Petrol Diesel Price Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮਿਲੀ ਰਾਹਤ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ
ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਅਧਿਕਾਰਤ ਵੈੱਬਸਾਈਟ iocl.com ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
Fuel Prices in India: ਭਾਰਤੀ ਤੇਲ ਕੰਪਨੀਆਂ ਨੇ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price in India) ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਅਧਿਕਾਰਤ ਵੈੱਬਸਾਈਟ iocl.com ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price ) ਸਥਿਰ ਹਨ।
ਸਰਕਾਰੀ ਤੇਲ ਕੰਪਨੀਆਂ ਨੇ ਅੱਜ (ਸ਼ਨੀਵਾਰ) ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਰਾਸ਼ਟਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ 'ਚ ਅੱਜ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਤੋਂ ਲੈ ਕੇ ਚੇਨਈ ਤੱਕ ਕਿਸੇ ਵੀ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ 96.72 ਰੁਪਏ 'ਚ ਵਿਕ ਰਿਹਾ ਹੈ, ਜਦਕਿ ਡੀਜ਼ਲ 89.62 ਰੁਪਏ 'ਚ ਮਿਲ ਰਿਹਾ ਹੈ।
ਦੇਸ਼ ਭਰ 'ਚ ਪੈਟਰੋਲ-ਡੀਜ਼ਲ ਦੇ ਰੇਟ ਲੰਬੇ ਸਮੇਂ ਤੋਂ ਸਥਿਰ ਹਨ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ 106.31 ਰੁਪਏ ਜਦਕਿ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਚੇਨਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਕੋਲਕਾਤਾ 'ਚ ਇਕ ਲੀਟਰ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ
ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੇ ਆਧਾਰ 'ਤੇ ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ। ਹਾਲਾਂਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦੇ ਬਾਵਜੂਦ ਭਾਰਤੀ ਤੇਲ ਕੰਪਨੀਆਂ ਨੇ ਲੰਬੇ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ।