RBI Monetary Policy: ਵਿੱਤੀ ਸਾਲ 2022-23 ਵਿੱਚ ਭਾਰਤੀ ਰਿਜ਼ਰਵ ਬੈਂਕ (RBI Monetary Policy) ਦੀ ਆਖਰੀ ਕ੍ਰੈਡਿਟ ਨੀਤੀ ਦੇ ਫੈਸਲਿਆਂ ਦਾ ਅੱਜ ਐਲਾਨ ਕੀਤਾ ਗਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ (RBI Governor Shaktikanta Das) ਨੇ ਸਵੇਰੇ 10 ਵਜੇ ਤੋਂ ਐਮਪੀਸੀ ਦੀ ਮੀਟਿੰਗ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੱਤੀ। ਇਸ 'ਚ ਰੈਪੋ ਰੇਟ ਨੂੰ ਲੈ ਕੇ ਐਲਾਨ ਕੀਤਾ ਗਿਆ ਹੈ ਤੇ ਉਨ੍ਹਾਂ ਨੇ ਬੈਂਕਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਦੀਆਂ ਦਰਾਂ 'ਚ 0.25 ਫੀਸਦੀ ਦਾ ਵਾਧਾ ਕੀਤਾ ਹੈ।
ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕੀਤਾ ਐਲਾਨ
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਐਲਾਨ ਕੀਤਾ ਹੈ ਕਿ MPC ਨੇ ਰੈਪੋ ਦਰ ਵਿੱਚ 0.25 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਦੇਸ਼ 'ਚ ਰੈਪੋ ਦਰ ਵਧ ਕੇ 6.50 ਫੀਸਦੀ ਹੋ ਗਈ ਹੈ, ਜੋ ਪਹਿਲਾਂ 6.25 ਫੀਸਦੀ ਸੀ। ਐਮਪੀਸੀ ਦੇ 6 ਵਿੱਚੋਂ 4 ਮੈਂਬਰਾਂ ਨੇ ਇਸ ਦੇ ਹੱਕ ਵਿੱਚ ਵੋਟ ਪਾਈ।
ਦੱਸ ਦਈਏ ਕਿ ਰੇਪੋ ਦਰ ਵਿੱਚ ਇਹ ਵਾਧਾ ਲਗਾਤਾਰ ਛੇਵੀਂ ਵਾਰ ਹੈ ਜਦੋਂ ਆਰਬੀਆਈ ਨੇ ਕ੍ਰੈਡਿਟ ਨੀਤੀ ਵਿੱਚ ਵਾਧਾ ਕੀਤਾ ਹੈ। ਇਸ ਤਰ੍ਹਾਂ ਲਗਾਤਾਰ 6 ਵਾਰ ਦਰਾਂ ਵਧਾ ਕੇ, ਆਰਬੀਆਈ ਨੇ ਰੈਪੋ ਦਰ ਵਿੱਚ ਕੁੱਲ 2.50 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ ਤੇ ਇਹ 6.50 ਪ੍ਰਤੀਸ਼ਤ 'ਤੇ ਆ ਗਿਆ ਹੈ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਵਿਸ਼ਵ ਅਰਥਵਿਵਸਥਾ ਵਿੱਚ ਉਤਰਾਅ-ਚੜ੍ਹਾਅ ਤੇ ਮਹਿੰਗਾਈ ਦੇ ਅੰਕੜੇ ਭਾਰਤੀ ਅਰਥਵਿਵਸਥਾ ਨੂੰ ਵੀ ਪ੍ਰਭਾਵਿਤ ਕਰ ਰਹੇ ਹਨ। ਭਾਰਤੀ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ ਪਰ ਆਲਮੀ ਚੁਣੌਤੀਆਂ ਸਾਡੇ ਸਾਹਮਣੇ ਹਨ ਤੇ ਉਨ੍ਹਾਂ ਮੁਤਾਬਕ ਫੈਸਲੇ ਲੈਣੇ ਪੈਣਗੇ।
ਆਰਬੀਆਈ ਗਵਰਨਰ ਨੇ ਕਿਹਾ ਕਿ ਵਿੱਤੀ ਸਾਲ 2023 ਲਈ ਭਾਰਤ ਦੀ ਜੀਡੀਪੀ 7 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਵਿੱਤੀ ਸਾਲ 2023-24 'ਚ ਮਹਿੰਗਾਈ ਦਰ 4 ਫੀਸਦੀ ਤੋਂ ਉੱਪਰ ਰਹਿਣ ਦੀ ਸੰਭਾਵਨਾ ਹੈ। RBI ਨੇ MSF ਦਰ ਨੂੰ ਵਧਾ ਕੇ 6.75 ਫੀਸਦੀ ਕਰ ਦਿੱਤਾ ਹੈ ਤੇ ਇਹ ਵੀ 0.25 ਫੀਸਦੀ ਵਧਿਆ ਹੈ। ਐਮਐਸਐਫ ਨੂੰ 6.50 ਫੀਸਦੀ ਤੋਂ ਵਧਾ ਕੇ 6.75 ਫੀਸਦੀ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