RBI Action: ਭਾਰਤੀ ਰਿਜ਼ਰਵ ਬੈਂਕ (RBI) ਨੇ ਦਿੱਗਜ ਪੇਟੀਐਮ ਪੇਮੈਂਟਸ ਬੈਂਕ 'ਤੇ ਨਵੇਂ ਗਾਹਕਾਂ ਨੂੰ ਜੋੜਨ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।


ਕੇਂਦਰੀ ਬੈਂਕ ਨੇ ਬੁੱਧਵਾਰ ਨੂੰ ਕਿਹਾ ਕਿ ਬੈਂਕ ਕਈ ਨਿਯਮਾਂ ਦੀ ਉਲੰਘਣਾ ਕਰ ਰਿਹਾ ਹੈ। ਆਡਿਟ ਰਿਪੋਰਟ 'ਚ ਇਹ ਖੁਲਾਸਾ ਹੋਇਆ ਹੈ। ਇਸ ਪਾਬੰਦੀ ਤੋਂ ਬਾਅਦ, ਗਾਹਕ ਆਪਣੇ ਖਾਤੇ ਵਿੱਚ ਪੈਸੇ ਜਮ੍ਹਾ ਨਹੀਂ ਕਰ ਸਕਣਗੇ ਅਤੇ ਨਾਲ ਹੀ RBI ਨੇ ਕਿਹਾ ਹੈ ਕਿ ਵਾਲਿਟ, ਫਾਸਟੈਗ ਅਤੇ NCMC ਕਾਰਡ ਨੂੰ ਵੀ ਟਾਪ-ਅੱਪ ਨਹੀਂ ਕੀਤਾ ਜਾਵੇਗਾ। ਹਾਲਾਂਕਿ ਗਾਹਕਾਂ ਨੂੰ ਪੈਸੇ ਕਢਵਾਉਣ ਦੀ ਇਜਾਜ਼ਤ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Paid maternity leave: ਰਜਿਸਟਰਡ ਸੜਕ ਨਿਰਮਾਣ ਮਜ਼ਦੂਰਾਂ ਨੂੰ ਪੇਡ ਮੈਟਰਨਿਟੀ ਲੀਵ ਦਿਓ: ਸਰਕਾਰ ਨੇ ਕੰਪਨੀਆਂ ਨੂੰ ਦਿੱਤੀ ਸਲਾਹ