਦਾ ਰਲੇਵਾਂ ਹੋ ਜਾਏਗਾ। ਇਨ੍ਹਾਂ ਵਿੱਚੋਂ ਛੇ ਬੈਂਕ ਖਤਮ ਹੋ ਜਾਣਗੇ।

ਮੁੰਬਈ: ਕੋਰੋਨਾਵਾਇਰਸ ਦੇ ਕਹਿਰ ਦੇ ਬਾਵਜੂਦ ਕੱਲ੍ਹ ਕੁਝ ਬੈਂਕਾਂ ਦਾ ਭੋਗ ਪੈ ਜਾਏਗਾ। ਚਰਚਾ ਸੀ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਕੋਰੋਨਾਵਾਇਰਸ ਕਰਕੇ ਇਨ੍ਹਾਂ ਬੈਂਕਾਂ ਦੇ ਰਲੇਵੇਂ ਨੂੰ ਟਾਲ ਸਕਦਾ ਹੈ ਪਰ ਆਰਬੀਆਈ ਨੇ ਸਪਸ਼ਟ ਕਰ ਦਿੱਤਾ ਹੈ ਕਿ ਪਹਿਲੀ ਅਪਰੈਲ ਨੂੰ 10 ਬੈਂਕਾਂ ਦਾ ਰਲੇਵਾਂ ਹੋ ਜਾਏਗਾ। ਇਨ੍ਹਾਂ ਵਿੱਚੋਂ ਛੇ ਬੈਂਕ ਖਤਮ ਹੋ ਜਾਣਗੇ। ਇਸ ਤਹਿਤ ਆਰਬੀਆਈ ਨੇ ਰਾਜ ਪੱਧਰੀ ਬੈਂਕ ਕਮੇਟੀਆਂ (ਐਸਐਲਬੀਸੀ) ਦੇ ਕਨਵੀਨਰਾਂ ਨੂੰ ਬਦਲਣ ਦੀ ਤਜਵੀਜ਼ ਰੱਖੀ ਹੈ। ਕੇਂਦਰੀ ਬੈਂਕ ਨੇ ਪਹਿਲੀ ਅਪਰੈਲ ਤੋਂ 10 ਸਰਕਾਰੀ ਬੈਂਕਾਂ ਦਾ ਰਲੇਵਾਂ ਕਰਕੇ ਇਨ੍ਹਾਂ ਨੂੰ ਚਾਰ ਬੈਂਕਾਂ ਵਿੱਚ ਤਬਦੀਲ ਕਰਨ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਸਰਕਾਰ ਨੇ 4 ਮਾਰਚ ਨੂੰ 10 ਸਰਕਾਰੀ ਬੈਂਕਾਂ ਦਾ ਰਲੇਵਾਂ ਕਰਕੇ ਚਾਰ ਮਜ਼ਬੂਤ ਤੇ ਵੱਡੇ ਬੈਂਕ ਬਣਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਂਜ ਸਰਕਾਰ ਦੇ ਇਸ ਫੈਸਲੇ ਨਾਲ 6 ਬੈਂਕਾਂ ਦੀ ਹੋਂਦ ਖ਼ਤਮ ਹੋ ਜਾਵੇਗੀ। ਰਲੇਵੇਂ ਦੀ ਇਹ ਯੋਜਨਾ ਪਹਿਲੀ ਅਪਰੈਲ ਤੋਂ ਅਮਲ ’ਚ ਆਏਗੀ। ਬੈਂਕਾਂ ਦੇ ਇਸ ਰਲੇਵੇਂ ਨਾਲ ਛੇ ਬੈਂਕਾਂ ਦੇ ਕਨਵੀਨਰਾਂ ਵਿੱਚ ਲਾਜ਼ਮੀ ਫੇਰਬਦਲ ਕਰਨਾ ਹੋਵੇਗਾ। ਇਸ ਨਾਲ ਇਨ੍ਹਾਂ ਛੇ ਬੈਂਕਾਂ ਦੇ ਕਨਵੀਨਰ ਬੈਂਕ ਦੀ ਜ਼ਿੰਮੇਵਾਰੀ ਉਨ੍ਹਾਂ ਦਾ ਰਲੇਵਾਂ ਕਰਨ ਵਾਲੇ ਬੈਂਕਾਂ ਕੋਲ ਚਲੀ ਜਾਏਗੀ। ਬੈਂਕਾਂ ਦੀ ਰਲੇਵਾਂ ਯੋਜਨਾ ਮੁਤਾਬਕ ਓਰੀਐਂਟਲ ਬੈਂਕ ਆਫ਼ ਇੰਡੀਆ ਤੇ ਯੂਨਾਈਟਿਡ ਬੈਂਕ ਆਫ਼ ਇੰਡੀਆ ਦਾ ਪੰਜਾਬ ਨੈਸ਼ਨਲ ਬੈਂਕ ’ਚ ਰਲੇਵਾਂ ਹੋਵੇਗਾ। ਸਿੰਡੀਕੇਟ ਬੈਂਕ ਦਾ ਕੈਨਰਾ ਬੈਂਕ ’ਚ, ਅਲਾਹਾਬਾਦ ਬੈਂਕ ਦਾ ਇੰਡੀਅਨ ਬੈਂਕ ’ਚ, ਆਂਧਰਾ ਬੈਂਕ ਤੇ ਕਾਰਪੋਰੇਸ਼ਨ ਬੈਂਕ ਦਾ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਰਲੇਵਾਂ ਹੋਵੇਗਾ। ਰਿਜ਼ਰਵ ਬੈਂਕ ਦੇ ਨੋਟੀਫਿਕੇਸ਼ਨ ਮੁਤਾਬਕ ਰਲੇਵੇਂ ਮਗਰੋਂ ਦਿੱਲੀ ਵਿੱਚ ਐਸਐਲਬੀਸੀ ਕਨਵੀਨਰ ਦੀ ਜ਼ਿੰਮੇਵਾਰੀ ਪੀਐੱਨਬੀ ਕੋਲ ਆ ਜਾਵੇਗੀ, ਜੋ ਹੁਣ ਤਕ ਓਰੀਐਂਟਲ ਬੈਂਕ ਆਫ਼ ਕਾਮਰਸ ਕੋਲ ਹੈ। ਉਧਰ ਤ੍ਰਿਪੁਰਾ ਤੇ ਪੱਛਮੀ ਬੰਗਾਲ ਵਿੱਚ ਵੀ ਐਸਐਲਬੀਸੀ ਦੀ ਜ਼ਿੰਮੇਵਾਰੀ ਪੀਐਨਬੀ ਕੋਲ ਹੋਵੇਗੀ। ਹਾਲੀ ਦੀ ਘੜੀ ਇਹ ਆਂਧਰਾ ਬੈਂਕ ਕੋਲ ਹੈ। ਕਰਨਾਟਕ ਵਿੱਚ ਸਿੰਡੀਕੇਟ ਬੈਂਕ ਇਹ ਜ਼ਿੰਮੇਵਾਰੀ ਕੈਨਰਾ ਬੈਂਕ ਨੂੰ ਸੌਂਪ ਦੇਵੇਗਾ। ਐਸਐਲਬੀਸੀ ਦੇ ਨਾਲ ਜ਼ਿਲ੍ਹਾ ਪੱਧਰ ’ਤੇ ‘ਪ੍ਰਮੁੱਖ ਬੈਂਕ’ ਦੀ ਸਥਿਤੀ ਵਿੱਚ ਵੀ ਫੇਰਬਦਲ ਹੋਵੇਗਾ। ਨਵੇਂ ਵੱਤੀ ਸਾਲ ਤੋਂ ਕਰੀਬ 111 ਜ਼ਿਲ੍ਹਿਆਂ ਵਿੱਚ ‘ਪ੍ਰਮੁੱਖ ਬੈਂਕ’(ਕਨਵੀਨਰ ਬੈਂਕ) ਬਦਲ ਜਾਣਗੇ।

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget