RBI Monetary Policy: ਆਮ ਆਦਮੀ ਨੂੰ ਨਹੀਂ ਮਿਲੀ ਰਾਹਤ, 4 ਫ਼ੀਸਦੀ ਹੀ ਰਹੇਗਾ ਰੈਪੋ ਰੇਟ
RBI ਗਵਰਨਰ ਨੇ ਕਿਹਾ ਹੈ ਕਿ 2022-23 'ਚ 7.8 ਫੀਸਦੀ ਜੀਡੀਪੀ ਵਿਕਾਸ ਦਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਆਈਐਮਐਫ ਦਾ ਇਹ ਵੀ ਮੰਨਣਾ ਹੈ ਕਿ ਟੀਕਾਕਰਨ ਤੇ ਹੋਰ ਜ਼ਰੂਰੀ ਕਦਮਾਂ ਕਾਰਨ ਭਾਰਤ ਤੇਜ਼ੀ ਨਾਲ ਵਿਕਾਸ ਕਰੇਗਾ।
RBI Monetary Policy: ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਸਮੀਖਿਆ ਦੇ ਨਤੀਜੇ ਜਾਰੀ ਕੀਤੇ ਹਨ ਤੇ ਨੀਤੀਗਤ ਦਰਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਤਰ੍ਹਾਂ ਹੁਣ ਰੇਪੋ ਰੇਟ 4 ਫੀਸਦੀ ਅਤੇ ਰਿਵਰਸ ਰੇਪੋ ਰੇਟ 3.35 ਫੀਸਦੀ 'ਤੇ ਰੱਖਿਆ ਗਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਐਲਾਨ ਕੀਤਾ। ਐਮਪੀਸੀ ( (Monetary POlicy Committee) ਦਾ ਮੰਨਣਾ ਹੈ ਕਿ ਮੌਜੂਦਾ ਨੀਤੀ ਨੂੰ ਕਾਇਮ ਰੱਖਣਾ ਜ਼ਰੂਰੀ ਹੈ ਤਾਂ ਜੋ ਆਰਥਿਕਤਾ ਮੁੜ ਲੀਹ 'ਤੇ ਆ ਸਕੇ।
2022-23 'ਚ 7.8% ਜੀਡੀਪੀ
RBI ਗਵਰਨਰ ਨੇ ਕਿਹਾ ਹੈ ਕਿ 2022-23 'ਚ 7.8 ਫੀਸਦੀ ਜੀਡੀਪੀ ਵਿਕਾਸ ਦਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਆਈਐਮਐਫ ਦਾ ਇਹ ਵੀ ਮੰਨਣਾ ਹੈ ਕਿ ਟੀਕਾਕਰਨ ਤੇ ਹੋਰ ਜ਼ਰੂਰੀ ਕਦਮਾਂ ਕਾਰਨ ਭਾਰਤ ਤੇਜ਼ੀ ਨਾਲ ਵਿਕਾਸ ਕਰੇਗਾ।
ਸ਼ਕਤੀਕਾਂਤ ਦਾਸ ਨੇ ਕੀ ਕਿਹਾ
ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਗਲੋਬਲ ਬਾਜ਼ਾਰਾਂ 'ਚ ਕੋਵਿਡ-19 ਮਹਾਮਾਰੀ ਕਾਰਨ ਕਈ ਚੁਣੌਤੀਆਂ ਆਈਆਂ ਹਨ ਅਤੇ ਭਾਰਤ ਨੂੰ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ 'ਚ ਆਰਬੀਆਈ ਨੇ ਅਹਿਮ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਅਸੀਂ ਕੋਰੋਨਾ ਨਾਲ ਨਜਿੱਠਣ ਲਈ ਬਿਹਤਰ ਸਥਿਤੀ 'ਚ ਹਾਂ
ਮਹਿੰਗਾ ਕੱਚਾ ਤੇਲ ਚਿੰਤਾ ਦਾ ਸਬਬ
ਹਾਲ ਹੀ ਦੇ ਮਹੀਨਿਆਂ ਵਿੱਚ ਮਹਿੰਗਾਈ ਦਰ ਵਿੱਚ ਵਾਧਾ ਅਧਾਰ ਕਾਰਨਾਂ ਕਰਕੇ ਹੋਇਆ ਹੈ। ਕਈ ਦੇਸ਼ਾਂ ਵਿੱਚ ਮਹਿੰਗਾਈ ਬਹੁਤ ਜ਼ਿਆਦਾ ਹੈ। ਜਿਸ ਕਾਰਨ ਉਨ੍ਹਾਂ ਦੇਸ਼ਾਂ ਦੇ ਕੇਂਦਰੀ ਬੈਂਕ ਵਿਆਜ ਦਰਾਂ ਵਧਾ ਰਹੇ ਹਨ। ਗਲੋਬਲ ਤਣਾਅ ਵੀ ਦੇਖਿਆ ਜਾ ਰਿਹਾ ਹੈ। ਮਹਿੰਗਾਈ ਦਰ ਵਿੱਚ ਵਾਧਾ ਅਧਾਰ ਕਾਰਨਾਂ ਕਰਕੇ ਹੋਇਆ ਹੈ। ਹਾਲਾਂਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਚਿੰਤਾ ਦਾ ਵਿਸ਼ਾ ਹੈ, ਜਿਸ ਕਾਰਨ ਮਹਿੰਗਾਈ ਵਧਣ ਦਾ ਖਤਰਾ ਹੈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਨਜ਼ਰ ਰੱਖਣਾ ਜ਼ਰੂਰੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904