ਪੜਚੋਲ ਕਰੋ

Interest Rates: ਮਹਿੰਗੇ ਕਰਜ਼ਿਆਂ ਤੋਂ ਨਹੀਂ ਮਿਲੇਗੀ ਰਾਹਤ, RBI ਗਵਰਨਰ ਨੇ ਕਿਹਾ 'ਮਹਿੰਗਾਈ ਦਰ ਟੀਚੇ ਤੋਂ ਜ਼ਿਆਦਾ'

RBI News Update: ਮਹਿੰਗਾਈ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਦੱਸ ਦਈਏ ਇਸ ਸਮੇਂ ਮਹਿੰਗੇ ਕਰਜ਼ਿਆਂ ਅਤੇ ਮਹਿੰਗੀਆਂ EMI ਤੋਂ ਕੋਈ ਰਾਹਤ ਨਹੀਂ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਮਹਿੰਗਾਈ ਦਰ 5 ਫੀਸਦੀ

RBI Update: ਇਸ ਸਮੇਂ ਮਹਿੰਗੇ ਕਰਜ਼ਿਆਂ ਅਤੇ ਮਹਿੰਗੀਆਂ EMI ਤੋਂ ਕੋਈ ਰਾਹਤ ਨਹੀਂ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਹੈ ਕਿ ਆਰਥਿਕ ਮਾਹੌਲ 'ਚ ਅਸਥਿਰਤਾ ਅਤੇ ਮਹਿੰਗਾਈ ਦਰ 5 ਫੀਸਦੀ ਦੇ ਨੇੜੇ ਹੋਣ ਕਾਰਨ ਵਿਆਜ ਦਰਾਂ 'ਚ ਕਟੌਤੀ ਦੀ ਗੱਲ ਕਰਨਾ ਜਲਦਬਾਜ਼ੀ ਹੋਵੇਗੀ।

ਵਿਆਜ ਦਰਾਂ 'ਚ ਕਟੌਤੀ ਦੀ ਗੱਲ ਕਰਨਾ ਠੀਕ ਨਹੀਂ ਹੋਵੇਗਾ- ਸ਼ਕਤੀਕਾਂਤ ਦਾਸ

ਸੀਐਨਬੀਸੀ-ਟੀਵੀ 18 ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਸ਼ਕਤੀਕਾਂਤ ਦਾਸ (shaktikanta das) ਨੇ ਕਿਹਾ, ਭਾਰਤ ਸਮੇਤ ਪੂਰੀ ਦੁਨੀਆ ਵਿੱਚ ਮੌਜੂਦਾ ਸਮੇਂ ਵਿੱਚ ਆਰਥਿਕ ਸਥਿਤੀ ਅਨਿਸ਼ਚਿਤ ਬਣੀ ਹੋਈ ਹੈ। ਅਜਿਹੇ 'ਚ ਵਿਆਜ ਦਰਾਂ 'ਚ ਕਟੌਤੀ ਦੀ ਗੱਲ ਕਰਨਾ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਚੂਨ ਮਹਿੰਗਾਈ ਦਰ ਅਜੇ ਵੀ 5 ਫੀਸਦੀ ਦੇ ਨੇੜੇ ਹੈ। ਅਤੇ ਜੋ ਸਰਵੇਖਣ ਸਾਹਮਣੇ ਆ ਰਹੇ ਹਨ, ਉਨ੍ਹਾਂ ਮੁਤਾਬਕ ਮਹਿੰਗਾਈ ਦਰ 5 ਫੀਸਦੀ ਦੇ ਨੇੜੇ ਰਹਿ ਸਕਦੀ ਹੈ।

ਅਜਿਹੇ 'ਚ ਵਿਆਜ ਦਰਾਂ 'ਚ ਕਟੌਤੀ ਦੀ ਗੱਲ ਕਰਨਾ ਜਲਦਬਾਜ਼ੀ ਹੋਵੇਗੀ। ਆਰਬੀਆਈ ਗਵਰਨਰ ਨੇ ਕਿਹਾ, ਮੈਂ ਕੋਈ ਗਲਤ ਮਾਰਗਦਰਸ਼ਨ ਨਹੀਂ ਦੇਵਾਂਗਾ ਜਿਸ ਕਾਰਨ ਮਾਰਕੀਟ ਦੇ ਖਿਡਾਰੀ, ਹਿੱਸੇਦਾਰ ਅਤੇ ਹੋਰ ਲੋਕ ਗਲਤ ਰੇਲਗੱਡੀ 'ਤੇ ਸਵਾਰ ਹੋ ਜਾਣ।

