Rishabh Pant Car Accident: ਕਾਰ ਹਾਦਸੇ 'ਚ ਜ਼ਖਮੀ ਹੋਏ ਰਿਸ਼ਭ ਪੰਤ ਨੂੰ ਬਿਹਤਰ ਇਲਾਜ ਲਈ ਮੁੰਬਈ ਭੇਜਿਆ ਜਾ ਸਕਦਾ ਹੈ। ਜਿੱਥੇ ਬੀਸੀਸੀਆਈ ਦੀ ਮੈਡੀਕਲ ਟੀਮ ਉਸ ਦੇ ਲਿਗਾਮੈਂਟ ਦਾ ਇਲਾਜ ਕਰੇਗੀ। ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ 30 ਦਸੰਬਰ ਨੂੰ ਰੁੜਕੀ ਨੇੜੇ ਇੱਕ ਕਾਰ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਜਦੋਂ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਅੱਗ ਲੱਗ ਗਈ। ਇਸ ਦੌਰਾਨ ਪੰਤ ਦੇ ਮੱਥੇ, ਪਿੱਠ ਅਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ।ਪਹਿਲਾਂ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਪਰ ਬਾਅਦ ਵਿੱਚ ਪੰਤ ਨੂੰ ਦੇਹਰਾਦੂਨ ਰੈਫਰ ਕਰ ਦਿੱਤਾ ਗਿਆ ਜਿੱਥੇ ਮੈਕਸ ਹਸਪਤਾਲ ਵਿੱਚ ਉਹਨਾਂ ਦਾ ਇਲਾਜ ਚੱਲ ਰਿਹਾ ਹੈ।


ਪੰਤ ਨੂੰ ਮੁੰਬਈ ਕੀਤਾ ਜਾ ਸਕਦੈ ਸ਼ਿਫਟ 


ਭਾਰਤੀ ਕ੍ਰਿਕਟ ਕੰਟਰੋਲ ਬੋਰਡ ਪੰਤ ਦੀ ਸੱਟ ਨੂੰ ਲੈ ਕੇ ਸੰਤੁਸ਼ਟ ਨਹੀਂ ਹੋਣਾ ਚਾਹੁੰਦਾ। BCCI ਦੇ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਟਾਈਮਜ਼ ਆਫ ਇੰਡੀਆ ਨੇ ਲਿਖਿਆ, ਰਿਸ਼ਭ ਪੰਤ ਦੇ ਲਿਗਾਮੈਂਟ ਦੀ ਸੱਟ ਦਾ ਇਲਾਜ ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਮੈਡੀਕਲ ਟੀਮ ਕਰੇਗੀ। ਬੀਸੀਸੀਆਈ ਦੇ ਡਾਕਟਰ ਦੇਹਰਾਦੂਨ ਦੇ ਮੈਕਸ ਹਸਪਤਾਲ ਦੇ ਡਾਕਟਰਾਂ ਦੇ ਸੰਪਰਕ ਵਿੱਚ ਹਨ। ਰਿਪੋਰਟ ਮੁਤਾਬਕ ਬੀਸੀਸੀਆਈ ਨੇ ਮੈਕਸ ਹਸਪਤਾਲ ਨੂੰ ਕਿਹਾ ਹੈ ਕਿ ਪੰਤ ਦੇ ਲਿਗਾਮੈਂਟ ਦੀ ਪੂਰੀ ਜ਼ਿੰਮੇਵਾਰੀ ਹੁਣ ਬੋਰਡ ਦੀ ਮੈਡੀਕਲ ਟੀਮ ਦੀ ਹੋਵੇਗੀ।


ਵਾਪਸ ਆਉਣ 'ਚ ਲੰਮਾ ਸਮਾਂ ਲੱਗੇਗਾ



ਰਿਪੋਰਟਾਂ ਦੀ ਮੰਨੀਏ ਤਾਂ ਰਿਸ਼ਭ ਪੰਤ ਨੂੰ ਅਗਲੇ ਕੁਝ ਦਿਨਾਂ 'ਚ ਮੈਕਸ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਸ਼ਿਫਟ ਕਰ ਦਿੱਤਾ ਜਾਵੇਗਾ। ਜਿੱਥੇ ਬੀਸੀਸੀਆਈ ਦੀ ਮੈਡੀਕਲ ਟੀਮ ਉਸ ਦੀ ਸੱਟ ਦਾ ਪੱਧਰ ਦੇਖਣ ਲਈ ਉਸ ਦੇ ਲਿਗਾਮੈਂਟ ਦੀ ਜਾਂਚ ਕਰੇਗੀ। ਇਸ ਤੋਂ ਬਾਅਦ ਪੰਤ ਨੂੰ ਵਿਦੇਸ਼ ਭੇਜਣ ਜਾਂ ਨਾ ਭੇਜਣ ਬਾਰੇ ਫੈਸਲਾ ਲਿਆ ਜਾਵੇਗਾ। ਇੱਕ ਲਿਗਾਮੈਂਟ ਫਾਈਬਰਾਂ ਦਾ ਇੱਕ ਸਮੂਹ ਹੁੰਦਾ ਹੈ ਜੋ ਹੱਡੀਆਂ ਨੂੰ ਆਪਸ ਵਿੱਚ ਜੋੜਦਾ ਹੈ। ਜਦੋਂ ਇਸ ਵਿੱਚ ਸੱਟ ਲੱਗ ਜਾਂਦੀ ਹੈ ਤਾਂ ਜ਼ਖ਼ਮ ਭਰਨ ਵਿੱਚ ਸਮਾਂ ਲੱਗਦਾ ਹੈ। ਕਿਹਾ ਜਾ ਰਿਹਾ ਹੈ ਕਿ ਪੰਤ ਨੂੰ ਫਿੱਟ ਹੋਣ 'ਚ 9 ਮਹੀਨੇ ਲੱਗ ਸਕਦੇ ਹਨ। ਅਜਿਹੇ 'ਚ ਉਹ ਲੰਬੇ ਸਮੇਂ ਤੱਕ ਕ੍ਰਿਕਟ ਤੋਂ ਬਾਹਰ ਰਹਿ ਸਕਦੇ ਹਨ।