ਨਵੀਂ ਦਿੱਲੀ: ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਦੇ ਨਤੀਜੇ ਐਲਾਨੇ ਗਏ ਹਨ। ਇਸ ਬੈਠਕ ਦੇ ਨਤੀਜਿਆਂ ਅਨੁਸਾਰ RBI ਨੇ ਰੈਪੋ ਰੇਟ ਵਿਚ ਕੋਈ ਤਬਦੀਲੀ ਨਹੀਂ ਕੀਤੀ। ਇਸ ਤੋਂ ਇਲਾਵਾ ਰਿਵਰਸ ਰੈਪੋ ਰੇਟ ਵੀ ਜਾਰੀ ਰੱਖਿਆ ਗਿਆ ਹੈ। RBI ਨੇ ਰੈਪੋ ਰੇਟ 4 ਫੀਸਦੀ ਤੇ ਬਰਕਰਾਰ ਰੱਖਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਰਿਵਰਸ ਰੈਪੋ ਰੇਟ ਵੀ 3.35 ਫੀਸਦ ਰੱਖੀ ਗਈ ਹੈ।ਦੱਸ ਦੇਈਏ ਕਿ ਇਹ ਲਗਾਤਾਰ ਤੀਜੀ ਵਾਰ ਹੈ ਜਦੋਂ RBI ਨੇ ਰੈਪੋ ਰੇਟ ਤੇ ਰਿਵਰਸ ਰੈਪੋ 'ਚ ਬਦਲਾਅ ਨਹੀਂ ਕੀਤਾ। RBI ਦੇ ਰਾਜਪਾਲ ਸ਼ਕਤੀਕੰਤ ਦਾਸ ਦੀ ਪ੍ਰਧਾਨਗੀ ਹੇਠ ਹੋਈ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਵਿੱਚ ਇਹ ਫੈਸਲਾ ਕੀਤਾ ਗਿਆ ਹੈ।
RBI ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ 'ਚ ਫੈਸਲਾ, ਰੈਪੋ ਰੇਟ 'ਚ ਕੋਈ ਬਦਲਾਅ ਨਹੀਂ
ਏਬੀਪੀ ਸਾਂਝਾ
Updated at:
04 Dec 2020 10:54 AM (IST)
ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਦੇ ਨਤੀਜੇ ਐਲਾਨੇ ਗਏ ਹਨ। ਇਸ ਬੈਠਕ ਦੇ ਨਤੀਜਿਆਂ ਅਨੁਸਾਰ RBI ਨੇ ਰੈਪੋ ਰੇਟ ਵਿਚ ਕੋਈ ਤਬਦੀਲੀ ਨਹੀਂ ਕੀਤੀ।
- - - - - - - - - Advertisement - - - - - - - - -