ਮਹਿੰਗਾਈ 'ਚ ਕਮੀ ਦੀ ਰਫ਼ਤਾਰ ਬਹੁਤ ਮੱਠੀ

ਆਰਬੀਆਈ ਦੇ ਇਸ ਰੁਖ ਬਾਰੇ ਗਵਰਨਰ ਨੇ ਕਿਹਾ, ਇਸ ਦਾ ਇੱਕ ਕਾਰਨ ਹੈ। ਆਰਬੀਆਈ ਨੇ ਮਹਿੰਗਾਈ ਦਰ ਨੂੰ 4 ਫੀਸਦੀ 'ਤੇ ਲਿਆਉਣ ਦਾ ਟੀਚਾ ਰੱਖਿਆ ਹੈ ਅਤੇ ਇਸ ਸਮੇਂ ਮਹਿੰਗਾਈ ਦਰ 5 ਫੀਸਦੀ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਹ ਘਟੇਗੀ ਅਤੇ ਇਸ ਨੇ ਘੱਟਣਾ ਵੀ ਸ਼ੁਰੂ ਕਰ ਦਿੱਤਾ ਹੈ। ਪਰ ਮਹਿੰਗਾਈ ਵਿੱਚ ਕਮੀ ਦੀ ਰਫ਼ਤਾਰ ਬਹੁਤ ਮੱਠੀ ਹੈ।

4 ਫੀਸਦੀ ਦੇ ਟੀਚੇ ਤੋਂ ਬਹੁਤ ਦੂਰ ਹਾਂ

ਸ਼ਕਤੀਕਾਂਤ ਦਾਸ ਨੇ ਕਿਹਾ, ਜੇਕਰ ਮਹਿੰਗਾਈ ਦਰ ਨੂੰ ਟੀਚੇ ਦੇ ਨੇੜੇ ਲਿਆਉਣਾ ਹੈ ਤਾਂ ਮੁਦਰਾ ਨੀਤੀ ਨੂੰ ਹੋਰ ਸਖ਼ਤ ਬਣਾਉਣਾ ਹੋਵੇਗਾ। ਆਰਬੀਆਈ ਗਵਰਨਰ ਨੇ ਕਿਹਾ, ਅਸੀਂ ਅਜਿਹਾ ਇਸ ਲਈ ਨਹੀਂ ਕੀਤਾ ਕਿਉਂਕਿ ਸਾਨੂੰ ਵਿਕਾਸ ਅਤੇ ਮਹਿੰਗਾਈ ਵਿਚਕਾਰ ਸੰਤੁਲਨ ਬਣਾਈ ਰੱਖਣਾ ਹੈ ਅਤੇ ਅਸੀਂ ਹੌਲੀ-ਹੌਲੀ ਆਪਣੇ ਟੀਚੇ ਵੱਲ ਵਧ ਰਹੇ ਹਾਂ। ਆਰਬੀਆਈ ਗਵਰਨਰ ਨੇ ਕਿਹਾ, ਅਸੀਂ 4 ਫੀਸਦੀ ਦੇ ਟੀਚੇ ਤੋਂ ਬਹੁਤ ਦੂਰ ਹਾਂ।

ਆਰਬੀਆਈ ਨੇ 7 ਜੂਨ, 2024 ਨੂੰ ਜਾਰੀ ਕੀਤੀ ਮੁਦਰਾ ਨੀਤੀ ਵਿੱਚ ਕੋਈ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਸੀ ਅਤੇ ਰੈਪੋ ਦਰ ਨੂੰ 6.50 ਫੀਸਦੀ 'ਤੇ ਰੱਖਿਆ ਗਿਆ ਹੈ। ਰੀਟੇਲ ਮਹਿੰਗਾਈ ਦੇ ਅੰਕੜੇ 12 ਜੁਲਾਈ ਨੂੰ ਘੋਸ਼ਿਤ ਕੀਤੇ ਜਾਣਗੇ, ਜਿਸ 'ਤੇ ਬਾਜ਼ਾਰ ਦੀ ਨਜ਼ਰ ਰਹੇਗੀ।

ਟਾਪ ਹੈਡਲਾਈਨ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget