RBI Monetary Policy : ਭਾਰਤੀ ਰਿਜ਼ਰਵ ਬੈਂਕ ਨੇ ਅੱਜ ਆਪਣੀ ਮੁਦਰਾ ਨੀਤੀ ਦਾ ਐਲਾਨ ਕੀਤਾ ਹੈ ਅਤੇ ਰੇਪੋ ਦਰ ਅਤੇ ਹੋਰ ਨੀਤੀਗਤ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਆਪਣੇ ਸੰਬੋਧਨ ਵਿੱਚ ਇਹ ਐਲਾਨ ਕੀਤਾ। ਇਸ ਤਰ੍ਹਾਂ, ਤੁਹਾਡੇ ਕਰਜ਼ੇ ਦੀ EMI 'ਤੇ ਕੋਈ ਰਾਹਤ ਨਹੀਂ ਮਿਲੇਗੀ ਅਤੇ ਨਾ ਹੀ ਇਹ ਵਧੇਗੀ ਕਿਉਂਕਿ RBI ਨੇ ਦਰਾਂ 'ਤੇ ਸਥਿਤੀ ਜਿਉਂ ਦੀ ਤਿਉਂ ਰੱਖੀ ਹੋਈ ਹੈ।

Continues below advertisement

ਕਿਉਂਕਿ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ 'ਚ ਰੇਪੋ ਦਰ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਇਸ ਲਈ ਬੈਂਕਾਂ ਨੂੰ ਉਸੇ ਦਰ 'ਤੇ ਕਰਜ਼ਾ ਮਿਲਦਾ ਰਹੇਗਾ। ਇਹ ਲਗਾਤਾਰ ਚੌਥੀ ਵਾਰ ਹੈ ਜਦੋਂ ਰਿਜ਼ਰਵ ਬੈਂਕ ਨੇ ਆਪਣੀਆਂ ਨੀਤੀਗਤ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਸਟਾਕ ਮਾਰਕੀਟ ਨੇ ਇਸ ਨੀਤੀ ਨੂੰ ਤੁਰੰਤ ਸਵੀਕਾਰ ਕਰ ਲਿਆ ਹੈ ਅਤੇ ਜਿਵੇਂ ਹੀ ਆਰਬੀਆਈ ਗਵਰਨਰ ਦਾ ਸੰਬੋਧਨ ਸ਼ੁਰੂ ਹੋਇਆ, ਨਿਫਟੀ 21000 ਦੇ ਇਤਿਹਾਸਕ ਪੱਧਰ ਨੂੰ ਪਾਰ ਕਰ ਗਿਆ ਹੈ। ਇਸ ਨੇ 21,005.05 ਦਾ ਰਿਕਾਰਡ ਉੱਚ ਪੱਧਰ ਬਣਾ ਲਿਆ ਹੈ।

 

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋIphone ਲਈ ਕਲਿਕ ਕਰੋ