ਮੁੰਬਈ: ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ (RBI Governor Shaktikanta Das) ਨੇ ਸ਼ੁੱਕਰਵਾਰ ਨੂੰ ਨਵੀਂ ਕ੍ਰੈਡਿਟ ਪਾਲਿਸੀ (Monetary Policy) ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਰਿਜ਼ਰਵ ਬੈਂਕ (Reserve Bank) ਮੁਤਾਬਕ ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਜਦਕਿ ਸਾਲ 2021-22 ਲਈ 10.5 ਫੀਸਦ ਦੀ ਦਰ ਨਾਲ ਆਰਥਿਕਤਾ ਦੇ ਵਿਕਾਸ ਦਾ ਅੰਦਾਜ਼ਾ ਲਾਇਆ ਗਿਆ ਹੈ।
ਇਸ ਦੇ ਨਾਲ ਹੀ ਦੇਸ਼ ਦਾ ਬਜਟ ਪੇਸ਼ ਹੋਣ ਮਗਰੋਂ MPC ਦੀ ਇਹ ਪਹਿਲੀ ਬੈਠਕ ਸੀ। ਇਸ ਤੋਂ ਬਾਅਦ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਕਮੇਟੀ ਨੇ ਸਰਬਸਮਤੀ ਨਾਲ ਰੇਪੋ ਰੇਟ ‘ਚ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ ਹੈ।
ਕੇਂਦਰੀ ਬੈਂਕ ਦੇ ਗਵਰਨਰ ਨੇ ਕਿਹਾ, "ਰਿਜ਼ਰਵ ਬੈਂਕ ਆਫ ਇੰਡੀਆ ਨੇ ਮੁੱਖ ਨੀਤੀ ਦਰ ਦੇ ਰੈਪੋ ਵਿੱਚ ਕੋਈ ਬਦਲਾਅ ਨਹੀਂ ਕੀਤਾ। ਵਿੱਤੀ ਸਾਲ 2021-22 ਲਈ ਮੁਦਰਾ ਨੀਤੀ ‘ਚ ਉਦਾਰ ਰੁਖ ਨੂੰ ਕਾਇਮ ਰੱਖਿਆ ਗਿਆ ਹੈ।"
ਇਹ ਵੀ ਪੜ੍ਹੋ: Farmer Protest ਨੂੰ ਲੈ ਕੇ ਸਲਮਾਨ ਖ਼ਾਨ ਨੇ ਤੋੜੀ ਚੁੱਪੀ, ਜਾਣੋ ਕਿਸ ਸਟਾਰ ਨੇ ਕੀ ਕਿਹਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
RBI Monetary Policy 2021: ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ, MPC ਦੀ ਬੈਠਕ ਮਗਰੋਂ ਐਲਾਨ
ਏਬੀਪੀ ਸਾਂਝਾ
Updated at:
05 Feb 2021 10:46 AM (IST)
ਆਰਬੀਆਈ ਨੇ ਅੰਦਾਜ਼ੇ ਮੁਤਾਬਕ ਵਿਆਜ਼ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ। ਇਸ ਨਾਲ ਹੋਮ ਤੇ ਆਟੋ ਲੋਨ ਲੈਣ ਵਾਲਿਆਂ ਨੂੰ ਰਾਹਤ ਮਿਲੀ ਹੈ।
(ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ) ਪੁਰਾਣੀ ਤਸਵੀਰ
- - - - - - - - - Advertisement - - - - - - - - -