(Source: ECI | ABP NEWS)
ਮੋਦੀ ਹੈ ਤੋਂ.....! ਡਾਲਰ ਦੇ ਮੁਕਾਬਲੇ ਮੂਧੇ ਮੂੰਹ ਡਿੱਗਿਆ ਭਾਰਤ ਦਾ ਰੁਪਿਆ, ਇਤਿਹਾਸ 'ਚ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ, ਟਰੰਪ ਦੀ ਧਮਕੀ ਤੋਂ ਬਾਅਦ ਵਿਗੜੇ ਹਾਲਾਤ ?
ਮੰਨ ਲਓ ਜਦੋਂ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ 50 ਸੀ ਤਾਂ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ 50 ਰੁਪਏ ਵਿੱਚ 1 ਡਾਲਰ ਮਿਲਦਾ ਸੀ। ਹੁਣ 1 ਡਾਲਰ ਲਈ ਵਿਦਿਆਰਥੀਆਂ ਨੂੰ 86.31 ਰੁਪਏ ਖਰਚ ਕਰਨੇ ਪੈਣਗੇ। ਇਸ ਕਾਰਨ ਫੀਸ, ਰਿਹਾਇਸ਼, ਖਾਣਾ ਅਤੇ ਹੋਰ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ।

India Currency: ਰੁਪਿਆ ਅੱਜ ਯਾਨੀ 3 ਫਰਵਰੀ ਨੂੰ ਆਪਣੇ ਰਿਕਾਰਡ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ। ਇਸ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ 67 ਪੈਸੇ ਦੀ ਗਿਰਾਵਟ ਦੇਖਣ ਨੂੰ ਮਿਲੀ ਤੇ ਇਹ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 87.29 ਰੁਪਏ ਪ੍ਰਤੀ ਡਾਲਰ 'ਤੇ ਪਹੁੰਚ ਗਿਆ।
ਮਾਹਿਰਾਂ ਅਨੁਸਾਰ, ਰੁਪਏ ਵਿੱਚ ਇਸ ਗਿਰਾਵਟ ਦਾ ਕਾਰਨ ਟਰੰਪ ਵੱਲੋਂ ਕੈਨੇਡਾ, ਮੈਕਸੀਕੋ ਤੇ ਚੀਨ 'ਤੇ ਟੈਰਿਫ ਲਗਾਉਣਾ ਹੈ, ਜਿਸ ਨੂੰ ਵਪਾਰੀਆਂ ਨੇ ਵਿਸ਼ਵਵਿਆਪੀ ਵਪਾਰ ਯੁੱਧ ਦਾ ਪਹਿਲਾ ਕਦਮ ਦੱਸਿਆ ਹੈ। ਇਸ ਤੋਂ ਇਲਾਵਾ, ਭੂ-ਰਾਜਨੀਤਿਕ ਤਣਾਅ ਦਾ ਵੀ ਰੁਪਏ 'ਤੇ ਨਕਾਰਾਤਮਕ ਪ੍ਰਭਾਵ ਪਿਆ ਹੈ।
ਜ਼ਿਕਰ ਕਰ ਦਈਏ ਕਿ 1 ਫਰਵਰੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੇ ਮੈਕਸੀਕੋ 'ਤੇ 25% ਟੈਰਿਫ ਤੇ ਚੀਨ 'ਤੇ 10% ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾ। ਹਾਲਾਂਕਿ, ਉਸਨੇ ਇਸ ਦੌਰਾਨ ਭਾਰਤ ਦਾ ਨਾਮ ਨਹੀਂ ਲਿਆ। ਇਸ ਤੋਂ ਪਹਿਲਾਂ, ਫਲੋਰੀਡਾ ਵਿੱਚ ਇੱਕ ਸਮਾਗਮ ਵਿੱਚ, ਉਸਨੇ ਭਾਰਤ, ਚੀਨ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ 'ਤੇ ਉੱਚ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ।
ਟਰੰਪ ਨੇ ਵਾਰ-ਵਾਰ ਬ੍ਰਿਕਸ ਦੇਸ਼ਾਂ 'ਤੇ 100% ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਭਾਰਤ, ਬ੍ਰਾਜ਼ੀਲ ਅਤੇ ਚੀਨ ਤਿੰਨੋਂ ਹੀ ਬ੍ਰਿਕਸ ਦਾ ਹਿੱਸਾ ਹਨ। ਇਸ ਤੋਂ ਇਲਾਵਾ ਟਰੰਪ ਨੇ ਭਾਰਤ ਵੱਲੋਂ ਅਮਰੀਕੀ ਉਤਪਾਦਾਂ 'ਤੇ ਬਹੁਤ ਜ਼ਿਆਦਾ ਟੈਰਿਫ ਲਗਾਉਣ ਦੀ ਸ਼ਿਕਾਇਤ ਕੀਤੀ ਹੈ। ਅਜਿਹੀ ਸਥਿਤੀ ਵਿੱਚ ਭਾਰਤ 'ਤੇ ਵੀ ਟੈਰਿਫ ਦਾ ਖ਼ਤਰਾ ਸੀ।
ਰੁਪਏ ਦੀ ਗਿਰਾਵਟ ਦਾ ਮਤਲਬ ਹੈ ਕਿ ਭਾਰਤ ਲਈ ਚੀਜ਼ਾਂ ਦਾ ਆਯਾਤ ਮਹਿੰਗਾ ਹੋ ਜਾਵੇਗਾ। ਇਸ ਤੋਂ ਇਲਾਵਾ ਵਿਦੇਸ਼ ਯਾਤਰਾ ਤੇ ਪੜ੍ਹਾਈ ਵੀ ਮਹਿੰਗੀ ਹੋ ਗਈ ਹੈ। ਮੰਨ ਲਓ ਜਦੋਂ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ 50 ਸੀ ਤਾਂ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਨੂੰ 50 ਰੁਪਏ ਵਿੱਚ 1 ਡਾਲਰ ਮਿਲਦਾ ਸੀ। ਹੁਣ 1 ਡਾਲਰ ਲਈ ਵਿਦਿਆਰਥੀਆਂ ਨੂੰ 86.31 ਰੁਪਏ ਖਰਚ ਕਰਨੇ ਪੈਣਗੇ। ਇਸ ਕਾਰਨ ਫੀਸ, ਰਿਹਾਇਸ਼, ਖਾਣਾ ਅਤੇ ਹੋਰ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।




















