ਚੰਡੀਗੜ੍ਹ: ਪੰਜਾਬ ਅੰਦਰ ਰਿਲਾਇੰਸ ਜੀਓ ਖਿਲਾਫ ਰੋਸ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਰਿਪੋਰਟ ਮੁਤਾਬਕ ਪੰਜਾਬ ’ਚ ਤਿੰਨ ਦਿਨਾਂ ਅੰਦਰ ਹੀ ਰਿਲਾਇੰਸ ਜੀਓ ਦੇ 200 ਮੋਬਾਈਲ ਟਾਵਰ ਬੰਦ ਹੋ ਗਏ ਹਨ। ਇਸ ਕਰਕੇ ਜੀਓ ਦਾ ਨੈੱਟਵਰਕ ਠੱਪ ਹੋ ਗਿਆ ਹੈ। ਲੋਕ ਧੜਾਧੜ ਸਿੰਮ ਪੋਰਟ ਕਰਵਾ ਰਹੇ ਹਨ।


ਪਤਾ ਲੱਗਾ ਹੈ ਕਿ ਰਿਲਾਇੰਸ ਜੀਓ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ ਤੇ ਟਾਵਰਾਂ ਦੇ ਨੁਕਸਾਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਹੈ। ਰਿਲਾਇੰਸ ਨੇ ‘ਆਨਲਾਈਨ ਪੜ੍ਹਾਈ’ ਦਾ ਹਾਵਾਲਾ ਦੇ ਕੇ ਟਾਵਰਾਂ ਦੀ ਤਾਲਾਬੰਦੀ ਰੋਕਣ ਲਈ ਰਿਹਾ ਸੀ। ਪੰਜਾਬ ਵਿੱਚ ਤਾਂ ਹੁਣ ਪੰਚਾਇਤਾਂ ਨੇ ਵੀ ਟਾਵਰਾਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ।

Farmers Clash in Bathinda: ਬਠਿੰਡਾ 'ਚ ਬੀਜੇਪੀ ਸਮਾਗਮ 'ਚ ਖੜਕਿਆ ਡੰਡਾ-ਸੋਟਾ, ਕਿਸਾਨਾਂ ਵੱਲੋਂ ਭੰਨ੍ਹਤੋੜ

ਰਿਲਾਇੰਸ ਜੀਓ ਵੱਲੋਂ ਲਿਖੇ ਪੱਤਰ ਅਨੁਸਾਰ ਮੋਬਾਈਲ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਮਗਰੋਂ ਪੰਜਾਬ ਵਿੱਚ ਛੇ ਖ਼ਿੱਤਿਆਂ ’ਚ ਜੀਓ ਕੰਪਨੀ ਦੇ ਲੱਖਾਂ ਕੁਨੈਕਸ਼ਨ ਪ੍ਰਭਾਵਿਤ ਹੋ ਗਏ ਹਨ, ਜਿਨ੍ਹਾਂ ਵਿੱਚ ਬਠਿੰਡਾ, ਜਗਰਾਉਂ, ਸਮਰਾਲਾ, ਬਲਾਚੌਰ, ਸੁਨਾਮ ਤੇ ਮੋਗਾ ਖ਼ਿੱਤੇ ਸ਼ਾਮਲ ਹਨ। ਪਤਾ ਲੱਗਾ ਹੈ ਕਿ ਤਿੰਨ ਦਿਨਾਂ ਵਿੱਚ ਹੀ 200 ਟਾਵਰ ਪੂਰਨ ਰੂਪ ਵਿੱਚ ਪ੍ਰਭਾਵਿਤ ਹੋਏ ਹਨ।

ਪੰਜਾਬ ਵਿੱਚ ਜੀਓ ਕੰਪਨੀ ਦੇ 1.40 ਕਰੋੜ ਕੁਨੈਕਸ਼ਨ ਹਨ ਤੇ 4ਜੀ ਦੀ ਹਾਈ ਸਪੀਡ ਕੁਨੈਕਟੇਵਿਟੀ ਹੈ। ਪੰਜਾਬ ਵਿੱਚ ਰਿਲਾਇੰਸ ਜੀਓ ਦੇ ਕਰੀਬ 9 ਹਜ਼ਾਰ ਟਾਵਰ ਹਨ ਤੇ ਕਰੀਬ 250 ਰਿਲਾਇੰਸ ਦਫ਼ਤਰ ਹਨ। ਇਸ ਤੋਂ ਇਲਾਵਾ 300 ਪ੍ਰਮੁੱਖ ਥਾਵਾਂ ਹਨ। ਸਤੰਬਰ ਮਹੀਨੇ ਤੋਂ ਜੀਓ ਦਫ਼ਤਰਾਂ ਨੂੰ ਬੰਦ ਕਰਨ ਲਈ ਕਿਸਾਨਾਂ ਨੇ ਮੁਹਿੰਮ ਵਿੱਢ ਦਿੱਤੀ ਸੀ।

Farmers Protest: 'ਆਪ' ਸਾਂਸਦਾਂ ਨੇ ਪਾਇਆ ਮੋਦੀ ਨੂੰ ਘੇਰਾ, ਭਗਵੰਤ ਮਾਨ ਨੇ ਕਿਹਾ ‘ਕਾਲਾ ਕਾਨੂੰਨ ਵਾਪਸ ਲਓ’, ਤਾਂ ਮੋਦੀ ਨੇ ਵੱਟਿਆ ਪਾਸਾ, ਵੇਖੋ ਵੀਡੀਓ

ਜਲੰਧਰ ਤੇ ਲੁਧਿਆਣਾ ’ਚ 11-11 ਟਾਵਰ ਬੰਦ ਕੀਤੇ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਰੋਜ਼ਾਨਾ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ। ਮੁਕਤਸਰ ਦੇ ਗਿੱਦੜਬਾਹਾ, ਮਲੋਟ ਤੇ ਮੁਕਤਸਰ ’ਚ ਟਾਵਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ। ਵੇਰਵਿਆਂ ਅਨੁਸਾਰ ਸੰਗਰੂਰ ’ਚ 7 ਟਾਵਰ, ਹੁਸ਼ਿਆਰਪੁਰ ਵਿੱਚ ਛੇ, ਕਪੂਰਥਲਾ, ਫ਼ਾਜ਼ਿਲਕਾ ਤੇ ਮਾਨਸਾ ਵਿਚ ਪੰਜ-ਪੰਜ, ਅੰਮ੍ਰਿਤਸਰ ਵਿਚ 9, ਗੁਰਦਾਸਪੁਰ, ਬਠਿੰਡਾ, ਫ਼ਿਰੋਜ਼ਪੁਰ, ਤਰਨ ਤਾਰਨ ਤੇ ਰੋਪੜ ਵਿਚ ਚਾਰ-ਚਾਰ ਟਾਵਰ, ਫ਼ਰੀਦਕੋਟ, ਮੋਗਾ, ਨਵਾਂਸ਼ਹਿਰ ਤੇ ਪਠਾਨਕੋਟ ਵਿਚ ਤਿੰਨ-ਤਿੰਨ ਟਾਵਰ ਪ੍ਰਭਾਵਿਤ ਹੋਏ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904