RBI Monetary Policy: ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਨੀਤੀਗਤ ਦਰ ਰੇਪੋ (REPO) ਵਿੱਚ ਕੋਈ ਤਬਦੀਲੀ ਨਾ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ, ਰਿਵਰਸ ਰੇਪੋ ਰੇਟ, ਐਮਐਸਐਫ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਰੈਪੋ ਰੇਟ ਬਿਨਾਂ ਕਿਸੇ ਬਦਲਾਅ ਦੇ 4 ਫੀਸਦੀ ਰਹੇਗਾ। ਐਮਐਸਐਫ ਰੇਟ ਤੇ ਬੈਂਕ ਦਰ ਬਿਨਾਂ ਕਿਸੇ ਬਦਲਾਅ ਦੇ 4.25 ਪ੍ਰਤੀਸ਼ਤ ਰਹੇਗੀ। ਇਸ ਦੇ ਨਾਲ ਹੀ ਰਿਵਰਸ ਰੇਪੋ ਰੇਟ ਵੀ ਬਿਨਾਂ ਕਿਸੇ ਬਦਲਾਅ ਦੇ 3.35 ਫੀਸਦੀ 'ਤੇ ਰਹੇਗਾ। ਇਸ ਕਾਰਨ, EMI ਵਿੱਚ ਵੀ ਕੋਈ ਬਦਲਾਅ ਨਹੀਂ ਹੋਵੇਗਾ।
ਜੀਡੀਪੀ ਵਿਕਾਸ ਦਰ 9.5 ਫੀਸਦੀ ਰਹਿਣ ਦਾ ਅਨੁਮਾਨ
ਆਰਬੀਆਈ ਗਵਰਨਰ ਸ਼ਸ਼ੀਕਾਂਤ ਦਾਸ ਨੇ ਕਿਹਾ, “ਮੁਦਰਾ ਨੀਤੀ ਕਮੇਟੀ ਨੇ ਮੁਦਰਾ ਨੀਤੀ ਬਾਰੇ ਉਦਾਰਵਾਦੀ ਰੁਖ ਕਾਇਮ ਰੱਖਣ ਦਾ ਫੈਸਲਾ ਕੀਤਾ ਹੈ। ਸਾਡੇ ਕਦਮ ਦਾ ਉਦੇਸ਼ ਵਿਕਾਸ ਨੂੰ ਤੇਜ਼ ਕਰਨਾ ਤੇ ਅਰਥਵਿਵਸਥਾ ਦੇ ਸੰਕਟ ਨੂੰ ਦੂਰ ਕਰਨਾ ਹੈ।
ਟੀਕਾਕਰਨ ਦੀ ਗਤੀ ਨਾਲ ਆਰਥਿਕ ਗਤੀਵਿਧੀਆਂ ਵਧਣਗੀਆਂ: ਆਰਬੀਆਈ
ਆਰਬੀਆਈ ਗਵਰਨਰ ਨੇ ਇਹ ਵੀ ਕਿਹਾ, “ਅਰਥਵਿਵਸਥਾ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਆਏ ਸਦਮੇ ਤੋਂ ਬਾਹਰ ਆ ਰਹੀ ਹੈ, ਟੀਕਾਕਰਨ ਦੀ ਗਤੀ ਦੇ ਨਾਲ ਆਰਥਿਕ ਗਤੀਵਿਧੀਆਂ ਵਧਣਗੀਆਂ। ਅਰਥ ਵਿਵਸਥਾ ਵਿੱਚ ਸਪਲਾਈ-ਮੰਗ ਦੇ ਸੰਤੁਲਨ ਨੂੰ ਬਹਾਲ ਕਰਨ ਲਈ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ।
ਰੈਪੋ ਰੇਟ ਕੀ ਹੈ?
ਰੈਪੋ ਰੇਟ ਉਹ ਦਰ ਹੈ ਜਿਸ 'ਤੇ ਆਰਬੀਆਈ ਲੋੜ ਪੈਣ' ਤੇ ਵਪਾਰਕ ਬੈਂਕਾਂ ਨੂੰ ਪੈਸਾ ਉਧਾਰ ਦਿੰਦੀ ਹੈ ਤੇ ਆਰਬੀਆਈ ਇਸ ਨੂੰ ਮਹਿੰਗਾਈ ਨੂੰ ਕੰਟਰੋਲ ਕਰਨ ਦੇ ਸਾਧਨ ਵਜੋਂ ਵਰਤਦੀ ਹੈ। ਦੂਜੇ ਪਾਸੇ, ਰਿਵਰਸ ਰੈਪੋ ਰੇਟ ਉਹ ਦਰ ਹੈ ਜਿਸ ਉੱਤੇ ਆਰਬੀਆਈ ਬੈਂਕਾਂ ਤੋਂ ਉਧਾਰ ਲੈਂਦਾ ਹੈ।
ਇਸ ਦੇ ਨਾਲ ਹੀ, ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਵਿਗੜ ਚੁੱਕੀ ਅਰਥਵਿਵਸਥਾ ਵਿੱਚ ਆਸ ਨਾਲੋਂ ਬਿਹਤਰ ਗਤੀ ਦਿਸ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਮੇਟੀ ਕੋਲ Deep Sidhu ਪੇਸ਼, ਲਾਲ ਕਿਲਾ ਹਿੰਸਾ ਦੀ ਦੱਸੀ ਹਕੀਕਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904